ਪਿੰਡ ਨੂਰਪੁਰਾ ਵਿਖੇ ‘ਤੀਆਂ ਤੀਜ ਦਾ ਤਿਉਹਾਰ’ ਧੂਮਧਾਮ ਨਾਲ ਮਨਾਇਆ
ਸੱਭਿਆਚਾਰਕ ਤਿਉਹਾਰਾਂ ਨੂੰ ਸੰਭਾਲਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ- ਸਾਬਕਾ ਸਰਪੰੰਚ ਦਰਸ਼ਨ ਸਿੰਘ
ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬੀ ਸੰਭਿਆਚਾਰ ਦੀ ਅਮੀਰ ਪਰੰਪਰਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਪਿੰਡ ਨੂਰਪੁਰਾ ਵਿਖੇ ‘ਤੀਆਂ ਤੀਜ਼ ਦਾ ਤਿਉਹਾਰ’ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪੋ੍ਰਗਰਾਮ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ।
ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬੀ ਸੰਭਿਆਚਾਰ ਦੀ ਅਮੀਰ ਪਰੰਪਰਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਪਿੰਡ ਨੂਰਪੁਰਾ ਵਿਖੇ ‘ਤੀਆਂ ਤੀਜ਼ ਦਾ ਤਿਉਹਾਰ’ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪੋ੍ਰਗਰਾਮ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਜਿਸ ਦੌਰਾਨ ਪੰਚ ਪ੍ਰਿਤਪਾਲ ਕੌਰ, ਗੁਰਪ੍ਰੀਤ ਕੌਰ, ਗੁਰਰੀਤ ਕੌਰ, ਰਮਨਦੀਪ ਕੌਰ ਅਤੇ ਦਵਿੰਦਰ ਕੌਰ ਸਮੇਤ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੀਆਂ ਔਰਤਾਂ ਅਤੇ ਮੁਟਿਆਰਾਂ ਨੇ ਗਿੱਧੇ ਦੀ ਧਮਾਲ, ਰੰਗ-ਬਿਰੰਗੀਆਂ ਬੋਲੀਆਂ ਅਤੇ ਪੁਰਾਤਨ ਰਸਮਾਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਨੂੰ ਮੁੜ ਜੀਵਤ ਕਰਦਿਆਂ ਖੂਬ ਰੌਣਕਾਂ ਲਗਾਈਆਂ। ਇਸ ਮੌਕੇ ਬੁਲਾਰਿਆਂ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਤੀਆਂ ਸਿਰਫ਼ ਇਕ ਤਿਉਹਾਰ ਨਹੀਂ, ਬਲਕਿ ਇਹ ਪੰਜਾਬ ਦੀਆਂ ਧੀਆਂ-ਭੈਣਾਂ ਦੀਆਂ ਖੁਸ਼ੀਆਂ, ਆਪਸੀ ਪਿਆਰ, ਸ਼ਾਂਝੀਵਾਲਤਾ ਅਤੇ ਸਾਡੇ ਅਮੀਰ ਪੰਜਾਬੀ ਸੱਭਿਆਚਾਰ ਦੀ ਅਸਲ ਪਹਿਚਾਣ ਹੈ। ਉਨ੍ਹਾਂ ਅੱਗੇ ਆਖਿਆ ਕਿ ਗਿੱਧਾ ਅਤੇ ਬੋਲੀਆਂ ਪੰਜਾਬੀ ਲੋਕ ਜੀਵਨ ਦੀ ਰੂਹ ਹਨ ਅਤੇ ਅੱਜ ਦੇ ਦੌਰ ਵਿਚ ਇਨ੍ਹਾਂ ਰਵਾਇਤਾਂ ਨੂੰ ਸੰਭਾਲਣਾ ਸਾਡੇ ਸਾਰਿਆਂ ਦੀ ਸ਼ਾਂਝੀ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਪੰਚ ਚਮਕੌਰ ਸਿੰਘ ਨੂਰਪੁਰਾ, ਸੇਖੋਂ ਨੂਰਪੁਰਾ, ਬਲਵੀਰ ਸਿੰਘ, ਪੰਚ ਕੁਲਵੰਤ ਸਿੰਘ, ਸੁਰਜੀਤ ਸਿੰਘ, ਪੰਚ ਸੁਖਜਿੰਦਰ ਸਿੰਘ ਗਰੇਵਾਲ, ਸਾਬਕਾ ਪੰਚ ਬਹਾਦਰ ਸਿੰਘ, ਰੈਂਪੀ, ਰਾਹੁਲ, ਚਰਨਜੀਤ ਕੌਰ, ਅਮਨਦੀਪ ਕੌਰ, ਬੇਅੰਤ ਕੌਰ, ਛਿੰਦਰਪਾਲ ਕੌਰ, ਦਰਸ਼ਨ ਕੌਰ, ਗੁਰਬਚਨ ਕੌਰ, ਬਚਨੋ ਬੇਬੇ, ਮਹਿੰਦਰ ਕੌਰ ਆਦਿ ਹਾਜ਼ਰ ਸਨ।