18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਅਧੀਨ ਵਿੱਦਿਅਕ ਸੰਸਥਾਵਾਂ ਦੀਆਂ ਲੜਕੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ, ਦਸ਼ਮੇਸ਼ ਖਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਅਤੇ ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ ਕਮਾਲਪੁਰਾ ਵਿਖੇ ਸਾਂਝੇ ਤੌਰ ’ਤੇ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਵਧ-ਚੜ੍ਹ ਕੇ ਹਿੱਸਾ ਲੈਂਦਿਆ ਪੰਜਾਬੀ ਸੱਭਿਆਚਾਰ ਦੀਆਂ ਅਨੋਖੀਆਂ ਰੰਗਤਾਂ ਬਿਖੇਰੀਆਂ।

Ad Position 21
No active advertisement
ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੀਆਂ ਲੜਕੀਆਂ ਤੀਆਂ ਦੇ ਤਿਉਹਾਰ ਸੰਬੰਧੀ ਕਰਵਾਏ ਪ੍ਰੋਗਰਾਮ ਦੌਰਾਨ । ਤਸਵੀਰ: ਬਲਵਿੰਦਰ ਸਿੰਘ ਲਿੱਤਰ 18-08-2026
ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ, ਦਸ਼ਮੇਸ਼ ਖਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਅਤੇ ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ ਕਮਾਲਪੁਰਾ ਵਿਖੇ ਸਾਂਝੇ ਤੌਰ ’ਤੇ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਵਧ-ਚੜ੍ਹ ਕੇ ਹਿੱਸਾ ਲੈਂਦਿਆ ਪੰਜਾਬੀ ਸੱਭਿਆਚਾਰ ਦੀਆਂ ਅਨੋਖੀਆਂ ਰੰਗਤਾਂ ਬਿਖੇਰੀਆਂ। ਤੀਆਂ ਦੇ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਆਪਣੀ ਅੰਦਰੂਨੀ ਪ੍ਰਤਿਭਾ ਨੂੰ ਜ਼ਾਹਿਰ ਕਰਦਿਆਂ ਸੱਭਿਆਚਾਰਕ ਗੀਤ, ਪੁਰਾਤਨ ਲੋਕ-ਗੀਤ, ਕੋਰੀਓਗ੍ਰਾਫ਼ੀ ਅਤੇ ਲੋਕ ਨਾਚ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਵਿਦਿਆਰਥਣਾਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਨੇ ਸਮੁੱਚੇ ਮਾਹੌਲ ਨੂੰ ਖੁਸ਼ਗਵਾਰ ਅਤੇ ਰੌਣਕਮਈ ਬਣਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ: ਗੀਤਾ ਸ਼ਰਮਾ, ਪ੍ਰਿੰਸੀਪਲ ਸ਼੍ਰੀਮਤੀ ਡਾ: ਰਵਿੰਦਰ ਕੌਰ, ਪ੍ਰਿੰਸੀਪਲ ਸ੍ਰੀਮਤੀ ਸਰਬਜੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਯੋਜਨ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਇਹ ਸਾਨੂੰ ਸਾਡੇ ਅਮੀਰ ਵਿਰਸੇ ਨਾਲ ਜੋੜ੍ਹਨ ਵਿਚ ਮਦਦਗਾਰ ਹਨ। ਉਨ੍ਹਾਂ ਆਖਿਆ ਕਿ ਅਸੀਂ ਆਪਣੀਆਂ ਜੜ੍ਹਾਂ ਭਾਵ ਆਪਣੇ ਅਮੀਰ ਵਿਰਸੇ ਤੋਂ ਟੁੱਟ ਕੇ ਕਦੇ ਵੀ ਕੋਈ ਉੱਚਾ ਮੁਕਾਮ ਹਾਸਲ ਨਹੀਂ ਕਰ ਸਕਦੇ, ਜਦਕਿ ਅਜੋਕੇ ਯੁੱਗ ਵਿਚ ਟੈਕਨਾਲੋਜੀ ਦੇ ਵਧ ਰਹੇ ਪ੍ਰਭਾਵ ਕਾਰਨ ਅਸੀਂ ਆਪਣੇ ਆਪ ਨੂੰ ਸਿਰਫ਼ ਇੱਕ ਕਮਰੇ ਦੀ ਜ਼ਿੰਦਗੀ ਤੱਕ ਸੀਮਿਤ ਕਰ ਲੈਂਦੇ ਹਾਂ, ਜਿਸ ਨਾਲ ਹੌਲੀ-ਹੌਲੀ ਮਾਨਸਿਕ ਰੋਗ ਅਤੇ ਕਈ ਹੋਰ ਗੰਭੀਰ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਪਰ ਸਾਡਾ ਪੰਜਾਬੀ ਵਿਰਸਾ ਸਾਨੂੰ ਖੁੱਲ੍ਹ ਕੇ ਅਤੇ ਜ਼ਿੰਦਾਦਿਲੀ ਨਾਲ ਜਿਊਣਾ ਸਿਖਾਉਂਦਾ ਹੈ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ, ਸ਼ੇਰ ਸਿੰਘ ਹੰਸਰਾ ਅਤੇ ਦਰਸ਼ਨ ਸਿੰਘ ਹੰਸਰਾ ਨੇ ਵਿਦਿਆਰਥਣਾਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ ਅਤੇ ਅਜਿਹੇ ਸੱਭਿਆਚਾਰਕ ਆਯੋਜਨਾਂ ਲਈ ਉਨ੍ਹਾਂ ਦੀ ਭਰਪੂਰ ਹੌਂਸਲਾ ਅਫ਼ਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦ ਯੂਨੀਰਾਈਜ਼ ਵਰਲਡ ਸਕੂਲ ’ਚ ਸੁਤੰਤਰਤਾ ਦਿਵਸ ਮਨਾਇਆ ਅਗਲੀ ਖ਼ਬਰ ਖੁਦਾਈ ਚੱਕ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24