10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਐੱਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਵਿਖੇ ਵਿਦਿਆਰਥਣਾਂ ਦੇ ਸਵਾਗਤ ਲਈ ‘ਫਰੈਸ਼ਰ ਪਾਰਟੀ’ ਦਾ ਆਯੋਜਨ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਨਵਾਂ ਦਾਖ਼ਲਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਇੱਕ ਸ਼ਾਨਦਾਰ ‘ਫਰੈਸ਼ਰ ਪਾਰਟੀ’ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਅਤੇ ਰਵਾਇਤੀ ਅੰਦਾਜ਼ ਵਿਚ ਪ੍ਰਮਾਤਮਾ ਦੀ ਅਰਾਧਨਾ ਨਾਲ ਹੋਈ।

Ad Position 21
No active advertisement
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਫਰੈਸ਼ਰ ਪਾਰਟੀ ਦੀਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ.ਰਜਨੀ ਬਾਲਾ ਤੇ ਸਟਾਫ਼। ਤਸਵੀਰ: ਬਲਵਿੰਦਰ ਸਿੰਘ ਲਿੱਤਰ 10-08-2026
ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਨਵਾਂ ਦਾਖ਼ਲਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਇੱਕ ਸ਼ਾਨਦਾਰ ‘ਫਰੈਸ਼ਰ ਪਾਰਟੀ’ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਅਤੇ ਰਵਾਇਤੀ ਅੰਦਾਜ਼ ਵਿਚ ਪ੍ਰਮਾਤਮਾ ਦੀ ਅਰਾਧਨਾ ਨਾਲ ਹੋਈ। ਉਪਰੰਤ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਡਾ.ਰਜਨੀ ਬਾਲਾ ਨੇ ਨਵੀਆਂ ਦਾਖ਼ਲ ਹੋਈਆਂ ਵਿਦਿਆਰਥਣਾਂ ਨੂੰ ‘ਜੀ ਆਇਆਂ’ ਆਖਿਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਕੇਂਦਰ ਹੀ ਨਹੀਂ, ਸਗੋਂ ਇਹ ਵਿਦਿਆਰਥੀਆਂ ਦੇ ਵਿਅਕਤੀਤਵ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਵੀ ਪ੍ਰਮੁੱਖ ਕੇਂਦਰ ਹੈ। ਉਨ੍ਹਾਂ ਸਮੂਹ ਵਿਦਿਆਰਥਣਾਂ ਨੂੰ ਮਿਹਨਤ, ਦ੍ਰਿੜ ਅਨੁਸ਼ਾਸਨ ਅਤੇ ਸਿਰਜਨਾਤਮਕ ਸੋਚ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਰਵਾਏ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬੀ ਲੋਕ ਨਾਚ ਗਿੱਧਾ, ਭੰਗੜਾ, ਲੋਕ ਗੀਤ ਅਤੇ ਗਰੁੱਪ ਡਾਂਸ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਪੂਰੇ ਸਮਾਗਮ ਵਿਚ ਉਤਸ਼ਾਹ ਦਾ ਮਾਹੌਲ ਬਣਾ ਦਿੱਤਾ ਅਤੇ ਸਮਾਰੋਹ ਨੂੰ ਚਾਰ ਚੰਨ ਲਗਾ ਦਿੱਤੇ। ਇਸ ਪੂਰੇ ਸਮਾਰੋਹ ਦਾ ਮੁੱਖ ਆਕਰਸ਼ਣ ‘ਮਿਸ ਫਰੈਸ਼ਰ’ ਮੁਕਾਬਲਾ ਰਿਹਾ, ਜਿਸ ਵਿਚ ਵਿਦਿਆਰਥਣਾਂ ਦੇ ਸਖ਼ਤ ਮੁਕਾਬਲੇ ਤੋਂ ਬਾਅਦ ਬੀ.ਏ. ਭਾਗ- ਪਹਿਲਾਂ ਦੀ ਵਿਦਿਆਰਥਣ ਹਰਸਿਮਰਨਜੀਤ ਕੌਰ, ਬੀ.ਕਾਮ ਭਾਗ- ਪਹਿਲਾਂ ਦੀ ਵਿਦਿਆਰਥਣ ਹਰਮਨਜੋਤ ਕੌਰ ਅਤੇ ਐੱਮ.ਕਾਮ ਭਾਗ- ਪਹਿਲਾਂ ਦੀ ਵਿਦਿਆਰਥਣ ਯੋਗਿਤਾ ਬਾਵਾ ਨੂੰ ‘ਮਿਸ ਫਰੈਸ਼ਰ’ ਚੁਣਿਆ ਗਿਆ, ਜਦਕਿ ਜੇਤੂ ਵਿਦਿਆਰਥਣਾਂ ਨੂੰ ਮਿਸ ਫਰੈਸ਼ਰ ਦਾ ਤਾਜ ਪਹਿਨਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਮਾਰੋਹ ਦੇ ਅੰਤ ਵਿਚ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਰਜਿੰਦਰ ਕੌੜਾ ਅਤੇ ਜਨਰਲ ਸਕੱਤਰ ਸ਼੍ਰੀ ਸੁਨੀਲ ਸ਼ਰਮਾ ਨੇ ਕਾਲਜ ਵਿਚ ਦਾਖ਼ਲਾ ਲੈਣ ਵਾਲੀਆਂ ਸਮੂਹ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਸਮਾਗਮ ਨੇ ਵਿਦਿਆਰਥਣਾਂ ਲਈ ਇੱਕ ਯਾਦਗਾਰੀ ਅਤੇ ਖੁਸ਼ਹਾਲ ਮਾਹੌਲ ਸਿਰਜਿਆ, ਜਿਸ ਨਾਲ ਉਨ੍ਹਾਂ ਦਾ ਕਾਲਜ ਦਾ ਸਫ਼ਰ ਸੁਹਾਵਣਾ ਸ਼ੁਰੂ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ’ਤੇ ਬਾਇਉਮੀਟ੍ਰਿਕ ਪ੍ਰਣਾਲੀ ਬਣੀ ਲਾਭਪਾਤਰੀਆਂ ਅਤੇ ਡਿਪੂ ਹੋਲਡਰਾਂ ਲਈ ਖੱਜਲ-ਖੁਆਰੀ ਦਾ ਕਾ... ਅਗਲੀ ਖ਼ਬਰ ਮੁੱਲਾਂਪੁਰ ਵਿਖੇ ਸਕਿੱਲ ਇੰਡੀਆ ਟੀਮ ਵਲੋਂ ਤੀਆਂ ਦੇ ਮੇਲੇ ਦਾ ਸ਼ਾਨਦਾਰ ਆਯੋਜਨ
Ad Position 24