09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਥਾਣਾ ਸਿੱਧਵਾਂ ਬੇਟ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸ਼ਰਾਬ ਸਮੱਗਲਰਾਂ ਖ਼ਿਲਾਫ਼ ਕਾਰਵਾਈ-5 ਮੁਕੱਦਮੇ ਦਰਜ

ਭੂੰਦੜੀ, 9 ਅਗਸਤ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੁਧਿਆਣਾ (ਦਿਹਾਤੀ) ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਨਾਜਾਇਜ਼ ਸ਼ਰਾਬ ਸਮੱਗਲਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਡਾ.

Ad Position 21
No active advertisement
ਅਜੀਤ ਡੈਸਕ 10-08-2026
ਭੂੰਦੜੀ, 9 ਅਗਸਤ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੁਧਿਆਣਾ (ਦਿਹਾਤੀ) ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਨਾਜਾਇਜ਼ ਸ਼ਰਾਬ ਸਮੱਗਲਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਡਾ. ਅੰਕੁਰ ਗੁਪਤਾ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਪਤਾਨ ਪੁਲਿਸ (ਆਈ) ਸ੍ਰੀ ਰਾਜਨ ਸ਼ਰਮਾ ਪੀ.ਪੀ.ਐੱਸ. ਅਤੇ ਉਪ ਕਪਤਾਨ ਪੁਲਿਸ ਜਗਰਾਉਂ ਸ. ਜਸਵਿੰਦਰ ਸਿੰਘ ਪੀ.ਪੀ.ਐੱਸ. ਦੀਆਂ ਹਦਾਇਤਾਂ ਅਨੁਸਾਰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵੱਲੋਂ ਆਪ੍ਰੇਸ਼ਨ ‘ਕਾਸੋ’ ਦੌਰਾਨ ਇਹ ਕਾਰਵਾਈ ਕੀਤੀ ਗਈ। ਥਾਣਾ ਸਿੱਧਵਾਂ ਬੇਟ ਦੇ ਮੁੱਖ ਅਫ਼ਸਰ ਐੱਸ.ਆਈ. ਅਮਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਚਾਰ ਅਤੇ ਐਕਸਾਈਜ਼ ਐਕਟ ਤਹਿਤ ਇੱਕ ਮੁਕੱਦਮਾ, ਕੁੱਲ ਪੰਜ ਮੁਕੱਦਮੇ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਨੁਸਾਰ ਮੁਕੱਦਮਾ ਨੰਬਰ 216 ਮਿਤੀ 08-08-2026, ਧਾਰਾ 22 ਐੱਨ.ਡੀ.ਪੀ.ਐੱਸ. ਐਕਟ ਤਹਿਤ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਪ੍ਰੀਤਮ ਸਿੰਘ ਵਾਸੀ ਤਲਵਾੜਾ, ਜ਼ਿਲ੍ਹਾ ਲੁਧਿਆਣਾ ਨੂੰ 10 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਮੁਕੱਦਮਾ ਨੰਬਰ 217 ਮਿਤੀ 08-08-2026, ਧਾਰਾ 21 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਨਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਵਿਰਕ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਕੱਦਮਾ ਨੰਬਰ 218 ਮਿਤੀ 08-08-2026, ਧਾਰਾ 21 ਐੱਨ.ਡੀ.ਪੀ.ਐੱਸ. ਐਕਟ ਤਹਿਤ ਰੇਸ਼ਮ ਸਿੰਘ ਉਰਫ਼ ਮੇਸ਼ ਪੁੱਤਰ ਸੋਨਾ ਸਿੰਘ ਵਾਸੀ ਪਰਜੀਆਂ ਬਿਹਾਰੀਪੁਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਜਸਵੀਰ ਸਿੰਘ ਵਾਸੀ ਮੱਧੇਪੁਰ, ਜ਼ਿਲ੍ਹਾ ਲੁਧਿਆਣਾ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਮੁਕੱਦਮਾ ਨੰਬਰ 219 ਮਿਤੀ 09-08-2026, ਧਾਰਾ 21 ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਮਜੀਤ ਕੌਰ ਉਰਫ਼ ਪੰਮੀ ਪਤਨੀ ਮਰਹੂਮ ਗੁਰਮੀਤ ਸਿੰਘ ਵਾਸੀ ਖੋਲਿਆਂ ਵਾਲਾ ਪੁਲ (ਮਲਸੀਹਾ ਬਾਜਣ), ਥਾਣਾ ਸਿੱਧਵਾਂ ਬੇਟ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉੱਥੇ ਹੀ ਮੁਕੱਦਮਾ ਨੰਬਰ 220 ਮਿਤੀ 09-08-2026, ਧਾਰਾ 61/78(2) ਅਤੇ 1/14 ਐਕਸਾਈਜ਼ ਐਕਟ ਤਹਿਤ ਵਿਜੈ ਸਿੰਘ ਉਰਫ਼ ਲੱਡੂ ਪੁੱਤਰ ਕੁਲਵੰਤ ਸਿੰਘ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਉਪਰੋਕਤ ਮੁਲਜ਼ਮਾਂ ਵਿੱਚੋਂ ਕੁਝ ਖ਼ਿਲਾਫ਼ ਪਹਿਲਾਂ ਵੀ ਮੁਕੱਦਮੇ ਦਰਜ ਹਨ ਅਤੇ ਉਹ ਜੁਰਮ ਕਰਨ ਦੇ ਆਦੀ ਹਨ। ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਉਦਾਸੀਨ ਗੋਬਿੰਦ ਗਊਧਾਮ ਵਿਖੇ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਅਗਲੀ ਖ਼ਬਰ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ’ਤੇ ਬਾਇਉਮੀਟ੍ਰਿਕ ਪ੍ਰਣਾਲੀ ਬਣੀ ਲਾਭਪਾਤਰੀਆਂ ਅਤੇ ਡਿਪੂ ਹੋਲਡਰਾਂ ਲਈ ਖੱਜਲ-ਖੁਆਰੀ ਦਾ ਕਾ...
Ad Position 24