ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ - ਸ਼ਾਹਪੁਰ
ਪਾਇਲ, 16 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਮਹਾਰਾਸ਼ਟਰ ‘ਚ ਨਾਂਦੇੜ (ਸ੍ਰੀ ਹਜ਼ੂਰ ਸਾਹਿਬ) ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਪਵਿੱਤਰ ਅਸਥਾਨ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਬਾਰੇ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਸੀਨੀਅਰ ਅਕਾਲੀ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ ਤੇ ਅਤਿ ਨਿੰਦਣ ਯੋਗ ਹੈ।
ਡ
ਡਾ. ਸੁਰਿੰਦਰ ਸਿੰਘ ਸ਼ਾਹਪੁਰ ਦੀ ਫਾਇਲ ਫ਼ੋਟੋ।
17-08-2026
ਪਾਇਲ, 16 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਮਹਾਰਾਸ਼ਟਰ ‘ਚ ਨਾਂਦੇੜ (ਸ੍ਰੀ ਹਜ਼ੂਰ ਸਾਹਿਬ) ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਪਵਿੱਤਰ ਅਸਥਾਨ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਬਾਰੇ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਸੀਨੀਅਰ ਅਕਾਲੀ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ ਤੇ ਅਤਿ ਨਿੰਦਣ ਯੋਗ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਅਜਿਹੀ ਘਟਨਾ ਬਿਲਕੁਲ ਬਰਦਾਸ਼ਤ ਯੋਗ ਨਹੀ ਹੈ। ਉਨ੍ਹਾਂ ਪ੍ਰਧਾਨ ਬਾਦਲ ‘ਤੇ ਹੋਏ ਹਮਲੇ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਨੂੰ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਵਾ ਕੇ ਲੋਕਾਂ ਸਾਹਮਣੇ ਸਹੀ ਤਸਵੀਰ ‘ਤੇ ਜਾਣਕਾਰੀ ਲਿਆਂਦੀ ਜਾਵੇ। ਉਪਰੋਕਤ ਘਟਨਾ ਦੀ ਨਿੰਦਾ ਕਰਨ ਵਾਲਿਆਂ ‘ਚ ਮਨਜੀਤ ਸਿੰਘ ਘੁਡਾਣੀ, ਅਵਤਾਰ ਸਿੰਘ ਧਮੋਟ, ਰਾਏ ਸਿੰਘ ਸ਼ਾਹਪੁਰ, ਹਰਿੰਦਰਪਾਲ ਸਿੰਘ ਹਨੀ, ਗੁਰਮੇਲ ਸਿੰਘ, ਜਗਦੇਵ ਸਿੰਘ ਜੱਗਾ, ਸੁਖਵਿੰਦਰ ਸਿੰਘ, ਗੁਰਬੱਖਸ ਸਿੰਘ, ਮਨਦੀਪ ਸਿੰਘ, ਚਮਕੌਰ ਸਿੰਘ ਸ਼ਾਹਪੁਰ, ਗੁਰਪ੍ਰੀਤ ਸਿੰਘ ,ਹਰਭਜਨ ਸਿੰਘ, ਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਮਲਕੀਤ ਖਾਨ, ਗਾਮਾ ਖਾਨ ਸ਼ਾਮਲ ਹਨ।