17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪਾਤਸ਼ਾਹੀ ਛੇਵੀਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਸਮਾਪਤ- ਵੱਡੀ ਤਾਦਾਦ ’ਚ ਸੰਗਤਾਂ ਹੋਈਆਂ ਸ਼ਾਮਿਲ

ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਡਾਇਰੈਕਟਰ ਇਫਕੋ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਦੇ ਕੀਤੇ ਗਏ ਸਾਂਝੇ ਪ੍ਰਬੰਧ ਸਦਕਾ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ। ਇਲਾਕੇ ਤੇ ਦੂਰੋਂ ਦੂਰੋਂ ਵਹੀਰਾਂ ਘੱਤ ਕੇ ਆਈਆਂ ਸੰਗਤਾਂ ਦਾ ਇਕੱਠ ਸ਼ਰਧਾ ਦਾ ਪ੍ਰਗਟਾਵਾ ਕਰ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 17-08-2026
ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਡਾਇਰੈਕਟਰ ਇਫਕੋ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਦੇ ਕੀਤੇ ਗਏ ਸਾਂਝੇ ਪ੍ਰਬੰਧ ਸਦਕਾ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ। ਇਲਾਕੇ ਤੇ ਦੂਰੋਂ ਦੂਰੋਂ ਵਹੀਰਾਂ ਘੱਤ ਕੇ ਆਈਆਂ ਸੰਗਤਾਂ ਦਾ ਇਕੱਠ ਸ਼ਰਧਾ ਦਾ ਪ੍ਰਗਟਾਵਾ ਕਰ ਰਿਹਾ ਸੀ। ਸਮਾਗਮ ਦੌਰਾਨ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਪਕਵਾਨ ਨਗਰਾਂ ਦੀਆਂ ਸੰਗਤਾਂ ਤੇ ਸ਼੍ਰੋਮਣੀ ਕਮੇਟੀ ਤੇ ਕਾਰ ਸੇਵਾ ਵਲ਼ੋਂ ਲੰਗਰ ਲਗਾਏ ਗਏ ਸਨ। ਬੱਚਿਆਂ ਦੇ ਮਨੋਰੰਜਨ ਲਈ ਝੂਲੇ, ਚੰਡੋਲ ਤੇ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਮੇਲੇ ਦੀ ਸੋਭਾ ਵਧਾ ਰਹੀਆਂ ਸਨ। ਤਿੰਨੇ ਦਿਨ ਰਾਗੀ,ਢਾਡੀ, ਕਥਾ ਵਾਚਕ, ਗੁਣ ਗਿਆਨੀਆਂ, ਵਿਦਵਾਨਾਂ ਨੇ ਗੁਰੂ ਜੱਸ ਰਾਹੀ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਅੱਜ ਸਮਾਗਮ ਦੇ ਅਖੀਰਲੇ ਦਿਨ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਯਾਦਵਿੰਦਰ ਸਿੰਘ ਯਾਦੂ ਹਲਕਾ ਇੰਚਾਰਜ ਨਵਤੇਜ ਸਿੰਘ ਖੱਟੜਾ, ਪਰਮਜੀਤ ਸਿੰਘ ਢਿੱਲੋਂ ਤੇ ਹੋਰ ਬੁਲਾਰਿਆਂ ਨੇ ਸੰਗਤਾਂ ਨੂੰ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਲਾਨਾ ਜੋੜ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਮੰਗ ਹੈ ਕਿ ਸਾਨੂੰ ਮੀਰੀ ਪੀਰੀ ਦੇ ਸਿਧਾਂਤ ‘ਤੇ ਪਹਿਰਾ ਦੇ ਕੇ ਇੱਕ ਚੰਗੇ ਸਮਾਜ ਦੀ ਸਿਰਜਨਾ ਕਰਨ ਨਾਲ ਹੀ ਨੌਜਵਾਨ ਵਰਗ ਨਸ਼ਿਆਂ ਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਬੱਚ ਸਕਦਾ ਹੈ। ਮਾਪੇ ਹੀ ਬੱਚਿਆਂ ਦੇ ਰੋਲ ਮਾਡਲ ਹੁੰਦੇ ਹਨ। ਇਸ ਮੌਕੇ ਨਵਤੇਜ ਸਿੰਘ ਖੱਟੜਾ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਦੀ ਅਗਵਾਈ ਹੇਠ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਗੈਰ ਸਿਆਸੀ, ਧਾਰਮਿਕ ਸ਼ਖ਼ਸੀਅਤਾਂ, ਇਲਾਕੇ ਦੇ ਪੰਚ ਸਰਪੰਚ, ਹੋਰ ਸਨਮਾਨਯੋਗ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਲੱਖੀ ਕਾਰ ਸੇਵਾ ਵਾਲੇ, ਰਘਵੀਰ ਸਿੰਘ ਸਹਾਰਨ ਮਾਜਰਾ, ਮਨਜੀਤ ਸਿੰਘ ਮਦਨੀਪੁਰ, ਇੰਜ. ਜਗਦੇਵ ਸਿੰਘ ਬੋਪਾਰਾਏ, ਗੁਰਕੀਰਤ ਸਿੰਘ ਕੋਟਲੀ ਸਾਬਕਾ ਕੈਬਨਿਟ ਮੰਤਰੀ, ਲਖਵੀਰ ਸਿੰਘ ਲੱਖਾ ਪਾਇਲ, ਨੀਤੂ ਸਿੰਘ ਦੋਰਾਹਾ, ਮਨਜੀਤ ਸਿੰਘ ਬੀਜਾ, ਹਰਜੋਤ ਸਿੰਘ ਮਾਂਗਟ, ਤੇਜਿੰਦਰ ਸਿੰਘ ਇਕੋਲਾਹਾ, ਜਗਦੀਪ ਸਿੰਘ ਦੀਪੀ, ਮੈਨੇਜਰ ਕੇਹਰ ਸਿੰਘ ਮਗਰ, ਜਸਵੰਤ ਸਿੰਘ ਦਹੇੜੂ ਪੰਚ, ਕਮਿੱਕਰ ਸਿੰਘ ਕੋਟ, ਮਨਦੀਪ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਸੁੱਖਾ, ਜਗਦੇਵ ਸਿੰਘ ਜੱਗਾ ਦੋਰਾਹਾ, ਗੁਵਿੰਦਰ ਸਿੰਘ ਜੈਪੁਰਾ, ਪਰਮਿੰਦਰ ਸਿੰਘ ਗਰਚਾ, ਗੁਰਦੀਪ ਸਿੰਘ ਕਾਹਲੋਂ, ਸਤਪਾਲ ਸਿੰਘ ਸਰਪੰਚ ਕੋਟ, ਗੁਰਦੀਪ ਸਿੰਘ ਕਾਹਲੋਂ, ਅਵਤਾਰ ਸਿੰਘ ਸੇਖੋਂ, ਕੁਲਦੀਪ ਸਿੰਘ ਖੀਰਨੀਆਂ, ਪ੍ਰਿੰਸੀਪਲ ਬੀਬੀ ਕੁਲਦੀਪ ਕੌਰ ਗਿੱਲ, ਜਗਜੀਤ ਸਿੰਘ ਬਿੱਟੂ ਕਿਸ਼ਨਗੜ੍ਹ, ਬਲਵਿੰਦਰ ਸਿੰਘ ਮਾਸਟਰ, ਜਤਿੰਦਰ ਸਿੰਘ ਜਟਾਣਾ, ਹਰਦੀਪ ਸਿੰਘ ਘੁੰਗਰਾਲੀ, ਜਗਰੂਪ ਸਿੰਘ ਕੁਲਾਰ, ਜਸਵੰਤ ਸਿੰਘ ਸੰਤ ਬੀਜਾ, ਤੇਜਾ ਸਿੰਘ ਕੋਟ, ਪਰਮਜੀਤ ਸਿੰਘ ਕੋਟ, ਪ੍ਰਗਟ ਸਿੰਘ ਪਨੈਚ, ਜਗਦੀਸ਼ ਸਿੰਘ ਦੀਸ਼ਾ, ਰਾਜਿੰਦਰ ਸਿੰਘ ਪਨੈਚ, ਰਣਜੀਤ ਸਿੰਘ ਪਾਇਲ, ਰਾਜਿੰਦਰ ਸਿੰਘ ਪਨੈਚ, ਗੁਰਦੀਪ ਸਿੰਘ ਅੜ੍ਹੈਚਾਂ, ਕੁਲਦੀਪ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ ਚੀਮਾ, ਜਗਮੇਲ ਸਿੰਘ, ਕਰਮਜੀਤ, ਪਰਮਜੀਤ ਸਿੰਘ ਗੁਰਦਾਸਪੁਰ, ਰਣਜੀਤ ਸਿੰਘ ਪਾਇਲ, ਜਸਵੰਤ ਸਿੰਘ ਬੀਜਾ, ਕੇਹਰ ਸਿੰਘ ਮਗਰ, ਮਨਪ੍ਰੀਤ ਸਿੰਘ ਰਾਜਾ ਸਰਪੰਚ ਹਰਬੰਸਪੁਰਾ, ਰਣਜੀਤ ਸਿੰਘ ਮਾਂਗਟ, ਗੁਰਮੁਖ ਸਿੰਘ ਮਾਂਗਟ, ਹਰਪ੍ਰੀਤ ਸਿੰਘ ਪ੍ਰਚਾਰਕ, ਦਲਭੰਜਨ ਸਿੰਘ ਆਰ. ਕੇ., ਗੁਰਬੀਰ ਸਿੰਘ ਜੱਲ੍ਹਾ, ਰੁਪਿੰਦਰ ਸਿੰਘ ਗਾਂਧੀ, ਪ੍ਰਿਥੀ ਸਿੰਘ, ਬਲਜੀਤ ਸਿੰਘ ਲਿਬੜਾ, ਗੁਰਵਿੰਦਰ ਸਿੰਘ ਗਗਨ, ਅੰਮ੍ਰਿਤਪਾਲ ਸਿੰਘ, ਗੁਰਮੁਖ ਸਿੰਘ, ਜਸਵੀਰ ਸਿੰਘ ਘੁੰਗਰਾਲੀ, ਸਤਨਾਮ ਸਿੰਘ ਚਾਪੜਾ, ਭਗਵੰਤ ਸਿੰਘ, ਮਹਿੰਦਰ ਸਿੰਘ ਕੋਟ, ਜਸਵੀਰ ਸਿੰਘ, ਹਰਦੀਪ ਸਿੰਘ, ਪ੍ਰਗਟ ਸਿੰਘ ਪਨੈਚ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਪਰਮਜੀਤ ਸਿੰਘ ਗੁਰਦਾਸ ਪੁਰ, ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ, ਪ੍ਰਚਾਰਕ ਹਰਪ੍ਰੀਤ ਸਿੰਘ ਨੇ ਨਿਭਾਈ। ਇਸ ਸ਼ੁੱਭ ਦਿਹਾੜੇ ਮੌਕੇ ਦੋ ਦਿਨਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਅਨੇਕਾਂ ਹੀ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਿੰਟੂ ਜੱਟਪੁਰਾ ਅਤੇ ਗਗਨਪ੍ਰੀਤ ਛੰਨਾ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਤੀਆਂ ਤੀਜ ਦੇ ਤਿਉਹਾਰ ਸੰਬੰਧੀ ਰਾਏਕੋਟ ਵਿਖੇ ਲੱਗੀਆਂ ਰੌਣਕਾਂ
Ad Position 24