15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸਮਾਗਮ

ਭੂੰਦੜੀ, 16 ਅਗਸਤ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਦੇਸ਼ ਦੀ ਆਜ਼ਾਦੀ ਦਾ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਸੁਯੋਗ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-08-2026
ਭੂੰਦੜੀ, 16 ਅਗਸਤ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਦੇਸ਼ ਦੀ ਆਜ਼ਾਦੀ ਦਾ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਸੁਯੋਗ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਦੇਸ਼ ਭਗਤਾਂ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੰਦਰ ਦੇਸ਼ ਪਿਆਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵੱਲੋਂ ਜਮਾਤਾਂ ਦੇ ਬੋਰਡਾਂ ਅਤੇ ਹਾਊਸ ਬੋਰਡਾਂ ਨੂੰ ਤਿਰੰਗੇ ਅਤੇ ਦੇਸ਼ ਭਗਤੀ ਨਾਲ ਸਬੰਧਿਤ ਤਸਵੀਰਾਂ ਨਾਲ ਸਜਾਇਆ ਗਿਆ। ਇਸ ਤੋਂ ਇਲਾਵਾ ਬੱਚਿਆਂ ਨੇ ਅਜ਼ਾਦੀ ਦਿਵਸ ਨਾਲ ਸਬੰਧਤ ਡਰਾਇੰਗਾਂ ਬਣਾਈਆਂ। ਸਮਾਗਮ ਦੌਰਾਨ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਅਤੇ ਦੇਸ਼ ਪ੍ਰਤੀ ਆਪਣੇ ਵਿਚਾਰ ਪੇਸ਼ ਕੀਤੇ। ਛੋਟੇ ਬੱਚਿਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਦੌਰਾਨ ਸਕੂਲ ਦਾ ਵਿਹੜਾ ‘ਜੈ ਜਵਾਨ, ਜੈ ਕਿਸਾਨ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਸਮੂਹ ਵਿਦਿਆਰਥੀਆਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅਜ਼ਾਦੀ ਦੇ ਮਹੱਤਵ ਨੂੰ ਸਮਝਣ, ਮਹਾਨ ਦੇਸ਼ ਭਗਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਉਨ੍ਹਾਂ ਵਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਹੰਬੜਾਂ ’ਚ ਤਿਰੰਗਾ ਲਹਿਰਾਇਆ ਅਗਲੀ ਖ਼ਬਰ ਡਾ. ਅਮਰ ਸਿੰਘ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਆਪਣੇ ਲੋਕ ਸਭਾ ਹਲਕੇ ਦੀਆਂ ਸੜਕਾਂ ਅਤੇ ਮਾਰਗਾਂ ਨਾਲ...
Ad Position 24