19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਭੈਣੀ ਬੜਿੰਗਾਂ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਰਾਏਕੋਟ, 18 ਅਗਸਤ (ਸੁਸ਼ੀਲ)-ਨੇੜਲੇ ਪਿੰਡ ਭੈਣੀ ਬੜਿੰਗਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪਿੰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸ਼ਿਰਕਤ ਕਰਦਿਆਂ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਰਾਏਕੋਟ, 18 ਅਗਸਤ (ਸੁਸ਼ੀਲ)-ਨੇੜਲੇ ਪਿੰਡ ਭੈਣੀ ਬੜਿੰਗਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪਿੰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸ਼ਿਰਕਤ ਕਰਦਿਆਂ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ। ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਤੀਆਂ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸਮਾਗਮ ਵਿੱਚ ਅਮਰਜੀਤ ਕੌਰ ਬੜਿੰਗ (ਯੂ.ਐਸ.ਏ.) ਅਤੇ ਬਲਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਇਸ ਮੌਕੇ ਬੋਲਦਿਆਂ ਮਹਿਮਾਨਾਂ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦਾ ਅਨਿੱਖੜਵਾਂ ਅੰਗ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰ, ਲੋਕ ਰਵਾਇਤਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ-ਤਿਉਹਾਰਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਨਾਲ ਆਪਸੀ ਭਾਈਚਾਰਾ ਅਤੇ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਤੀਆਂ ਦੇ ਸਮਾਗਮ ਦੌਰਾਨ ਮਹਿਲਾਵਾਂ ਵੱਲੋਂ ਗਿੱਧਾ, ਲੋਕ-ਗੀਤਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬੀ ਲੋਕ-ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ ਗਈ। ਹਾਜ਼ਰ ਔਰਤਾਂ ਨੇ ਤੀਆਂ ਦੀਆਂ ਰਵਾਇਤੀ ਰਸਮਾਂ ਅਤੇ ਖੁਸ਼ੀਆਂ ਸਾਂਝੀਆਂ ਕਰਦਿਆਂ ਇਸ ਤਿਉਹਾਰ ਨੂੰ ਯਾਦਗਾਰੀ ਬਣਾਇਆ। ਸਮਾਗਮ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪੰਚ ਰਾਮ ਪਿਆਰਾ ਜੋਸ਼ੀ, ਪਲਵਿੰਦਰ ਸਿੰਘ, ਗੁਰਮੇਲ ਸਿੰਘ, ਅਵਤਾਰ ਸਿੰਘ, ਊਧਮਾ ਸਿੰਘ, ਬਲਵਿੰਦਰ ਸਿੰਘ, ਕਰਮ ਸਿੰਘ, ਅਜਮੇਰ ਸਿੰਘ ਅਤੇ ਰੁਪਿੰਦਰ ਕੌਰ ਤੋਂ ਇਲਾਵਾ ਰਣਜੀਤ ਸਿੰਘ ਜੀਤਾ ਬਲਾਕ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਲਛਮਣ ਸਿੰਘ ਖ਼ਾਲਸਾ ਸਾਬਕਾ ਪੰਚ, ਕੁਲਦੀਪ ਸਿੰਘ, ਸੁਰਿੰਦਰ ਸਿੰਘ ਸਿੰਦਾ, ਹਰਵਿੰਦਰ ਕੌਰ ਬੜਿੰਗ, ਸਰਬਜੀਤ ਕੌਰ, ਸੁਖਵਿੰਦਰ ਕੌਰ, ਗਗਨਦੀਪ ਕੌਰ, ਸਿਮਰਜੀਤ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਕਾਲੇ ਕੌਰ ਆਂਗਣਵਾੜੀ ਵਰਕਰ, ਪ੍ਰਿਤਪਾਲ ਸਿੰਘ ਸੈਕਟਰੀ ਅਤੇ ਜਗਦੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ
Ad Position 22
No active advertisement
ਪਿਛਲੀ ਖ਼ਬਰ ਸਰਾਭਾ ’ਚ ਤੀਆਂ ਤੀਜ ਦਾ ਤਿਉਹਾਰ ਮਨਾਇਆ ਤੀਆਂ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ-ਸਰਪੰਚ ਕਮਲਜੀਤ ਕੌਰ ਅਗਲੀ ਖ਼ਬਰ ਪਿੰਡ ਆਂਡਲੂ ਦੇ ਕਿਸਾਨਾਂ ਦੀਆਂ ਮੋਟਰਾਂ ਤੋਂ 3 ਟ੍ਰਾਂਸਫਾਰਮਰ ਚੋਰੀ
Ad Position 24