ਡੀ.ਏ.ਵੀ. ਪਬਲਿਕ ਸਕੂਲ ਨੇ ਬੈਡਮਿੰਟਨ ’ਚ ਓਵਰਆਲ ਚੈਂਪੀਅਨ ਬਣ ਕੇ ਗੱਡੇ ਜਿੱਤ ਦੇ ਝੰਡੇ
ਜਗਰਾਉਂ, 10 ਅਗਸਤ (ਵਿਨੋਦ ਕੁਮਾਰ)- ਡੀ. ਏ.
ਜਗਰਾਉਂ, 10 ਅਗਸਤ (ਵਿਨੋਦ ਕੁਮਾਰ)- ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਦੇ ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ 70ਵੀਆਂ ਜ਼ੋਨਲ ਪੱਧਰ ਦੀਆਂ ਖੇਡਾਂ ਵਿਚ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਂਅ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿੱਚ ਸ਼ਾਨਦਾਰ ਜਿੱਤਾਂ ਦਰਜ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ । ਅੰਡਰ-17 ਸਾਲਾਂ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਵਿਚ ਓਮੀਸਾ ਸ਼ਰਮਾ,ਅਰਸ਼ਦੀਪ ਕੌਰ, ਰਵਲੀਨ ਕੌਰ ਅਤੇ ਤੋਨੁਸਕਾ ਕੰਨਾਰ ਨੇ ਭਾਗ ਲਿਆ। ਇਸੇ ਤਰ੍ਹਾਂ ਅੰਡਰ-17 ਸਾਲਾਂ ਲੜਕਿਆਂ ਦੀ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਟੀਮ ਦੇ ਖਿਡਾਰੀ ਰਾਘਵ ਬਾਂਸਲ, ਵੰਸ਼ ਮਾਣਿਕ, ਸੁਗਣ ਝਾਜੀ, ਪੁਖਰਾਜ ਸਿੰਘ ਅਤੇ ਦਕਸ਼ ਅਰੋੜਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-14 ਸਾਲਾਂ ਲੜਕਿਆਂ ਦੀ ਟੀਮ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਵਿਚ ਗੁਰਨੂਰ ਸਿੰਘ ਰੱਖਰਾ, ਪਾਰਸਿਵ ਚੋਪੜਾ, ਡਿਵੈਨ ਸਿੰਗਲਾ, ਕਿਸ਼ਨ ਕੰਨਾਰ ਅਤੇ ਜੈਅੰਤ ਗੁਪਤਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਸਕੂਲ ਦੇ ਹੋਣਹਾਰ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਸਕੂਲ ਪ੍ਰਬੰਧਕਾਂ ਅਤੇ ਸਮੂਹ ਅਧਿਆਪਕਾਂ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਆਉਣ ਵਾਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਤੇ ਡੀ.ਪੀ. ਹਰਦੀਪ ਸਿੰਘ ਬਿੰਜਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਨੈਤਿਕਤਾ ਦੇ ਗੁਣ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਡੀ.ਪੀ.ਈ. ਹਰਦੀਪ ਸਿੰਘ ਬਿੰਜਲ, ਸੁਰਿੰਦਰ ਪਾਲ ਵਿੱਜ ਅਤੇ ਸੁਰਿੰਦਰ ਕੌਰ ਤੂਰ ਦੇ ਯੋਗ ਮਾਰਗਦਰਸ਼ਨ ਅਤੇ ਖਿਡਾਰੀਆਂ ਦੀ ਅਣਥੱਕ ਮਿਹਨਤ ਦੀ ਵੀ ਸ਼ਲਾਘਾ ਕੀਤੀ ।