ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਚਿਊਟ ਰਾਏਕੋਟ ਵਿਖੇ ‘ਤੀਆਂ ਦਾ ਤਿਉਹਾਰ’ ਮਨਾਇਆ
ਹਲਵਾਰਾ, 18 ਅਗਸਤ (ਮਨਦੀਪ ਸਿੰਘ ਉੱਭੀ)-ਭਾਰਤੀ ਹਵਾਈ ਸੈਨਾ ਕੇਂਦਰ ਹਲਵਾਰਾ ਦੇ ਮੇਨ ਗਾਰਡ ਰੂਮ ਨਾਲ ਲੱਗਦੇ ਇੱਕ ਗੋਦਾਮ ਵਿੱਚ ਚੋਰਾਂ ਨੇ ਸੰਨ੍ਹ ਲਾ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਵਾਰਦਾਤ ਹਵਾਈ ਸੈਨਾ ਕੇਂਦਰ ਦੇ ਮੁੱਖ ਗੇਟ ਤੋਂ ਕਰੀਬ 50 ਤੋਂ 100 ਮੀਟਰ ਦੀ ਦੂਰੀ ’ਤੇ ਵਾਪਰੀ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
ਹਲਵਾਰਾ, 18 ਅਗਸਤ (ਮਨਦੀਪ ਸਿੰਘ ਉੱਭੀ)-ਭਾਰਤੀ ਹਵਾਈ ਸੈਨਾ ਕੇਂਦਰ ਹਲਵਾਰਾ ਦੇ ਮੇਨ ਗਾਰਡ ਰੂਮ ਨਾਲ ਲੱਗਦੇ ਇੱਕ ਗੋਦਾਮ ਵਿੱਚ ਚੋਰਾਂ ਨੇ ਸੰਨ੍ਹ ਲਾ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਵਾਰਦਾਤ ਹਵਾਈ ਸੈਨਾ ਕੇਂਦਰ ਦੇ ਮੁੱਖ ਗੇਟ ਤੋਂ ਕਰੀਬ 50 ਤੋਂ 100 ਮੀਟਰ ਦੀ ਦੂਰੀ ’ਤੇ ਵਾਪਰੀ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਸ਼ਿਕਾਇਤਕਰਤਾ ਆਸ਼ੀਸ਼ ਚੌਧਰੀ ਨੇ ਥਾਣਾ ਸੁਧਾਰ ਵਿੱਚ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਕਿ 17 ਅਗਸਤ ਦੀ ਰਾਤ ਕਿਸੇ ਸਮੇਂ ਉਨ੍ਹਾਂ ਦੇ ਗੋਦਾਮ ਵਿੱਚ ਚੋਰੀ ਹੋਈ। ਸਵੇਰੇ ਚੋਰੀ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਚੋਰ ਕਰੀਬ 6 ਲੱਖ ਰੁਪਏ ਦੀ ਕੀਮਤ ਦਾ ਸਮਾਨ ਚੋਰੀ ਕਰਕੇ ਲੈ ਗਏ, ਜਿਸ ਵਿੱਚ ਮਹਿੰਗੀ ਮਸ਼ੀਨਰੀ ਵੀ ਸ਼ਾਮਿਲ ਦੱਸੀ ਜਾ ਰਹੀ ਹੈ। ਚੋਰਾਂ ਵੱਲੋਂ ਚੋਰੀ ਕੀਤਾ ਕੁਝ ਸਮਾਨ ਗੋਦਾਮ ਦੇ ਆਸ-ਪਾਸ ਅਤੇ ਕਿਸਾਨ ਅਮਰਜੀਤ ਸਿੰਘ ਦੇ ਖੇਤ ਵਿੱਚ ਖਿੱਲਰਿਆ ਹੋਇਆ ਮਿਲਿਆ। ਖੇਤ ਵਿੱਚ ਪਾਣੀ ਵਾਲੀ ਮੋਟਰ ਸਮੇਤ ਹੋਰ ਸਮਾਨ ਮਿਲਣ ਤੋਂ ਬਾਅਦ ਪੁਲਿਸ ਨੂੰ ਸ਼ੱਕ ਹੈ ਕਿ ਕਿਸੇ ਕਾਰਨ ਜਲਦਬਾਜ਼ੀ ਵਿੱਚ ਚੋਰ ਕੁਝ ਸਮਾਨ ਉੱਥੇ ਹੀ ਛੱਡ ਕੇ ਫਰਾਰ ਹੋ ਗਏ। ਆਸ਼ੀਸ਼ ਚੌਧਰੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਆਸ-ਪਾਸ ਰਹਿੰਦੇ ਕੁਝ ਨੌਜਵਾਨਾਂ ’ਤੇ ਚੋਰੀ ਵਿੱਚ ਸ਼ਾਮਿਲ ਹੋਣ ਦਾ ਸ਼ੱਕ ਜ਼ਾਹਰ ਕਰਦਿਆਂ ਉਨ੍ਹਾਂ ਦੇ ਨਾਮ ਵੀ ਦਿੱਤੇ ਹਨ। ਪੁਲਿਸ ਨੇ ਇਨ੍ਹਾਂ ਵਿੱਚੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੁਧਾਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸੁਧਾਰ ਦੇ ਨਵ ਨਿਯੁਕਤ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਆਸ਼ੀਸ਼ ਚੌਧਰੀ ਦੀ ਸ਼ਿਕਾਇਤ ਮਿਲਦੇ ਹੀ ਐੱਸ.ਆਈ ਉਦਮਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਮੌਕੇ ’ਤੇ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।