11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਸਿੱਧਵਾਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਉਪਰੰਤ ਭਾਈ ਬਿਕਰਮ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-08-2026
ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਸਿੱਧਵਾਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਉਪਰੰਤ ਭਾਈ ਬਿਕਰਮ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਸਾਹਿਬ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖੀ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਸਮਾਗਮ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਚਾਹ-ਸਮੋਸੇ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਅਤੇ ਬਲਜੀਤ ਸਿੰਘ ਗਿੱਲ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਜਗਰਾਉਂ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਸਨਮਾਨ ਅਗਲੀ ਖ਼ਬਰ ਹੰਬੜਾਂ ’ਚ ਕਾਰ ਸਵਾਰ ਲੁਟੇਰਿਆਂ ਨੇ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ- ਲੋਕਾਂ ’ਚ ਦਹਿਸ਼ਤ ਦਾ ਮਹੌਲ
Ad Position 24