10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਿੰਗਜ਼ਵੇ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਕਿੰਗਜ਼ਵੇ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ, ਖੁਸ਼ੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ।

Ad Position 21
No active advertisement
ਕਿੰਗਜ਼ਵੇ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਵਿਖੇ ਮਨਾਏ ਤੀਆਂ ਦੇ ਤਿਉਹਾਰ ਦੌਰਾਨ ਰਵਾਇਤੀ ਪਹਿਰਾਵੇ ਵਿਚ ਸਜੀਆਂ ਵਿਦਿਆਰਥਣਾਂ ਅਤੇ ਮਹਿਲਾਵਾਂ ਵਲੋਂ ਗਿੱਧਾ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਦਾ ਦ੍ਰਿਸ਼। ਤਸਵੀਰਾਂ: ਕੁਲਦੀਪ ਸਿੰਘ ਮਾਨ 11-08-2026
ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਕਿੰਗਜ਼ਵੇ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ, ਖੁਸ਼ੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਦੀ ਸ਼ੁਰੂਆਤ ਰੈਂਪ ਵਾਕ ਅਤੇ ਸੱਭਿਆਚਾਰਕ ਪ੍ਰਸ਼ਨੋਤਰੀ ਨਾਲ ਹੋਈ। ਇਨ੍ਹਾਂ ਕਾਬਲਿਆਂ ਦੇ ਆਧਾਰ ’ਤੇ ‘ਮਿਸ ਤੀਜ’ ਦੀ ਚੋਣ ਕੀਤੀ ਗਈ ਜਦਕਿ ਬਿਹਤਰੀਨ ਪਹਿਰਾਵੇ ਦੇ ਆਧਾਰ ’ਤੇ ‘ਸਾਵਣ ਸੁੰਦਰੀ’ ਦਾ ਖ਼ਿਤਾਬ ਦਿੱਤਾ ਗਿਆ। ਵਿਦਿਆਰਥਣਾਂ ਨੇ ਆਪਣੀਆਂ ਮਾਵਾਂ ਅਤੇ ਭੈਣਾਂ ਨਾਲ ਮਿਲ ਕੇ ਜੋੜੀ ਨਾਚ ਪੇਸ਼ ਕਰਦਿਆਂ ਪੰਜਾਬੀ ਲੋਕ-ਨਾਚ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਜੋੜੀ ਨਾਚ ਮੁਕਾਬਲੇ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਜੇਤੂਆਂ ਨੂੰ ਸਕੂਲ ਵੱਲੋਂ ਤੋਹਫ਼ੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਰਵਾਇਤੀ ਗਿੱਧੇ ਦੀ ਪੇਸ਼ਕਾਰੀ ਨੇ ਸਮਾਗਮ ਵਿਚ ਹੋਰ ਵੀ ਰੌਣਕ ਭਰ ਦਿੱਤੀ। ਅਧਿਆਪਕਾਵਾਂ ਵਲੋਂ ਪੇਸ਼ ਕੀਤੇ ਜੋੜੀ ਨਾਚ ਅਤੇ ਗਰੁੱਪ ਗਿੱਧੇ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਅਤੇ ਤਾੜੀਆਂ ਨਾਲ ਸਵਾਗਤ ਕੀਤਾ ਗਿਆ। ਸਮਾਗਮ ਵਿੱਚ ਆਈਆਂ ਮਹਿਲਾਵਾਂ ਲਈ ਵੱਖ-ਵੱਖ ਖਾਣ-ਪੀਣ ਦੇ ਸਟਾਲ, ਸਾਫ਼-ਸੁਥਰੇ ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਸੁੰਦਰ ਸੈਲਫੀ ਪੁਆਇੰਟ ਬਣਾਏ ਗਏ ਸਨ। ਰੰਗ-ਬਿਰੰਗੀਆਂ ਪੀਂਘਾਂ ਨੇ ਵੀ ਤੀਆਂ ਦੇ ਰਵਾਇਤੀ ਮਾਹੌਲ ਨੂੰ ਹੋਰ ਮਨਮੋਹਕ ਬਣਾ ਦਿੱਤਾ। ਵੱਖ-ਵੱਖ ਮੁਕਾਬਲਿਆਂ ਦਾ ਨਿਰਣਾ ਤਿੰਨ ਮਾਣਯੋਗ ਜੱਜਾਂ ਵੱਲੋਂ ਨਿਰਪੱਖ ਢੰਗ ਨਾਲ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਯੂ.ਐੱਸ.ਏ., ਪ੍ਰਧਾਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਡਾ. ਵੀ. ਦੇ. ਨਾਗੇਸ਼, ਵਾਈਸ ਪ੍ਰਿੰਸੀਪਲ ਜਸਵਿੰਦਰ ਕੌਰ ਸਿੱਧੂ, ਹਰਭਜਨ ਕੌਰ ਸਿੱਧੂ, ਸਿਮਰਨਜੀਤ ਸਿੰਘ ਸਿੱਧੂ, ਸੁਖਮਨਦੀਪ ਸਿੰਘ ਸਿੱਧੂ, ਮਹਿਕਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਇੰਸ ਕਾਲਜ ਜਗਰਾਉਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਸਾਉਣ ਮਹੀਨੇ ਦੀ ਮੱਸਿਆ ’ਤੇ ਬੂਟਿਆਂ ਦੀ ਵੰਡ ਕੱਲ੍ਹ
Ad Position 24