10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਾਠੀ ਸਿੰਘਾਂ ਨੂੰ ਸਿੱਖ ਧਰਮ ’ਚ ਗੁਰੂ ਕੇ ਵਜ਼ੀਰ ਦੇ ਖ਼ਿਤਾਬ ਨਾਲ ਸਨਮਾਨਿਆ ਜਾਂਦਾ- ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 10 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਮਨਾਏ ਜਾਂਦੇ ਬਰਸੀ ਸਮਾਗਮਾਂ ’ਚ ਪਾਠ ਕਰਨ ਵਾਲੇ ਪਾਠੀਆਂ ਦੇ ਵਸਤਰਾਂ ਲਈ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਆਸ਼ਣ ਸਾਹਿਬ ਨਾਨਕਸਰ ਵਿਖੇ ਤਿੰਨ ਹਜ਼ਾਰ ਮੀਟਰ ਕੱਪੜਾ ਭੇਟ ਕੀਤਾ। ਇਹ ਸੇਵਾ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਸ਼ੁਰੂ ਕੀਤੀ ਸੀ, ਜੋ ਹੁਣ ਉਨ੍ਹਾਂ ਤੋਂ ਵਰੋਸਾਏ ਅਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਰੱਖੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 11-08-2026
ਜਗਰਾਉਂ, 10 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਮਨਾਏ ਜਾਂਦੇ ਬਰਸੀ ਸਮਾਗਮਾਂ ’ਚ ਪਾਠ ਕਰਨ ਵਾਲੇ ਪਾਠੀਆਂ ਦੇ ਵਸਤਰਾਂ ਲਈ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਆਸ਼ਣ ਸਾਹਿਬ ਨਾਨਕਸਰ ਵਿਖੇ ਤਿੰਨ ਹਜ਼ਾਰ ਮੀਟਰ ਕੱਪੜਾ ਭੇਟ ਕੀਤਾ। ਇਹ ਸੇਵਾ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਸ਼ੁਰੂ ਕੀਤੀ ਸੀ, ਜੋ ਹੁਣ ਉਨ੍ਹਾਂ ਤੋਂ ਵਰੋਸਾਏ ਅਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਰੱਖੀ ਹੋਈ ਹੈ। ਇਸ ਮੌਕੇ ਸੰਤ ਨਾਨਕਸਰ ਵਾਲਿਆਂ ਨੇ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਘਰਾਂ ’ਚ ਧਾਰਮਿਕ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਗੁਰੂ ਦੇ ਵਜ਼ੀਰ ਦੇ ਖ਼ਿਤਾਬ ਨਾਲ ਸਨਮਾਨਿਆ ਜਾਂਦਾ ਹੈ। ਇਹ ਪ੍ਰੰਪਰਾ ਗੁਰੂ ਸਾਹਿਬਾਨਾਂ ਦੇ ਸਮੇਂ ਤੋਂ ਤੁਰੀ ਆ ਰਹੀ ਹੈ। ਇਸ ਲਈ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਗੁਰੂ ਘਰਾਂ ਵਿਚ ਸੇਵਾ ਕਰਨ ਵਾਲਿਆਂ ਦਾ ਸਨਮਾਨ ਅਤੇ ਸਹੂਲਤਾਂ ਦੇ ਪ੍ਰਬੰਧ ਕਰੀਏ। ਉਨ੍ਹਾਂ ਦੱਸਿਆ ਕਿ ਨਾਨਕਸਰ ਵਿਖੇ ਬਰਸੀ ਸਮਾਗਮਾਂ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦਾ ਪਾਠ ਪਾਠੀ ਸਿੰਘ ਬਿਨ੍ਹਾਂ ਕਿਸੇ ਭੇਟਾ ਦੇ ਕਰਦੇ ਹਨ। ਇਸ ਲਈ ਹੀ ਪਾਠੀ ਸਿੰਘਾਂ ਦੇ ਵਸਤਰਾਂ ਲਈ ਆਸ਼ਣ ਸਾਹਿਬ ਵਿਖੇ ਕੱਪੜਾ ਭੇਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆ ਵਲੋਂ ਜੋ ਵੀ ਧਾਰਮਿਕ ਤੇ ਸਮਾਜਿਕ ਕਾਰਜ ਸ਼ੁਰੂ ਕੀਤੇ ਸਨ। ਉਹ ਸਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ। ਇਸ ਮੌਕੇ ਪਰਮਜੀਤ ਸਿੰਘ ਲੁਧਿਆਣਾ, ਅਵਤਾਰ ਸਿੰਘ ਬਿੱ ਟਾ, ਬਲਜੀਤ ਸਿੰਘ ਏ.ਐੱਸ.ਆਈ., ਪਾਰਸ ਸਿੰਘ , ਜਗਦੀਪ ਸਿੰਘ ਕਾਉਂਕੇ, ਚਰਨਜੀਤ ਸਿੰਘ, ਰਵੀ ਕਪੂਰ, ਵਿਸ਼ਾਲ ਕਪੂਰ, ਦੇਵ ਦੱਤ ਕਪੂਰ, ਗੁਰਸਿਮਰਨ ਸਿੰਘ, ਦਲੇਰ ਸਿੰਘ ਲੁਧਿਆਣਾ ਮਨਿੰਦਰ ਸਿੰਘ ਕੈਲਪੁਰ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈਸੜੂ ਰੈਲੀ ਨੂੰ ਸਫਲ ਬਣਾਉਣ ਲਈ ਕਾਂਗਰਸ ਦੀ ਮਲੌਦ ’ਚ ਮੀਟਿੰਗ ਅਗਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਸਕੂਲ ਸੁਧਾਰ ਦੀਆਂ ਹਾਕੀ, ਬਾਸਕਟਬਾਲ ਤੇ ਖੋ-ਖੋ ਟੀਮਾਂ ਜ਼ੋਨਲ ਜੇਤੂ ਬਣੀਆਂ
Ad Position 24