17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਤੀਆਂ ਤੀਜ ਦੇ ਤਿਉਹਾਰ ਸੰਬੰਧੀ ਰਾਏਕੋਟ ਵਿਖੇ ਲੱਗੀਆਂ ਰੌਣਕਾਂ

ਜਗਰਾਉਂ, 16 ਅਗਸਤ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤਾਂ ਨੂੰ ਸਮਰਪਿਤ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ, ਜਿਸ ਉਪਰੰਤ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ਾਨਦਾਰ ਲੜੀ ਸ਼ੁਰੂ ਹੋਈ।

Ad Position 21
No active advertisement
ਰਾਏਕੋਟ ਵਿਖੇ ਤੀਆਂ ਤੀਜ਼ ਦਾ ਤਿਉਹਾਰ ਮਨਾਉਣ ਸਮੇਂ ਚਰਖਾ ਕੱਤਦੀਆਂ ਹੋਈਆਂ ਮੁਟਿਆਰਾਂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 17-08-2026
ਜਗਰਾਉਂ, 16 ਅਗਸਤ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤਾਂ ਨੂੰ ਸਮਰਪਿਤ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ, ਜਿਸ ਉਪਰੰਤ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ਾਨਦਾਰ ਲੜੀ ਸ਼ੁਰੂ ਹੋਈ। ਇਸ ਮੌਕੇ ਪੰਜਾਬੀ ਪਹਿਰਾਵੇ, ਗਿੱਧੇ, ਬੋਲੀਆਂ ਅਤੇ ਲੋਕ-ਗੀਤਾਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਦੀਆਂ ਖੂਬਸੂਰਤ ਝਲਕੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਤਰਨਪ੍ਰੀਤ ਕੌਰ ਨੂੰ ‘ਮਿਸ ਤੀਜ’ ਚੁਣਿਆ ਗਿਆ। ਮਿਸ ਤੀਜ ਦੀ ਚੋਣ ਮੌਕੇ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਪਹਿਰਾਵੇ ਨਾਲ ਸਬੰਧਤ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਤਰਨਪ੍ਰੀਤ ਕੌਰ ਦੀ ਸੁੰਦਰ ਪੇਸ਼ਕਾਰੀ, ਰਵਾਇਤੀ ਪੰਜਾਬੀ ਪਹਿਰਾਵੇ ਅਤੇ ਸੱਭਿਆਚਾਰਕ ਅੰਦਾਜ਼ ਨੂੰ ਦੇਖਦਿਆਂ ਉਸ ਨੂੰ ‘ਮਿਸ ਤੀਜ’ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਇੱਕ ਅਨਮੋਲ ਹਿੱਸਾ ਹਨ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਸਿਰਫ਼ ਖੁਸ਼ੀਆਂ ਮਨਾਉਣ ਦਾ ਮੌਕਾ ਹੀ ਨਹੀਂ, ਸਗੋਂ ਇਹ ਸਾਨੂੰ ਆਪਣੀਆਂ ਪੁਰਾਣੀਆਂ ਰਵਾਇਤਾਂ, ਲੋਕ-ਗੀਤਾਂ, ਬੋਲੀਆਂ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਸਕੂਲ ਵਿੱਚ ਅਜਿਹੇ ਸਮਾਗਮ ਕਰਵਾਉਣ ਦਾ ਮਕਸਦ ਬੱਚਿਆਂ ਵਿੱਚ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਰਵਾਇਤਾਂ ਪ੍ਰਤੀ ਪਿਆਰ ਪੈਦਾ ਕਰਨਾ ਹੈ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕ ਕਮੇਟੀ ਨੂੰ ਤੀਆਂ ਤੀਜ ਦੀਆਂ ਦੀਆਂ ਵਧਾਈਆਂ ਦਿੱਤੀਆਂ। ਸਕੂਲ ਦੇ ਪ੍ਰਧਾਨ ਰਮੇਸ਼ ਜੈਨ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਸਾਡੀ ਪਹਿਚਾਣ ਹੈ ਅਤੇ ਇਸ ਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਕੂਲ ਵੱਲੋਂ ਪੰਜਾਬੀ ਵਿਰਸੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਵੀ ਪੈਦਾ ਕਰਦੇ ਹਨ। ਇਸ ਮੌਕੇ ਸਕੂਲ ਦੇ ਉੱਪ ਪ੍ਰਧਾਨ ਕਾਂਤਾ ਸਿੰਗਲਾ, ਸੈਕਟਰੀ ਮਹਾਂਵੀਰ ਜੈਨ ਅਤੇ ਮੈਨੇਜਰ ਰਾਕੇਸ਼ ਜੈਨ ਵੀ ਹਾਜ਼ਰ ਰਹੇ। ਇਸ ਤੋਂ ਇਲਾਵਾ ਅਨੀਤਾ ਜੈਨ, ਡੌਲੀ ਬਾਂਸਲ, ਸੁਨੀਤਾ ਬਾਂਸਲ, ਅਨੀਤਾ ਜੈਨ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਰੰਗ-ਬਰੰਗੇ ਪੰਜਾਬੀ ਸੂਟਾਂ, ਫੁਲਕਾਰੀਆਂ ਅਤੇ ਰਵਾਇਤੀ ਗਹਿਣਿਆਂ ਨਾਲ ਸਜੀਆਂ ਵਿਦਿਆਰਥਣਾਂ ਨੇ ਸਮਾਗਮ ਦੀ ਰੌਣਕ ਵਧਾ ਦਿੱਤੀ। ਗਿੱਧੇ ਅਤੇ ਪੰਜਾਬੀ ਬੋਲੀਆਂ ਦੀ ਪੇਸ਼ਕਾਰੀ ਨੇ ਹਾਜ਼ਰੀਨ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਪੰਜਾਬੀ ਲੋਕ-ਗੀਤਾਂ ਦੀਆਂ ਧੁਨਾਂ ਨਾਲ ਪੂਰਾ ਮਾਹੌਲ ਪੰਜਾਬੀਅਤ ਦੇ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਤੀਆਂ ਨਾਲ ਜੁੜੀਆਂ ਪੁਰਾਤਨ ਰਵਾਇਤਾਂ ਨੂੰ ਵੀ ਪੇਸ਼ ਕੀਤਾ ਗਿਆ। ਵਿਦਿਆਰਥਣਾਂ ਨੇ ਪੰਜਾਬੀ ਲੋਕ ਵਿਰਸੇ ਦੇ ਵੱਖ-ਵੱਖ ਰੂਪਾਂ ਨੂੰ ਆਪਣੀਆਂ ਪੇਸ਼ਕਾਰੀਆਂ ਰਾਹੀਂ ਜੀਵੰਤ ਕੀਤਾ। ਸਟੇਜ਼ ਦੀ ਭੂਮਿਕਾ ਮਲਕੀਤ ਕੌਰ ਅਤੇ ਕੁਲਦੀਪ ਕੌਰ ਨੇ ਬਾਖੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਪਾਤਸ਼ਾਹੀ ਛੇਵੀਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਸਮਾਪਤ- ਵੱਡੀ ਤਾਦਾਦ ’ਚ ਸੰਗਤਾਂ ਹੋ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ - ਸ਼ਾਹਪੁਰ
Ad Position 24