ਆਜ਼ਾਦੀ ਦਿਹਾੜੇ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਦੀ ਟੀਮ ਸਨਮਾਨਿਤ
ਜਗਰਾਉਂ, 17 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ ਟੀਮ’ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਏ.
ਜਗਰਾਉਂ, 17 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ ਟੀਮ’ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਏ.ਡੀ.ਸੀ. ਮਨਜੀਤ ਸਿੰਘ ਚੀਮਾਂ ਨੇ ਕਿਹਾ ਕਿ ਇਲਾਕੇ ਅੰਦਰ ਨਸ਼ਿਆਂ ਨੂੰ ਨੱਥ ਪਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ ਟੀਮ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਿਆਂ ਵਿਰੁੱਧ ਸਮਾਜਿਕ ਚੇਤਨਾ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਬਿਕਰਮਜੀਤ ਸਿੰਘ ਥਿੰਦ, ਧਰਮਿੰਦਰ ਸਿੰਘ ਧਾਲੀਵਾਲ, ਐਡਵੋਕੇਟ ਅਰਸ਼ਪ੍ਰੀਤ ਸਿੰਘ ਸਰਾਂ, ਪਰਮਿੰਦਰ ਸਿੰਘ ਬੱਸੂਵਾਲ ਅਤੇ ਪਰਮਿੰਦਰ ਸਿੰਘ ਖਹਿਰਾ ਆਦਿ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਏ.ਡੀ.ਸੀ. ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਵੀ ਬੇਹੱਦ ਜ਼ਰੂਰੀ ਹੈ।