ਸੁਧਾਰ ਪੁਲਿਸ ਵਲੋਂ ਹੈਰੋਇਨ ਸਮੇਤ ਨੌਜਵਾਨ ਕਾਬੂ
ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐੱਨ. ਡੀ.
ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸੁਧਾਰ ਮੁਖੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐੱਸ.ਆਈ. ਹਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਸੁਧਾਰ ਬਾਜ਼ਾਰ ਵਿਖੇ ਸ਼ੱਕੀ ਵਾਹਨਾਂ ਦੀ ਜਾਂਚ ਅਤੇ ਮਾੜੇ ਅਨਸਰਾਂ ’ਤੇ ਨਜ਼ਰ ਰੱਖਣ ਲਈ ਮੌਜੂਦ ਸਨ ਤਾਂ ਇਸ ਦੌਰਾਨ ਇਕ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਮਲਕੀਤ ਸਿੰਘ ਵਾਸੀ ਸੁਧਾਰ ਪੱਤੀ ਗਿੱਲ, ਜੋ ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ, ਆਪਣੇ ਗਾਹਕਾਂ ਦੀ ਉਡੀਕ ਵਿਚ ਅਨਾਜ ਮੰਡੀ ਸੁਧਾਰ ਵਿਖੇ ਮੌਜੂਦ ਹੈ। ਇਤਲਾਹ ਮਿਲਣ ’ਤੇ ਪੁਲਿਸ ਪਾਰਟੀ ਨੇ ਅਨਾਜ ਮੰਡੀ ਸੁਧਾਰ ਵਿਖੇ ਪਹੁੰਚ ਕੇ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੂੰ ਉਸ ਕੋਲੋਂ ਇਕ ਪਾਰਦਰਸ਼ੀ ਲਿਫ਼ਾਫ਼ੇ ਵਿਚ ਛੁਪਾ ਕੇ ਰੱਖੀ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਹੈਪੀ ਖ਼ਿਲਾਫ਼ ਥਾਣਾ ਸੁਧਾਰ ਵਿਖੇ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ 21/61/85 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।