10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਬੀ.ਕੇ.ਯੂ. ਡਕੌਂਦਾ ਵਲੋਂ 1 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਚੰਡੀਗੜ੍ਹ ਮੋਰਚੇ ਲਈ ਤਿਆਰੀਆਂ ਮੁਕੰਮਲ- ਪ੍ਰਧਾਨ ਕਮਾਲਪੁਰਾ

ਰਾਏਕੋਟ, 9 ਅਗਸਤ (ਸੁਸ਼ੀਲ) ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਨੂਰਾ ਮਾਹੀ ਸਰਾਂ ਵਿਚ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 10-08-2026
ਰਾਏਕੋਟ, 9 ਅਗਸਤ (ਸੁਸ਼ੀਲ) ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਨੂਰਾ ਮਾਹੀ ਸਰਾਂ ਵਿਚ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਭਵਿੱਖ ਵਿਚ ਉਲੀਕੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਜ਼ਿਲ੍ਹੇ ਦੇ ਚੋਣਵੇਂ ਆਗੂਆਂ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ 10 ਅਗਸਤ ਨੂੰ ‘ਕਾਰਪੋਰੇਟ ਭਜਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਤਹਿਸੀਲ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਹੈੱਡਕੁਆਟਰਾਂ ਤੇ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇਂ। ਦੂਸਰਾ ਪੰਜਾਬ ਸਰਕਾਰ ਅਧੀਨ ਆਉਂਦੀਆਂ ਪੰਜਾਬ ਦੇ ਹਿੱਤ ਲਈ ਮੰਗਾਂ ਜਿਵੇਂ ਪੰਜਾਬ ਦੇ ਪਾਣੀਆਂ ਦਾ ਮਸਲਾ, ਪੰਜਾਬੀ ਬੋਲੀ ਅਤੇ ਸਾਹਿਤ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਮੈਂਬਰਸ਼ਿਪ ਨੂੰ ਖ਼ਤਮ ਕਰਨ, ਬੰਦੀ ਸਿੰਘਾਂ ਦੀ ਰਿਹਾਈ ਆਦਿ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਇਕ ਹਫ਼ਤੇ ਲਈ ਚੰਡੀਗੜ੍ਹ ਵਿਚ ਪੱਕਾ ਧਰਨਾ ਲਗਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੁਧਿਆਣਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਕਿਸਾਨ ਇਸ ਰੋਸ ਧਰਨੇ ਵਿਚ ਸ਼ਮੂਲੀਅਤ ਕਰਨਗੇ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਮਾਲਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ, ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ, ਵਿੱਤ ਸਕੱਤਰ ਸਤਿਬੀਰ ਸਿੰਘ ਰਾਏ ਬੋਪਾਰਾਏ ਖੁਰਦ, ਸਕੱਤਰ ਸੁਖਦੇਵ ਸਿੰਘ ਲਹਿਲ, ਬਲਾਕ ਪ੍ਰਧਾਨ ਪੱਖੋਵਾਲ ਗੁਰਵਿੰਦਰ ਸਿੰਘ ਪੱਖੋਵਾਲ, ਬਲਾਕ ਪ੍ਰਧਾਨ ਜਗਰਾਉ ਹਰਚੰਦ ਸਿੰਘ ਢੋਲਣ, ਬਲਾਕ ਪ੍ਰਧਾਨ ਸੁਧਾਰ ਡਾ. ਜਗਤਾਰ ਸਿੰਘ ਐਤੀਆਣਾ, ਬਲਾਕ ਪ੍ਰਧਾਨ ਮੁੱਲਾਂਪੁਰ ਗਗਨਦੀਪ ਸਿੰਘ ਪਮਾਲੀ, ਬਲਾਕ ਪ੍ਰਧਾਨ ਲੁਧਿਆਣਾ -1 ਜਥੇ: ਅਮਰਪਾਲ ਸਿੰਘ ਲਲਤੋਂ ਕਲਾਂ, ਬਲਾਕ ਪ੍ਰਧਾਨ ਸਵੱਦੀ ਦੇਵਿੰਦਰ ਸਿੰਘ ਗੁੜੇ, ਬਲਾਕ ਰਾਏਕੋਟ ਦੇ ਬਲਕਾਰ ਸਿੰਘ ਬੋਪਾਰਾਏ ਖੁਰਦ, ਬਲਾਕ ਪ੍ਰਧਾਨ ਸਿੱਧਵਾਂ ਹਰਜੀਤ ਸਿੰਘ ਜਨੇਤਪੁਰਾ, ਬਲਾਕ ਡੇਹਲੋਂ ਦੇ ਗੁਰਪ੍ਰੀਤ ਸਿੰਘ ਗੁਰੀ ਘੁਡਾਣੀ, ਮਨਦੀਪ ਸਿੰਘ ਗੋਲਡੀ ਰਾਜਗੜ੍ਹ, ਪ੍ਰਮਿੰਦਰ ਸਿੰਘ ਆੜਤੀਆ ਲਲਤੋਂ, ਬਲਜਿੰਦਰ ਸਿੰਘ ਗਾਂਧੀ, ਮਾ. ਭੁਪਿੰਦਰ ਸਿੰਘ, ਜਗਮੇਲ ਸਿੰਘ ਲਤਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਢੁਕਵੀਆਂ ਰਹਾਬਤਾਂ ਤੇ ਕਾਵਿ ਸਤਰਾਂ ਸਾਡੀ ਸਾਫ਼ ਸੁਥਰੀ ਲੇਖਣੀ ਦਾ ਪ੍ਰਤੀਕ ਬਣਦੀਆਂ ਹਨ-ਤਲਵੰਡੀ ਅਗਲੀ ਖ਼ਬਰ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦਾ ਜਗਰਾਉਂ ਪਹੁੰਚਣ ’ਤੇ ਕੀਤਾ ਵਿਸ਼ੇਸ਼ ਸਨਮਾਨ
Ad Position 24