ਭਾਜਪਾ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਜੀਵਨ ਗਰਗ ਦਾ ਲੁਧਿਆਣਾ ਪੁੱਜਣ ’ਤੇ ਸਵਾਗਤ
ਲੁਧਿਆਣਾ, 18 ਅਗਸਤ (ਬੈਂਸ)-ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਜੀਵਨ ਗਰਗ ਦੇ ਲੁਧਿਆਣਾ ਪੁੱਜਣ ’ਤੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਜੀਵਨ ਗਰਗ ਨੇ ਕਿਹਾ ਕਿ ਲੁਧਿਆਣਾ ਭਾਰਤੀ ਜਨਤਾ ਪਾਰਟੀ ਦਾ ਮਜ਼ਬੂਤ ਗੜ੍ਹ ਹੈ ਅਤੇ ਵਰਕਰਾਂ ਦੀ ਮਿਹਨਤ ਤੇ ਸੰਗਠਨ ਪ੍ਰਤੀ ਸਮਰਪਣ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ।
ਲੁਧਿਆਣਾ, 18 ਅਗਸਤ (ਬੈਂਸ)-ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਜੀਵਨ ਗਰਗ ਦੇ ਲੁਧਿਆਣਾ ਪੁੱਜਣ ’ਤੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਜੀਵਨ ਗਰਗ ਨੇ ਕਿਹਾ ਕਿ ਲੁਧਿਆਣਾ ਭਾਰਤੀ ਜਨਤਾ ਪਾਰਟੀ ਦਾ ਮਜ਼ਬੂਤ ਗੜ੍ਹ ਹੈ ਅਤੇ ਵਰਕਰਾਂ ਦੀ ਮਿਹਨਤ ਤੇ ਸੰਗਠਨ ਪ੍ਰਤੀ ਸਮਰਪਣ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਆਗਾਮੀ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਬੂਥ ਪੱਧਰ ਤਕ ਹੋਰ ਮਜ਼ਬੂਤ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜੀਵਨ ਗੁਪਤਾ, ਡਾ. ਕਮਲਜੀਤ ਸੋਈ, ਪ੍ਰਵੀਨ ਬਾਂਸਲ, ਪੁਸ਼ਪਿੰਦਰ ਸਿੰਗਲ, ਸੁਮਿਤ ਟੰਡਨ ਆਦਿ ਮੌਜੂਦ ਸਨ।