13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਲੜਕੀ ਬਣ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਾ ਦੋਸ਼ੀ ਕਾਬੂ

ਜਗਰਾਉਂ, 13 ਅਗਸਤ (ਗੁਰਦੀਪ ਸਿੰਘ ਮਲਕ)-ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਸਾਈਬਰ ਸੈੱਲ ਦੇ ਮੁਖੀ ਜਗਰੂਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਵੱਲੋਂ ਸੋਸ਼ਲ ਮੀਡੀਆ/ਆਨਲਾਈਨ ਪਲੇਟਫਾਰਮਾਂ ’ਤੇ ਆਪਣੇ ਆਪ ਨੂੰ ਲੜਕੀ ਵਜੋਂ ਪੇਸ਼ ਕਰਕੇ ਲੋਕਾਂ ਨਾਲ ਸੰਪਰਕ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਨੂੰ ਆਪਣੇ ਝਾਂਸੇ ਵਿੱਚ ਲੈ ਕੇ ਧੋਖਾਧੜੀ ਕੀਤੀ ਜਾਂਦੀ ਸੀ।

Ad Position 21
No active advertisement
ਅਜੀਤ ਡੈਸਕ 14-08-2026
ਜਗਰਾਉਂ, 13 ਅਗਸਤ (ਗੁਰਦੀਪ ਸਿੰਘ ਮਲਕ)-ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਸਾਈਬਰ ਸੈੱਲ ਦੇ ਮੁਖੀ ਜਗਰੂਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਵੱਲੋਂ ਸੋਸ਼ਲ ਮੀਡੀਆ/ਆਨਲਾਈਨ ਪਲੇਟਫਾਰਮਾਂ ’ਤੇ ਆਪਣੇ ਆਪ ਨੂੰ ਲੜਕੀ ਵਜੋਂ ਪੇਸ਼ ਕਰਕੇ ਲੋਕਾਂ ਨਾਲ ਸੰਪਰਕ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਨੂੰ ਆਪਣੇ ਝਾਂਸੇ ਵਿੱਚ ਲੈ ਕੇ ਧੋਖਾਧੜੀ ਕੀਤੀ ਜਾਂਦੀ ਸੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਹੋਰ ਕਿੰਨੇ ਲੋਕਾਂ ਨਾਲ ਇਸ ਤਰ੍ਹਾਂ ਦੀ ਧੋਖਾਧੜੀ ਕੀਤੀ ਹੈ। ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸੋਸ਼ਲ ਮੀਡੀਆ ’ਤੇ ਅਣਜਾਣ ਵਿਅਕਤੀਆਂ ਨਾਲ ਸੰਪਰਕ ਕਰਦੇ ਸਮੇਂ ਸਾਵਧਾਨੀ ਵਰਤਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਆਪਣੀ ਨਿੱਜੀ ਜਾਣਕਾਰੀ ਜਾਂ ਪੈਸੇ ਨਾ ਦੇਣ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ’ਚ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ’ਤੇ ਪੁਸਤਕ ਪ੍ਰਦਰਸ਼ਨੀ ਅਗਲੀ ਖ਼ਬਰ ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਲਿਟਰੇਚਰ ਅਤੇ ਬੂਟੇ ਵੰਡੇ
Ad Position 24