12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡੀ.ਆਈ.ਜੀ. ਸੰਦੀਪ ਗੋਇਲ ਨੇ 15 ਅਗਸਤ ਦੇ ਮੱਦੇਨਜ਼ਰ ਸਰਕਾਰੀ ਸਕੂਲ ਆਫ ਐਮੀਨੈਂਸ ਜਗਰਾਉਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਗਰਾਉਂ, 11 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਗਰਾਉਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਡੀ.

Ad Position 21
No active advertisement
ਸਰਕਾਰੀ ਸਕਲੂ ਆਫ ਐਮੀਨੈਂਸ (ਲੜਕੇ) ਜਗਰਾਉਂ ਵਿਖੇ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਸੰਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਡੀ.ਆਈ.ਜੀ. ਸੰਦੀਪ ਗੋਇਲ, ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਤੇ ਹੋਰ ਪੁਲਿਸ ਤੇ ਸਿਵਲ ਅਧਿਕਾਰੀ। ਤਸਵੀਰ : ਭੁਪਿੰਦਰ ਸਿੰਘ ਮੁਰਲੀ 12-08-2026
ਜਗਰਾਉਂ, 11 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਗਰਾਉਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਡੀ.ਆਈ.ਜੀ. ਲੁਧਿਆਣਾ ਸੰਦੀਪ ਗੋਇਲ ਅੱਜ ਜਗਰਾਉਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 15 ਅਗਸਤ ਨੂੰ ਹੋਣ ਵਾਲੇ ਸਮਾਗਮ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ, ਐੱਸ.ਡੀ.ਐੱਮ. ਬਾਦਲ ਦੀਨ, ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰੋਹਿਤ ਸਰ਼ਮਾ ਤੋਂ ਇਲਾਵਾ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਂਕੀਆਂ ਦੇ ਇੰਚਾਰਜ ਮੌਜੂਦ ਸਨ। ਡੀ.ਆਈ.ਜੀ. ਸੰਦੀਪ ਗੋਇਲ ਨੇ ਜਗਰਾਉਂ ਦੇ ਸਰਕਾਰੀ ਸਕੂਲ ਆਫ ਐਮੀਨੈਂਸ (ਲੜਕੇ) ਵਿਖੇ ਪਹੁੰਚ ਕੇ ਆਜ਼ਾਦੀ ਦਿਹਾੜੇ ਦੇ ਮੁੱਖ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਮਾਗਮ ਵਾਲੀ ਥਾਂ ਦੀ ਸੁਰੱਖਿਆ, ਆਉਣ-ਜਾਣ ਵਾਲੇ ਰਸਤਿਆਂ, ਪਾਰਕਿੰਗ, ਦਰਸ਼ਕਾਂ ਦੀ ਬੈਠਣ ਦੀ ਵਿਵਸਥਾ ਅਤੇ ਵੀ.ਆਈ.ਪੀ. ਮੂਵਮੈਂਟ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ’ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਅਮਨ-ਅਮਾਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਇਸ ਤੋਂ ਇਲਾਵਾ ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਂਕਾਂ, ਭੀੜ-ਭਾੜ ਵਾਲੀਆਂ ਥਾਵਾਂ ਅਤੇ ਮਹੱਤਵਪੂਰਨ ਸਥਾਨਾਂ ’ਤੇ ਪੁਲਿਸ ਦੀ ਨਿਗਰਾਨੀ ਵਧਾਉਣ ਅਤੇ ਵਾਹਨਾਂ ਦੀ ਚੈਕਿੰਗ ਕਰਨ ਸਬੰਧੀ ਵੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਵਧਾਉਣ ਦੇ ਨਾਲ-ਨਾਲ ਸ਼ਹਿਰ ਵਿੱਚ ਦਾਖ਼ਲ ਹੋਣ ਅਤੇ ਬਾਹਰ ਜਾਣ ਵਾਲੇ ਰਸਤਿਆਂ ’ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ 15 ਅਗਸਤ ਨੂੰ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਲਾਵਾਰਿਸ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਵਿੱਚ ਸਹਿਯੋਗ ਦੇਣ। ਇਸ ਮੌਕੇ ਕੈਪਟਨ ਨਰੇਸ਼ ਵਰਮਾ, ਐੱਸ.ਐੱਚ.ਓ. ਪਰਮਿੰਦਰ ਸਿੰਘ, ਪ੍ਰਿੰਸੀਪਲ ਨਿਰਮਲ ਕੌਰ, ਰਾਜਿੰਦਰ ਜੈਨ, ਲੈਕਚਰਾਰ ਰਾਮ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਰੋਲ ਪਲੇਅ ਤੇ ਰੈੱਡ ਰਿਬਨ ਕੁਇਜ਼ ਮੁਕਾਬਲਿਆਂ ’ਚ ਭੂੰਦੜੀ ਸਕੂਲ ਦੇ ਵਿਦਿਆਰਥੀ ਮੋਹਰੀ ਅਗਲੀ ਖ਼ਬਰ ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ
Ad Position 24