13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੀ.ਟੀ.ਬੀ. ਕਾਲਜ ਦਾਖਾ ’ਚ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ’ਤੇ ਪੁਸਤਕ ਪ੍ਰਦਰਸ਼ਨੀ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)- ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ‘ਤੇ ਕਾਲਜ ਲਾਇਬ੍ਰੇਰੀ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 14-08-2026
ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)- ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ‘ਤੇ ਕਾਲਜ ਲਾਇਬ੍ਰੇਰੀ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਨੇ ਪੁਸਤਕ ਪ੍ਰਦਰਸ਼ਨੀ ਦਾ ਨਿਰੀਖਣ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਿਤਾਬਾਂ ਵਿਦਿਆਰਥੀਆਂ ਦੇ ਬੌਧਿਕ ਅਤੇ ਵਿਅਕਤੀਤਵ ਦੇ ਸਰਵਪੱਖੀ ਵਿਕਾਸ ਦਾ ਅਹਿਮ ਸਾਧਨ ਹਨ। ਡਾ: ਕਟਾਰੀਆ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਤੋਂ ਕੁਝ ਸਮਾਂ ਕੱਢ ਕੇ ਰੋਜ਼ਾਨਾ ਲਾਇਬ੍ਰੇਰੀ ਜਾਣ ਦੀ ਆਦਤ ਪਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ ਕਿਹਾ ਕਿ ‘ਪੁਸਤਕਾਂ ਮਨੁੱਖ ਦੀਆਂ ਸਭ ਤੋਂ ਸੱਚੀਆਂ ਮਿੱਤਰ ਹਨ, ਜੋ ਹਨੇਰੇ ਰਾਹਾਂ ਵਿਚ ਚਾਨਣ ਮੁਨਾਰੇ ਦਾ ਕੰਮ ਕਰਦੀਆਂ ਹਨ। ਅਜੋਕੇ ਤਕਨਾਲੋਜੀ ਦੇ ਯੁੱਗ ਵਿਚ ਨੌਜਵਾਨ ਪੀੜ੍ਹੀ ਨੂੰ ਇੰਟਰਨੈੱਟ ਦੇ ਨਾਲ-ਨਾਲ ਕਿਤਾਬਾਂ ਦੇ ਨੇੜੇ ਲਿਆਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਅੰਦਰ ਨੈਤਿਕ ਕਦਰਾਂ-ਕੀਮਤਾਂ ਅਤੇ ਡੂੰਘੀ ਸੋਚ ਵਿਕਸਿਤ ਹੋ ਸਕੇ। ਇਸ ਪ੍ਰਦਰਸ਼ਨੀ ਵਿਚ ਸਾਹਿਤ, ਵਿਗਿਆਨ, ਇਤਿਹਾਸ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀਆਂ ਕੀਮਤੀ ਪੁਸਤਕਾਂ ਸਜਾਈਆਂ ਗਈਆਂ ਸਨ। ਕਾਲਜ ਦਾ ਸਟਾਫ ਅਤੇ ਵੱਡੀ ਗਿਣਤੀ ਵਿਦਿਆਰਥੀ ਇਸ ਪ੍ਰਦਰਸ਼ਨੀ ਵਿਚ ਪਹੁੰਚੇ। ਇਸ ਮੌਕੇ ਲਾਇਬ੍ਰੇਰੀਅਨ ਰਾਜਵਿੰਦਰ ਕੌਰ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ, ਗਿਆਨ ਦੀ ਖੋਜ, ਖੋਜੀ ਸੋਚ ਅਤੇ ਲਾਇਬ੍ਰੇਰੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ। ਦੱਸਿਆ ਗਿਆ ਕਿ ਇਹ ਦਿਨ ਭਾਰਤ ਵਿਚ ਲਾਇਬ੍ਰੇਰੀ ਵਿਗਿਆਨ ਦੇ ਪਿਤਾਮਾ ਡਾ. ਐੱਸ. ਆਰ. ਰੰਗਨਾਥਨ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਅਤੇ ਲਾਇਬ੍ਰੇਰੀ ਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਹ ਪੁਸਤਕ ਪ੍ਰਦਰਸ਼ਨੀ ਕਾਲਜ ਵਿੱਚ ਪੜ੍ਹਨ ਦੀ ਸੰਸਕ੍ਰਿਤੀ ਨੂੰ ਮਜ਼ਬੂਤ ਕਰਨ ਅਤੇ ਲਾਇਬ੍ਰੇਰੀ ਨੂੰ ਗਿਆਨ, ਸਿੱਖਿਆ ਅਤੇ ਵਿਅਕਤੀਗਤ ਵਿਕਾਸ ਦੇ ਸਰਗਰਮ ਕੇਂਦਰ ਵਜੋਂ ਉਤਸ਼ਾਹਿਤ ਕਰਨ ਵੱਲ ਇੱਕ ਸਾਰਥਕ ਉਪਰਾਲਾ ਰਹੀ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਬੇਹੱਦ ਮੰਦਭਾਗਾ-ਰਾਮਦੀਪ ਸਿੰਘ ਅਗਲੀ ਖ਼ਬਰ ਲੜਕੀ ਬਣ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਾ ਦੋਸ਼ੀ ਕਾਬੂ
Ad Position 24