13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ 28 ਨੂੰ ਮੋਹਾਲੀ ’ਚ ਸੂਬਾ ਪੱਧਰੀ ਮੀਟਿੰਗ

ਲੋਹਟਬੱਦੀ, 13 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ 28 ਜੂਨ (ਐਤਵਾਰ) ਨੂੰ ਸਵੇਰੇ 10:30 ਵਜੇ ਮੋਹਾਲੀ ਸਥਿਤ ਮੁਲਾਜ਼ਮ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਜਾਰੀ ਬਿਆਨ ’ਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਹਿਲ ਨੇ ਦੱਸਿਆ ਕਿ ਪੰਜਾਬ ਭਰ ਦੇ ਸੇਵਾ ਕੇਂਦਰਾਂ ’ਚ ਕੰਮ ਕਰਦੇ ਮੁਲਾਜ਼ਮ, ਡਾਟਾ ਐਂਟਰੀ ਆਪਰੇਟਰ ਅਤੇ ਨਿੱਜੀ ਕੰਪਨੀ ਰਾਹੀਂ ਤਾਇਨਾਤ ਸੁਰੱਖਿਆ ਗਾਰਡ ਸ਼ਾਮਿਲ ਹੋਣਗੇ।

Ad Position 21
No active advertisement
ਸਤਨਾਮ ਸਿੰਘ ਲਹਿਲ ਜ਼ਿਲ੍ਹਾ ਪ੍ਰਧਾਨ 14-08-2026
ਲੋਹਟਬੱਦੀ, 13 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ 28 ਜੂਨ (ਐਤਵਾਰ) ਨੂੰ ਸਵੇਰੇ 10:30 ਵਜੇ ਮੋਹਾਲੀ ਸਥਿਤ ਮੁਲਾਜ਼ਮ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਜਾਰੀ ਬਿਆਨ ’ਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਹਿਲ ਨੇ ਦੱਸਿਆ ਕਿ ਪੰਜਾਬ ਭਰ ਦੇ ਸੇਵਾ ਕੇਂਦਰਾਂ ’ਚ ਕੰਮ ਕਰਦੇ ਮੁਲਾਜ਼ਮ, ਡਾਟਾ ਐਂਟਰੀ ਆਪਰੇਟਰ ਅਤੇ ਨਿੱਜੀ ਕੰਪਨੀ ਰਾਹੀਂ ਤਾਇਨਾਤ ਸੁਰੱਖਿਆ ਗਾਰਡ ਸ਼ਾਮਿਲ ਹੋਣਗੇ। ਮੀਟਿੰਗ ਦਾ ਮੁੱਖ ਮੁੱਦਾ ਨਿੱਜੀ ਕੰਪਨੀ ਵੱਲੋਂ ਗਾਰਡਾਂ ਦੀ ਪਿਛਲੇ 3 ਮਹੀਨਿਆਂ ਤੋਂ ਰੁਕੀ ਤਨਖਾਹ ਹੈ। ਗਾਰਡ ਦਿਨ-ਰਾਤ ਡਿਊਟੀ ਦੇ ਰਹੇ ਹਨ ਪਰ ਕੰਪਨੀ ਵੱਲੋਂ ਵਾਰ-ਵਾਰ ਭਰੋਸਾ ਦੇ ਕੇ ਵੀ ਤਨਖਾਹ ਜਾਰੀ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ’ਚ ਕੰਮ ਦਾ ਬੋਝ ਲਗਾਤਾਰ ਵਧ ਰਿਹਾ ਹੈ, ਪਰ ਸਟਾਫ਼ ਘੱਟ ਅਤੇ ਤਨਖਾਹਾਂ ਲੇਟ ਦੇਣ ਕਾਰਨ ਮੁਲਾਜ਼ਮਾਂ ਦੇ ਚੁੱਲ੍ਹੇ ਠੰਡੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਕੰਪਨੀ ਨੇ 7 ਦਿਨਾਂ ਅੰਦਰ ਸੁਰੱਖਿਆ ਕਾਮਿਆਂ ਦੀ ਦੀ ਬਕਾਇਆ ਤਨਖਾਹ ਅਦਾ ਨਾ ਕੀਤੀ ਤਾਂ ਸੂਬਾ ਭਰ ਦੇ ਸੇਵਾ ਕੇਂਦਰਾਂ ’ਚ ਕੰਮ ਮੁਕੰਮਲ ਤੌਰ ’ਤੇ ਠੱਪ ਕਰਕੇ ਸਰਕਾਰ ਖ਼ਿਲਾਫ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਈਸੜੂ ਕਾਨਫ਼ਰੰਸ ਸੰਬੰਧੀ ਅਕਾਲੀ ਵਰਕਰਾਂ ਅੰਦਰ ਭਾਰੀ ਉਤਸ਼ਾਹ-ਬੋਪਾਰਾਏ, ਯਾਦੂ, ਖਟੱੜਾ ਅਗਲੀ ਖ਼ਬਰ ਜੀ.ਟੀ.ਬੀ ਕਾਲਜ ਦਾਖਾ ਦਾ ਬੀ.ਕਾਮ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ , 9 ਵਿਦਿਆਰਥੀ ਮੈਰਿਟ ਸੂਚੀ ’ਚ ਆਏ
Ad Position 24