ਯੂਰੋ ਕਿਡਜ਼ ਤੇ ਡਰੀਮ ਬੈਰੀ ਕਾਨਵੈਂਟ ਸਕੂਲ ਦੋਰਾਹਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਦੋਰਾਹਾ, 9 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਯੂਰੋ ਕਿਡਜ਼ ਤੇ ਡਰੀਮ ਬੈਰੀ ਕਾਨਵੈਂਟ ਸਕੂਲ ਵਿਖੇ ਮੈਨੇਜਿੰਗ ਡਾਇਰੈਕਟਰ ਰਜਤ ਸ਼ਰਮਾ ਦੀ ਅਗਵਾਈ ਵਿੱਚ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾ ਪੰਜਾਬੀ ਰੰਗ ਵਿੱਚ ਰੰਗਿਆ ਹੋਇਆ ਨਜਰ ਆਇਆ।
ਦੋਰਾਹਾ, 9 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਯੂਰੋ ਕਿਡਜ਼ ਤੇ ਡਰੀਮ ਬੈਰੀ ਕਾਨਵੈਂਟ ਸਕੂਲ ਵਿਖੇ ਮੈਨੇਜਿੰਗ ਡਾਇਰੈਕਟਰ ਰਜਤ ਸ਼ਰਮਾ ਦੀ ਅਗਵਾਈ ਵਿੱਚ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾ ਪੰਜਾਬੀ ਰੰਗ ਵਿੱਚ ਰੰਗਿਆ ਹੋਇਆ ਨਜਰ ਆਇਆ। ਛੋਟੀਆਂ-ਛੋਟੀਆਂ ਬੱਚੀਆਂ ਅਤੇ ਅਧਿਆਪਕਾਵਾਂ ਨੇ ਰੰਗ ਬਿਰੰਗੇ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਦੌਰਾਨ ਬੱਚਿਆਂ ਨੇ ਗਿੱਧਾ, ਬੋਲੀਆਂ, ਲੋਕ-ਗੀਤਾ ਨਾਚ, ਭੰਗੜਾ ਅਤੇ ਹੋਰ ਸੱਭਿਆਚਾਰਕ ਪੇਸ਼ ਕਾਰੀਆਂ ਰਾਹੀਂ ਸਭ ਦਾ ਮੰਨ ਮੋਹ ਲਿਆ। ਮਹਿੰਦੀ, ਚੂੜੀਆਂ ਅਤੇ ਪੰਜਾਬੀ ਰਵਾਇਤਾਂ ਨਾਲ ਜੁੜੀਆਂ ਗਤੀਵਿਧੀਆਂ ਵੀ ਖਾਸ ਆਕਰਸ਼ਣ ਦਾ ਕੇਂਦਰ ਰਹੀਆਂ। ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬੀ ਸੱਭਿਆਚਾਰ ਪ੍ਰਤੀ ਆਪਣਾ ਪਿਆਰ ਪ੍ਰਗਟ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਰਿੰਦਰਪਾਲ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰ ਪ੍ਰਤੀ ਆਪਣਾ ਅਮੀਰ ਵਿਰਸੇ ਰਸ਼ਮਾਂ-ਰਿਵਾਜਾਂ ਅਤੇ ਪਰੰਪਰਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਵਿੱਚ ਸਾਰੇ ਬੱਚਿਆਂ ਅਤੇ ਅਧਿਆਪਕਾਂ ਨੇ ਤੀਆਂ ਦੇ ਤਿਉਹਾਰ ਦਾ ਭਰਪੂਰ ਆਨੰਦ ਮਾਣਿਆਂ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਜਤਿੰਦਰ ਸ਼ਰਮਾ, ਡਾਇਰੈਕਰ ਨੀਰਜ ਸ਼ਰਮਾ, ਸੁਮਨ ਸ਼ਰਮਾ, ਸੋਨੀਆ ਸ਼ਰਮਾ, ਸ਼ੁਭਮ ਸ਼ਰਮਾ, ਗੁਨੀਤਾ ਸ਼ਰਮਾ, ਸੁਰਿੰਦਰਪਾਲ ਕੌਰ ਤੋਂ ਇਲਾਵਾਂ ਅਮਨਦੀਪ ਕੌਰ, ਜਸਵਿੰਦਰ ਕੌਰ, ਕੋਮਲ ਕੌਰ, ਕੋਮਲ ਸ਼ਰਮਾ, ਨੀਤਿਕਾ, ਪ੍ਰਿਯੰਕਾ ਸ਼ਰਮਾ, ਜਸਪ੍ਰੀਤ ਕੌਰ, ਸਿਮਰਜੀਤ ਕੌਰ, ਨਵਪ੍ਰੀਤ ਕੌਰ, ਰਾਜਵਿੰਦਰ ਕੌਰ, ਮੁਸਕਾਨ ਭਾਟੀਆ, ਰੂਬਲ ਕੌਰ ਨਵਦੀਪ ਕੌਰ, ਸਰਬਜੀਤ ਕੌਰ, ਮੀਨੂੰ, ਰੇਨੂੰ, ਕੁਲਦੀਪ ਕੌਰ, ਰਾਜੂ ਸਿੰਘ, ਗੁਰਵਿੰਦਰ ਸਿੰਘ, ਸੋਨੂ, ਇੰਦਰਜੀਤ ਸਿੰਘ ਆਦਿ ਸ਼ਾਮਿਲ ਸਨ।