ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਅੰਬਾਲਾ ’ਚ ਸਿੱਖਾਂ ਉੱਪਰ ਲਾਠੀਚਾਰਜ ਤੇ ਅੱਥਰੂ ਗੈਸ ਦਾਗੇ ਜਾਣ ਦੀ ਨਿਖੇਧੀ
ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਹਰਿਆਣਾ ਪੁਲਿਸ ਵਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਪਰ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ਉੱਤੇ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਅਤੇ ਅਨਿਆਂਪੂਰਣ ਹੈ।
ਜ
ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ
15-08-2026
ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਹਰਿਆਣਾ ਪੁਲਿਸ ਵਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਪਰ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ਉੱਤੇ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਅਤੇ ਅਨਿਆਂਪੂਰਣ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਮੈਂਬਰ, ਮੁਲਾਜ਼ਮ, ਸਿੱਖ ਸੰਗਤਾਂ ਅਤੇ ਪੁਲਿਸ ਜਵਾਨ ਫੱਟੜ ਹੋਏ ਹਨ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਬਦਨਾਮ ਕਰਨ ਅਤੇ ਪੁਲਿਸ ਨੂੰ ਉਕਸਾਉਣ ਲਈ ਰਾਤ ਵੇਲੇ ਸਿੱਖ ਵਿਰੋਧੀ ਸ਼ਕਤੀਆਂ ਵਲੋਂ ਧਰਨੇ ਵਿਚ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਕਰਵਾਈ ਗਈ ਹੋ ਸਕਦੀ ਹੈ, ਜਿਸ ਦੀ ਗੰਭੀਰਤਾ ਨਾਲ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ । ਜਥੇਦਾਰ ਤਲਵੰਡੀ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ’ਤੇ ਗੱਡੀ ਚੜ੍ਹਾਉਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਟਕਰਾਅ ਦੀ ਥਾਂ ਸੂਬੇ ਦੇ ਸਿੱਖ ਆਗੂਆਂ ਨਾਲ ਗੱਲਬਾਤ ਰਾਹੀਂ ਮਾਮਲਾ ਸੁਲਝਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਇੱਕਜੁੱਟ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਸੰਘਰਸ਼ ਕੀਤਾ ਜਾਵੇ, ਉਹ ਪੂਰੀ ਤਰ੍ਹਾਂ ਜ਼ਾਬਤੇ ਵਿਚ ਅਤੇ ਸ਼ਾਂਤਮਈ ਹੋਵੇ ਤਾਂ ਜੋ ਕੋਈ ਸ਼ਰਾਰਤੀ ਅਨਸਰ ਇਸਦਾ ਕੋਈ ਨਾਜਾਇਜ਼ ਫਾਇਦਾ ਨਾ ਉਠਾ ਸਕੇ।