11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਦੇ ਲੋਕ ਹੁਣ ਨਾਅਰਿਆਂ ਨਹੀਂ, ਨਤੀਜਿਆਂ ਵਾਲੀ ਸਰਕਾਰ ਚਾਹੁੰਦੇ ਹਨ-ਜਸਕਰਨ ਦਿਉਲ

ਭੂੰਦੜੀ, 11 ਅਗਸਤ (ਕੁਲਦੀਪ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪਿੰਡ ਆਲੀਵਾਲ ਵਿਖੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਐੱਮ.ਐੱਸ.ਸੀ. ਕੈਮਿਸਟਰੀ ਵਿਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਅਮਨਜੋਤ ਕੌਰ ਕਾਲਜ ਪ੍ਰਿੰ: ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਐਸ. ਕੇ. ਗੁਪਤਾ, ਪਿਤਾ ਜਗਰੰਟ ਸਿੰਘ ਤੇ ਹੋਰਨਾਂ ਨਾਲ। ਅਜੀਤ ਤਸਵੀਰ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਗੁਰੂ ਨਾਨਕ ਸਕੂਲ ਮੁੱਲਾਂਪੁਰ ਦੇ ਖਿਡਾਰੀ ਮੈਡਮ ਜਸਵੀਰ ਕੌਰ ਗਰੇਵਾਲ, ਹੋਰ ਅਧਿਆਪਕਾਂ ਨਾਲ। ਤਸਵੀਰ: ਕ੍ਰਿਪਾਲ ਹੰਬੜਾਂ 12-08-2026
ਭੂੰਦੜੀ, 11 ਅਗਸਤ (ਕੁਲਦੀਪ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪਿੰਡ ਆਲੀਵਾਲ ਵਿਖੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਹੁਣ ਇਕ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਿਰਫ਼ ਵਾਅਦਿਆਂ ਅਤੇ ਨਾਅਰਿਆਂ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਅਤੇ ਹੁਣ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਵੱਡੇ ਪੱ ਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਉਹ ਕੰਮ ਅੱਜ ਵੀ ਲੋਕਾਂ ਨੂੰ ਯਾਦ ਹਨ ਅਤੇ ਸਿਰਫ਼ ਸਿਆਸੀ ਬਿਆਨਾਂ ਰਾਹੀਂ ਉਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਹਲਕਾ ਦਾਖਾ ਇੰਚਾਰਜ ਨੇ ਕਿਹਾ ਕਿ ਪੰਜਾਬ ਨੂੰ ਹੁਣ ਪ੍ਰਯੋਗਾਂ ਦੀ ਨਹੀਂ, ਸਗੋਂ ਤਜਰਬੇਕਾਰ ਅਤੇ ਮਜ਼ਬੂਤ ਅਗਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਮਹਿਸੂਸ ਹੋਣ ਲੱਗਾ ਹੈ ਕਿ ਸੂਬੇ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਪਟੜੀ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਇਕ ਮਜ਼ਬੂਤ ਸਿਆਸੀ ਬਦਲ ਬਣ ਸਕਦਾ ਹੈ। ਦਿਉਲ ਨੇ ਕਿਹਾ ਕਿ ਮੌਜੂਦਾ ਸਰਕਾਰ ਪ੍ਰਤੀ ਲੋਕਾਂ ਵਿਚ ਨਿਰਾਸ਼ਾ ਵੱਧ ਰਹੀ ਹੈ ਅਤੇ ਕਿਸਾਨ, ਮੁਲਾਜ਼ਮ, ਵਪਾਰੀ, ਨੌਜਵਾਨ ਅਤੇ ਆਮ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਮੰਚਾਂ ’ਤੇ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਪਰਖ ਉਸ ਸਮੇਂ ਹੁੰਦੀ ਹੈ ਜਦੋਂ ਲੋਕਾਂ ਨੂੰ ਆਪਣੇ ਹੱਕਾਂ ਅਤੇ ਮੰਗਾਂ ਲਈ ਸੜਕਾਂ ’ਤੇ ਉਤਰਨਾ ਨਾ ਪਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਚੋਣਾਂ ਜਿੱਤਣ ਦੀ ਰਾਜਨੀਤੀ ਨਹੀਂ ਕਰਦਾ, ਸਗੋਂ ਪੰਜਾਬ ਦੀ ਹੋਂਦ, ਹੱਕਾਂ ਅਤੇ ਵਿਕਾਸ ਦੀ ਲੜਾਈ ਲੜਨ ਵਾਲੀ ਜਮਾਤ ਹੈ। ਪਾਰਟੀ ਵਰਕਰ ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪੰਜਾਬ ਦੇ ਭਵਿੱਖ ਸਬੰਧੀ ਲੋਕਾਂ ਦੀ ਰਾਏ ਜਾਣ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਵਿਕਾਸ, ਰੁਜ਼ਗਾਰ, ਕਿਸਾਨੀ, ਵਪਾਰ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਕੇਂਦਰ ਵਿਚ ਰੱਖ ਕੇ ਆਪਣਾ ਫ਼ੈਸਲਾ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਲੋਕਾਂ ਦਾ ਮਜ਼ਬੂਤ ਸਮਰਥਨ ਮਿਲੇਗਾ। ਇਸ ਮੌਕੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਪ੍ਰਧਾਨ ਕਰਨੈਲ ਸਿੰਘ ਕਾਕੂ, ਪੀ.ਏ. ਸੁਰਜੀਤ ਸਿੰਘ ਆਲੀਵਾਲ, ਪੰਚ ਜਗਪਾਲ ਸਿੰਘ, ਪੰਚ ਭਿੰਦਰ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਬਲਦੇਵ ਸਿੰਘ, ਅਜੇ ਆਲੀਵਾਲ, ਡਾ. ਸੋਨੂੰ, ਬਚਿੱਤਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੰਵਲਜੀਤ ਸਿੰਘ ਮੱਲ੍ਹਾ ਨੂੰ ਜਥੇਬੰਦਕ ਸਕੱਤਰ ਬਣਾਉਣ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ
Ad Position 24