ਨਗਰ ਕੌਂਸਲ ਦਫ਼ਤਰ ਵਿਚ ਨਹੀਂ ਲਹਿਰਾਇਆ ਗਿਆ ਕੌਮੀ ਤਿਰੰਗਾ
ਰਾਏਕੋਟ, 16 ਅਗਸਤ (ਸੁਸ਼ੀਲ)- ‘ਦੇਸ਼ ਦੀ ਆਜ਼ਾਦੀ ਤੋਂਂ ਬਾਅਦ ਨਗਰ ਕੌਂਸਲ ਦਫ਼ਤਰ ਰਾਏਕੋਟ ’ਚ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰੀਤ ਉਸ ਸਮੇਂ ਟੁੱਟ ਗਈ, ਜਦ ਬੀਤੇ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ ਦਫ਼ਤਰ ਵਿਚ ਕੌਮੀ ਝੰਡਾ ਨਹੀਂ ਲਹਿਰਾਇਆ ਗਿਆ। ਜਾਣਕਾਰੀ ਮੁਤਾਬਕ ਦੇਸ਼ ਦੀ ਆਜ਼ਾਦੀ ਅਤੇ ਗਣਤੰਤਰ ਦਿਵਸ ਮੌਕੇ ਹਰੇਕ ਸਾਲ ਨਗਰ ਕੌਂਸਲ ਦਫ਼ਤਰ ਵਿਚ ਕੌਮੀ ਝੰਡਾ ਲਹਿਰਾਉਣ ਲਈ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਸਮੂਹ ਦਫ਼ਤਰ ਕਰਮਚਾਰੀਆਂ ਕੌਂਂਸਲਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ, ਪੁਲਿਸ ਮੁਲਾਜ਼ਮਾਂ ਅਤੇ ਸਕੂਲੀ ਬੱਚਿਆਂ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਂਦੀ ਹੈ, ਪ੍ਰੰਤੂ ਸ਼ਹਿਰ ਵਾਸੀਆਂ ਨੂੰ ਉਸ ਸਮੇਂ ਹੈਰਾਨੀ ਹੋਈ, ਜਦ ਬੀਤੇ ਕੱਲ੍ਹ ਨਗਰ ਪ੍ਰਸ਼ਾਸਨ ਵਲੋਂ ਦਫ਼ਤਰ ਵਿਚ ਕੌਮੀ ਝੰਡਾ ਲਹਿਰਾਉਣ ਦੀ ਜ਼ਰੂਰਤ ਮਹਿਸੂਸ ਨਹੀਂ ਕੀਤੀ ਗਈ।
ਨ
ਨਗਰ ਕੌਂਸਲ ਦਫ਼ਤਰ ਵਿਚ ਸੁੰਨੀ ਪਈ ਯਾਦਗਾਰ, ਜਿੱਥੇ ਹਰ ਸਾਲ ਕੌਮੀ ਝੰਡਾ ਲਹਿਰਾਇਆ ਜਾਂਦਾ ਹੈ। ਤਸਵੀਰ: ਸੁਸ਼ੀਲ
17-08-2026
ਰਾਏਕੋਟ, 16 ਅਗਸਤ (ਸੁਸ਼ੀਲ)- ‘ਦੇਸ਼ ਦੀ ਆਜ਼ਾਦੀ ਤੋਂਂ ਬਾਅਦ ਨਗਰ ਕੌਂਸਲ ਦਫ਼ਤਰ ਰਾਏਕੋਟ ’ਚ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰੀਤ ਉਸ ਸਮੇਂ ਟੁੱਟ ਗਈ, ਜਦ ਬੀਤੇ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ ਦਫ਼ਤਰ ਵਿਚ ਕੌਮੀ ਝੰਡਾ ਨਹੀਂ ਲਹਿਰਾਇਆ ਗਿਆ। ਜਾਣਕਾਰੀ ਮੁਤਾਬਕ ਦੇਸ਼ ਦੀ ਆਜ਼ਾਦੀ ਅਤੇ ਗਣਤੰਤਰ ਦਿਵਸ ਮੌਕੇ ਹਰੇਕ ਸਾਲ ਨਗਰ ਕੌਂਸਲ ਦਫ਼ਤਰ ਵਿਚ ਕੌਮੀ ਝੰਡਾ ਲਹਿਰਾਉਣ ਲਈ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਸਮੂਹ ਦਫ਼ਤਰ ਕਰਮਚਾਰੀਆਂ ਕੌਂਂਸਲਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ, ਪੁਲਿਸ ਮੁਲਾਜ਼ਮਾਂ ਅਤੇ ਸਕੂਲੀ ਬੱਚਿਆਂ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਂਦੀ ਹੈ, ਪ੍ਰੰਤੂ ਸ਼ਹਿਰ ਵਾਸੀਆਂ ਨੂੰ ਉਸ ਸਮੇਂ ਹੈਰਾਨੀ ਹੋਈ, ਜਦ ਬੀਤੇ ਕੱਲ੍ਹ ਨਗਰ ਪ੍ਰਸ਼ਾਸਨ ਵਲੋਂ ਦਫ਼ਤਰ ਵਿਚ ਕੌਮੀ ਝੰਡਾ ਲਹਿਰਾਉਣ ਦੀ ਜ਼ਰੂਰਤ ਮਹਿਸੂਸ ਨਹੀਂ ਕੀਤੀ ਗਈ। ਦਫ਼ਤਰ ਵਿਚ ਕੌਮੀ ਝੰਡਾ ਨਾ ਲਹਿਰਾਏ ਜਾਣ ਕਾਰਨ ਸ਼ਹਿਰ ਵਾਸੀਆਂ ਵਿਚ ਨਿਰਾਸ਼ਾ ਹੈ, ਉਂਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ, ਜਦ ਨਗਰ ਕੌਂਸਲ ਦਫ਼ਤਰ ਵਿੱਚ ਝੰਡਾ ਨਹੀ ਲਹਿਰਾਇਆ ਜਾ ਸਕਿਆ। ਉਨ੍ਹਾਂ ਦੱਸਿਆ ਕਿ ਜਦ ਰਾਏਕੋਟ ਵਿਚ ਆਜ਼ਾਦੀ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਗਮ ਨਹੀਂ ਹੁੰਦਾ ਸੀ, ਉਸ ਸਮੇਂ ਵੀ ਨਗਰ ਕੌਂਸਲ ਦਫ਼ਤਰ ਵਿਚ ਕੌਮੀ ਝੰਡਾ ਲਹਿਰਾਇਆ ਜਾਂਦਾ ਸੀ, ਜਿਸ ਵਿਚ ਨਗਰ ਕੌਂਸਲ ਪ੍ਰਧਾਨ ਵਲੋਂ ਕੌਮੀ ਝੰਡਾ ਲਹਿਰਾਇਆ ਜਾਂਦਾ ਸੀ ਅਤੇ ਪ੍ਰਧਾਨ ਦੀ ਗੈਰਹਾਜ਼ਰੀ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਾਰਜ ਸਾਧਕ ਅਫ਼ਸਰ ਵਲੋਂ ਨਿਭਾਈ ਜਾਂਦੀ ਸੀ। ਬੇਸ਼ੱਕ ਇਸ ਵਾਰ ਨਵੀਂਂ ਕੌਂਸਲ ਦਾ ਗਠਨ ਨਾ ਹੋਣ ਕਰਕੇ ਨਗਰ ਕੌਂਂਸਲ ਦੇ ਪ੍ਰਧਾਨ ਦੀ ਕੁਰਸੀ ਹਾਲ਼ੇ ਤੱਕ ਖਾਲ਼ੀ ਹੈ, ਜਿਸ ਕਰਕੇ ਝੰਡਾ ਲਹਿਰਾਉਣ ਦੀ ਰਸਮ ਕਾਰਜ ਸਾਧਕ ਅਫ਼ਸਰ ਨੂੰ ਨਿਭਾਉਣੀ ਚਾਹੀਦੀ ਸੀ। ਕੀ ਕਹਿਣਾ ਹੈ ਕਾਰਜ ਸਾਧਕ ਅਫ਼ਸਰ ਦਾ.. ਇਸ ਸਬੰਧ ’ਚ ਜਦ ਕਾਰਜਸਾਧਕ ਅਫ਼ਸਰ ਵਿਕਾਸ ਉੱਪਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਚੁਣੀ ਗਈ ਕੌਂਸਲ ਦਾ ਗਠਨ ਨਹੀਂ ਹੋਇਆ ਅਤੇ ਪ੍ਰਧਾਨ ਦੀ ਚੋਣ ਵੀ ਨਹੀਂ ਹੋਈ ਹੈ, ਜਿਸ ਕਰਕੇ ਇਸ ਸਮੇਂ ਨਗਰ ਕੌਂਸਲ ਵਿਚ ਐੱਸ.ਡੀ.ਐੱਮ ਪ੍ਰਸ਼ਾਸਕ ਹਨ, ਪ੍ਰੰਤੂ ਉਨ੍ਹਾਂ ਵਲੋਂ ਰਾਏਕੋਟ ਅਨਾਜ ਮੰਡੀ ਵਿਚ ਹੋਣ ਵਾਲੇ ਤਹਿਸੀਲ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਉਣ ਕਰਕੇ ਨਗਰ ਕੌਂਸਲ ਦਫ਼ਤਰ ਵਿਚ ਇਸ ਵਾਰ ਝੰਡਾ ਨਹੀਂ ਲਹਿਰਾਇਆ ਗਿਆ ਹੈ।