11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜਗਰਾਉਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਬੱਸਾਂ ਰਾਹੀਂ ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਜਗਰਾਉਂ , 11 ਅਗਸਤ ( ਸ਼ਮਸ਼ੇਰ ਸਿੰਘ ਗਾਲਿਬ )- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ ਤਹਿਤ ਜਗਰਾਉਂ ਤੋਂ ਤਿੰਨ ਬੱਸਾਂ ਰਾਹੀਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ , ਦੁਰਗਿਆਨਾ ਮੰਦਿਰ ਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ । ਬੱਸਾਂ ਨੂੰ ਰਵਾਨਾ ਕਰਨ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋ : ਸੁਖਵਿੰਦਰ ਸਿੰਘ , ‘ ਯੁੱਧ ਨਸ਼ਿਆਂ ਵਿਰੁੱਧ ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਮਰਜੀਤ ਸਿੰਘ ਵਿੱਕੀ ਥਿੰਦ ਅਤੇ ਤੀਰਥ ਯਾਤਰਾ ਯੋਜਨਾ ਜਗਰਾਉਂ ਦੇ ਕੋਆਰਡੀਨੇਟਰ ਪ੍ਰਦੀਪ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ ਚ ਸ਼ੁਰੂ ਕੀਤੀ ਇਸ ਸਹੂਲਤ ਤਹਿਤ ਸੰਗਤਾਂ ਨੂੰ ਵਧੀਆ ਬੱਸਾਂ ਰਾਹੀਂ ਮੁਫ਼ਤ ਵੱਖ - ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਆਪਣੀ ਆਸਥਾ ਦੇ ਕੇਂਦਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹੇ ।

Ad Position 21
No active advertisement
ਜਗਰਾਉਂ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਰਵਾਨਾ ਕਰਨ ਸਮੇਂ ‘ਆਪ’ ਦੇ ਸੀਨੀਅਰ ਆਗੂ ਪ੍ਰੋ: ਸੁਖਵਿੰਦਰ ਸਿੰਘ, ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ, ਕੋਆਰਡੀਨੇਟਰ ਪ੍ਰਦੀਪ ਸਿੰਘ ਸੇਖੋਂ ਤੇ ਹੋਰ। ਤਸਵੀਰ: ਭੁਪਿੰਦਰ ਸਿੰਘ ਮੁਰਲੀ 12-08-2026
ਜਗਰਾਉਂ , 11 ਅਗਸਤ ( ਸ਼ਮਸ਼ੇਰ ਸਿੰਘ ਗਾਲਿਬ )- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ ਤਹਿਤ ਜਗਰਾਉਂ ਤੋਂ ਤਿੰਨ ਬੱਸਾਂ ਰਾਹੀਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ , ਦੁਰਗਿਆਨਾ ਮੰਦਿਰ ਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ । ਬੱਸਾਂ ਨੂੰ ਰਵਾਨਾ ਕਰਨ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋ : ਸੁਖਵਿੰਦਰ ਸਿੰਘ , ‘ ਯੁੱਧ ਨਸ਼ਿਆਂ ਵਿਰੁੱਧ ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਮਰਜੀਤ ਸਿੰਘ ਵਿੱਕੀ ਥਿੰਦ ਅਤੇ ਤੀਰਥ ਯਾਤਰਾ ਯੋਜਨਾ ਜਗਰਾਉਂ ਦੇ ਕੋਆਰਡੀਨੇਟਰ ਪ੍ਰਦੀਪ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ ਚ ਸ਼ੁਰੂ ਕੀਤੀ ਇਸ ਸਹੂਲਤ ਤਹਿਤ ਸੰਗਤਾਂ ਨੂੰ ਵਧੀਆ ਬੱਸਾਂ ਰਾਹੀਂ ਮੁਫ਼ਤ ਵੱਖ - ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਆਪਣੀ ਆਸਥਾ ਦੇ ਕੇਂਦਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹੇ । ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤਾਂ ਲਈ ਮੁਫ਼ਤ ਰਹਿਣ - ਸਹਿਣ ਅਤੇ ਖਾਣ - ਪੀਣ ਤੇ ਹੋਰ ਸਹੂਲਤ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ । ਇਸ ਮੌਕੇ ਪ੍ਰੋ : ਸੁਖਵਿੰਦਰ ਸਿੰਘ ਅਤੇ ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਹੁਣ ਤੱਕ ਜਗਰਾਉਂ ਹਲਕੇ ਤੋਂ 101 ਬੱਸਾਂ ਰਾਹੀਂ 4500 ਦੇ ਕਰੀਬ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਚੁੱਕੇ ਹਨ ਅਤੇ ਅੱਗੇ ਵੀ ਸੰਗਤਾਂ ਲਈ ਇਹ ਸਹੂਲਤ ਜਾਰੀ ਹੈ । ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਲਕਾ ਜਗਰਾਉਂ ਦੇ ਕੋਆਰਡੀਨੇਟਰ ਪ੍ਰਦੀਪ ਸਿੰਘ ਸੇਖੋਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਕੋਆਰਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ , ਪਰਮਿੰਦਰ ਸਿੰਘ ਖੈਹਿਰਾ , ਜਗਸੀਰ ਸਿੰਘ ਗਾਲਿਬ , ਕੌਂਸਲਰ ਗੁਰਪ੍ਰੀਤ ਸਿੰਘ ਨੋਨੀ , ਕਰਮ ਸਿੰਘ ਸਿੱਧੂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ ਅਗਲੀ ਖ਼ਬਰ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਵਿਖੇ ਤੀਆਂ ਤੀਜ ਦਾ ਤਿਉਹਾਰ ਮਨਾਇਆ
Ad Position 24