10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਨਤਮਸਤਕ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਰਾਜੀਵ ਲਵਲੀ

ਜਗਰਾਉਂ, 9 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜਗਰਾਉਂ ਤੋਂ ਸੇਵਾਦਾਰ ਰਾਜੀਵ ਲਵਲੀ ਨੇ ਧੰਨ-ਧੰਨ ਬਾਬਾ ਨੰਦ ਸਿੰਘ ਦੇ ਤਪ ਅਸਥਾਨ ਗੁਰੁਦਆਰਾ ਨਾਨਕਸਰ ਕਲੇਰਾਂ ਮੁੱਖ ਦਰਬਾਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਤੇ ਜਗਰਾਉਂ ਹਲਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ । ਇਸ ਉਪਰੰਤ ਰਾਜੀਵ ਲਵਲੀ ਨੇ ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਗੁਰਜੀਤ ਸਿੰਘ, ਸੰਤ ਬਾਬਾ ਲੱਖਾ ਸਿੰਘ, ਸੰਤ ਬਾਬਾ ਗੁਰਚਰਨ ਸਿੰਘ, ਸੰਤ ਬਾਬਾ ਅਰਵਿੰਦਰ ਸਿੰਘ, ਮਹੰਤ ਬਾਬਾ ਹਰਬੰਸ ਸਿੰਘ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਜੀਵਾ ਸਿੰਘ ਬੇਗਮਪੁਰਾ ਭੋਰਾ ਸਾਹਿਬ ਸਮੇਤ ਹੋਰ ਸੰਤ ਮਹਾਂਪੁਰਸ਼ਾਂ ਤੋਂ ਆਸ਼ੀਰਵਾਦ ਲਿਆ ਅਤੇ ਧਾਰਮਿਕ ਵਿਚਾਰਾਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 10-08-2026
ਜਗਰਾਉਂ, 9 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜਗਰਾਉਂ ਤੋਂ ਸੇਵਾਦਾਰ ਰਾਜੀਵ ਲਵਲੀ ਨੇ ਧੰਨ-ਧੰਨ ਬਾਬਾ ਨੰਦ ਸਿੰਘ ਦੇ ਤਪ ਅਸਥਾਨ ਗੁਰੁਦਆਰਾ ਨਾਨਕਸਰ ਕਲੇਰਾਂ ਮੁੱਖ ਦਰਬਾਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਤੇ ਜਗਰਾਉਂ ਹਲਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ । ਇਸ ਉਪਰੰਤ ਰਾਜੀਵ ਲਵਲੀ ਨੇ ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਗੁਰਜੀਤ ਸਿੰਘ, ਸੰਤ ਬਾਬਾ ਲੱਖਾ ਸਿੰਘ, ਸੰਤ ਬਾਬਾ ਗੁਰਚਰਨ ਸਿੰਘ, ਸੰਤ ਬਾਬਾ ਅਰਵਿੰਦਰ ਸਿੰਘ, ਮਹੰਤ ਬਾਬਾ ਹਰਬੰਸ ਸਿੰਘ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਜੀਵਾ ਸਿੰਘ ਬੇਗਮਪੁਰਾ ਭੋਰਾ ਸਾਹਿਬ ਸਮੇਤ ਹੋਰ ਸੰਤ ਮਹਾਂਪੁਰਸ਼ਾਂ ਤੋਂ ਆਸ਼ੀਰਵਾਦ ਲਿਆ ਅਤੇ ਧਾਰਮਿਕ ਵਿਚਾਰਾਂ ਕੀਤੀਆਂ। ਇਸ ਮੌਕੇ ਸਮੂਹ ਸੰਤਾਂ ਮਹਾਂਪੁਰਸ਼ਾਂ ਨੇ ਰਾਜੀਵ ਲਵਲੀ ਨੂੰ ਸਿਰੋਪਾਓ ਬਖ਼ਸ਼ਿਸ਼ ਕਰਦਿਆਂ ਉਨ੍ਹਾਂ ਨੂੰ ਲੋਕ ਸੇਵਾ ਦੇ ਕਾਰਜਾਂ ਕਰਨ ਲਈ ਪ੍ਰੇਰਿਤ ਕੀਤਾ ਤੇ ਨਿਮਰਤਾ, ਇਮਾਨਦਾਰੀ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦੇਣ ਲਈ ਕਿਹਾ। ਰਾਜੀਵ ਲਵਲੀ ਨੇ ਕਿਹਾ ਕਿ ਨਾਨਕਸਰ ਦੀ ਪਵਿੱਤਰ ਧਰਤੀ ’ਤੇ ਸੰਤ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਮਿਲਣਾ ਉਨ੍ਹਾਂ ਲਈ ਵੱਡੇ ਮਾਣ ਅਤੇ ਖੁਸ਼ਕਿਸਮਤੀ ਦੀ ਗੱਲ ਹੈ। ਉਨ੍ਹਾਂ ਸਮੂਹ ਮਹਾਂਪੁਰਸ਼ਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਅਸ਼ੀਰਵਾਦ ਨੂੰ ਲੋਕ ਸੇਵਾ ਦੀ ਜ਼ਿੰਮੇਵਾਰੀ ਸਮਝਦੇ ਹੋਏ ਹਲਕਾ ਜਗਰਾਉਂ ਦੇ ਲੋਕਾਂ ਦੀ ਆਵਾਜ਼ ਬਣਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹਨਾ, ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਜਗਰਾਉਂ ਦੇ ਸਰਬਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਯਤਨ ਕਰਨਾ ਹੈ। ਇਸ ਮੌਕੇ ਜਸਪ੍ਰੀਤ ਸਿੰਘ ਢਿੱਲੋਂ, ਬਲਬੀਰ ਸਿੰਘ ਬਾਠ, ਅਵਤਾਰ ਸਿੰਘ ਲੱਡੂ ਚੌਧਰੀ, ਜਸਵੀਰ ਸਿੰਘ ਲੁਧਿਆਣਾ, ਵੇਦਾਂਤ ਕੁਮਾਰ, ਸ਼ੁਭਮ ਕੁਮਾਰ, ਇੰਦਰਜੀਤ ਸਿੰਘ ਗਾਲਿਬ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਪੋਕਸੋ ਐਕਟ-2012 ਸੰਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਅਗਲੀ ਖ਼ਬਰ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ’ਤੇ ਬਾਇਉਮੀਟ੍ਰਿਕ ਪ੍ਰਣਾਲੀ ਬਣੀ ਲਾਭਪਾਤਰੀਆਂ ਅਤੇ ਡਿਪੂ ਹੋਲਡਰਾਂ ਲਈ ਖੱਜਲ-ਖੁਆਰੀ ਦਾ ਕਾ...
Ad Position 24