17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਨਸੂਰਾਂ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਥਾਣਾ ਮੁਖੀ ਕਿਰਨਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਜੋਧਾਂ, 16 ਅਗਸਤ (ਗੁਰਵਿੰਦਰ ਸਿੰਘ ਹੈਪੀ)- ਵਰਧਮਾਨ ਪਾਰਕ ਮਨਸੂਰਾਂ ਵਿਖੇ ਦੁਸਹਿਰਾ ਕਮੇਟੀ ਅਤੇ ਗਰਾਮ ਪੰਚਾਇਤ ਵਲੋਂ ਸਾਬਕਾ ਸਰਪੰਚ ਓਮ ਪ੍ਰਕਾਸ਼ ਮਨਸੂਰਾਂ ਦੀ ਦੇਖ ਰੇਖ ਹੇਠ ਤੀਆਂ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਕਿਰਨਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 17-08-2026
ਜੋਧਾਂ, 16 ਅਗਸਤ (ਗੁਰਵਿੰਦਰ ਸਿੰਘ ਹੈਪੀ)- ਵਰਧਮਾਨ ਪਾਰਕ ਮਨਸੂਰਾਂ ਵਿਖੇ ਦੁਸਹਿਰਾ ਕਮੇਟੀ ਅਤੇ ਗਰਾਮ ਪੰਚਾਇਤ ਵਲੋਂ ਸਾਬਕਾ ਸਰਪੰਚ ਓਮ ਪ੍ਰਕਾਸ਼ ਮਨਸੂਰਾਂ ਦੀ ਦੇਖ ਰੇਖ ਹੇਠ ਤੀਆਂ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਕਿਰਨਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਿਰਨਦੀਪ ਕੌਰ ਨੇ ਤੀਆਂ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ। ਇਸ ਮੌਕੇ ਮੁਟਿਆਰਾਂ ਜਿੱਥੇ ਗਿੱਧਾ ਪਾ ਕੇ ਮਨ-ਪਰਚਾਵਾ ਕਰਦੀਆਂ ਹਨ ਉੱਥੇ ਆਉਣ ਵਾਲੀ ਨਵੀਂ ਪੀੜੀ ਆਪਣੇ ਸੱਭਿਆਚਾਰ ਨਾਲ ਜੁੜਦੀ ਹੈ। ਉਨ੍ਹਾਂ ਕਿਹਾ ਕਿ ਦੁਸਹਿਰਾ ਕਮੇਟੀ ਅਤੇ ਗਰਾਮ ਪੰਚਾਇਤ ਮਨਸੂਰਾਂ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਇਆ ਜਾਂਦਾ ਯੋਗਦਾਨ ਵੀ ਸ਼ਲਾਘਾਯੋਗ ਹੈ। ਇਨ੍ਹਾਂ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਾਰਜ ਕਰਨੇ ਵੀ ਅਹਿਮ ਸਮਾਜਿਕ ਕਾਰਜ ਹਨ। ਇਸ ਮੌਕੇ ਥਾਣਾ ਇੰਚਾਰਜ ਕਿਰਨਦੀਪ ਕੌਰ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਓਮ ਪ੍ਰਕਾਸ਼ ਸਾਬਕਾ ਸਰਪੰਚ, ਸਰਪੰਚ ਗੁਰਮੇਲ ਕੌਰ, ਗੁਰਮੀਤ ਕੌਰ, ਚੇਅਰਮੈਨ ਸੁਖਦੇਵ ਸਿੰਘ, ਜਗਦੇਵ ਸਿੰਘ ਸੰਧੂ, ਪ੍ਰਧਾਨ ਰਾਜ ਸਿੰਘ, ਬੂਟਾ ਸਿੰਘ ਗਰੇਵਾਲ, ਪਲਵਿੰਦਰ ਸਿੰਘ ਪੱਪੂ, ਬਾਬਾ ਸਤਨਾਮ ਸਿੰਘ, ਸਰਬਜੀਤ ਸਿੰਘ ਬੰਟੀ, ਮੇਵਾ ਸਿੰਘ, ਮਨਦੀਪ ਸਿੰਘ ਸੋਨੂੰ, ਆੜ੍ਹਤੀਆ ਅਮਰਜੀਤ ਸਿੰਘ ਮਨਸੂਰਾਂ, ਅਵਤਾਰ ਸਿੰਘ, ਇੰਦਰਜੀਤ ਸਿੰਘ ਰੇਸ਼ਮ, ਸਿਕੰਦਰ ਸਿੰਘ ਸੋਨੂੰ, ਪਵਿੱਤਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਡਾ. ਵਿਜੈ ਸਤਬੀਰ ਸਿੰਘ ਪ੍ਰਸ਼ਾਸਕ ਸੱਚਖੰਡ ਬੋਰਡ ਨਾਂਦੇੜ ਸਾਹਿਬ ਵਲੋਂ ਪੁਰਜ਼ੋਰ ਨਿਖੇ... ਅਗਲੀ ਖ਼ਬਰ ਮਿੰਟੂ ਜੱਟਪੁਰਾ ਅਤੇ ਗਗਨਪ੍ਰੀਤ ਛੰਨਾ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ
Ad Position 24