ਸੁਤੰਤਰਤਾ ਦਿਹਾੜੇ ’ਤੇ ਵੱਖ‘ਵੱਖ ਗਤੀਵਿਧੀਆਂ ਰਾਹੀਂ ਮਹਾਪ੍ਰਪਿਆ ਸਕੂਲ ਦੇਸ਼ ਭਗਤੀ ਦੇ ਰੰਗ ’ਚ ਰੰਗਿਆ
ਜਗਰਾਉਂ, 16 ਅਗਸਤ (ਵਿਨੋਦ ਕੁਮਾਰ)‘ ਮਹਾਪ੍ਰਪਿਆ ਸਕੂਲ ਜਗਰਾਉਂ ਵਿਖੇ ਵਿਦਿਆਰਥੀਆਂ ਵਿਚ ਦੇਸ਼ਭਗਤੀ, ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਆਪਣੀ ਗੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।
ਜਗਰਾਉਂ, 16 ਅਗਸਤ (ਵਿਨੋਦ ਕੁਮਾਰ)‘ ਮਹਾਪ੍ਰਪਿਆ ਸਕੂਲ ਜਗਰਾਉਂ ਵਿਖੇ ਵਿਦਿਆਰਥੀਆਂ ਵਿਚ ਦੇਸ਼ਭਗਤੀ, ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਆਪਣੀ ਗੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਡਰਾਇੰਗ ਅਤੇ ਪੇਂਟਿੰਗ ਮੁਕਾਬਲਾ ਤਿਰੰਗਾ ਬਣਾਉਣ ਦੀ ਗਤੀਵਿਧੀ ਅਤੇ ਝੰਡਾ ਲਹਿਰਾਉਂਦੇ ਦੀ ਰਸਮ ਡਾਂਸ ਕਵਿਤਾ ਉਚਾਰਨ ਗਾਇਨ ਭਾਸ਼ਣ ਮੁਕਾਬਲਾ ਅਤੇ ਰੋਲ ਪਲੇਅ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਰਚਨਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਾਵਰ ਪੁਆਇੰਟ ਪ੍ਰੈਜੇਨਟੇਸ਼ਨ ਰਾਹੀਂ ਵਿਦਿਆਰਥੀਆਂ ਨੂੰ ਭਾਰਤ ਦੇ ਗੌਰਵਮਈ ਇਤਿਹਾਸ ਅਤੇ ਧਰੋਹਰਾਂ ਦੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਪੇਂਟਿੰਗਾਂ ਅਤੇ ਸੁੰਦਰ ਤਿਰੰਗੇ ਤਿਆਰ ਕਰਕੇ ਦੇਸ਼ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਡਾਂਸ, ਗਾਇਨ ਅਤੇ ਕਵਿਤਾ ਉਚਾਰਨ ਰਾਹੀਂ ਵਿਦਿਆਰਥੀਆਂ ਨੇ ਮਨਮੋਹਕ ਪੇਸ਼ਕਾਰੀਆਂ ਕੀਤੀਆਂ। ਸਕੂਲ ਡਾਇਰੈਕਟਰ ਵਿਸ਼ਾਲ ਜੈਨ ਅਤੇ ਪ੍ਰਿੰਸੀਪਲ ਪ੍ਰਭਜੀਤ ਕੌਰ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਵਿਚ ਦੇਸ਼ਭਗਤੀ, ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ, ਟੀਮ ਭਾਵਨਾ ਅਤੇ ਰਚਨਾਤਮਕਤਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ।