19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਯਾਦਗਾਰੀ ਹੋ ਨਿੱਬੜਿਆ ਪਿੰਡ ਚੱਕ ਭਾਈਕਾ ਦਾ ‘ਤੀਆਂ ਦਾ ਮੇਲਾ’ ਜੀ.ਟੀ.ਬੀ. ਕਾਲਜ ਦਾਖਾ ਦੇ ਵਿਦਿਆਰਥੀਆਂ ਨੂੰ ‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਸਹੁੰ ਚੁਕਵਾਈ

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਪੰਜਾਬ ਯੁਵਕ ਸੇਵਾਵਾਂ ਵਿਭਾਗ ਦੀਆਂ ਹਦਾਇਤਾਂ ਹੇਠ ‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ: ਸੰਦੀਪ ਕਟਾਰੀਆ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ, ਐੱਨ.

Ad Position 21
No active advertisement
ਅਜੀਤ ਡੈਸਕ 20-08-2026
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਪੰਜਾਬ ਯੁਵਕ ਸੇਵਾਵਾਂ ਵਿਭਾਗ ਦੀਆਂ ਹਦਾਇਤਾਂ ਹੇਠ ‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ: ਸੰਦੀਪ ਕਟਾਰੀਆ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ, ਐੱਨ.ਸੀ.ਸੀ. ਕੈਡਿਟਾਂ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁੱਕੀ। ਵਿਦਿਆਰਥੀਆਂ ਨੂੰ ਸੰਬੋਧਨ ਸਮੇਂ ਪ੍ਰਧਾਨ ਰਣਧੀਰ ਸਿੰਘ ਸੇਖੋਂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਨਸ਼ਾ ਸਾਡੀ ਨੌਜਵਾਨੀ ਨੂੰ ਅੰਦਰੋਂ-ਅੰਦਰੀ ਖੋਖਲਾ ਕਰ ਰਿਹਾ ਹੈ, ਜਿਸ ਨੂੰ ਰੋਕਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਵਿਦਿਆਰਥੀਆਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕਾਲਜ ਪ੍ਰਬੰਧਕ ਕਮੇਟੀ ਨੌਜਵਾਨਾਂ ਨੂੰ ਸਹੀ ਸੇਧ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਤਤਪਰ ਰਹੇਗੀ। ਕਾਲਜ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਅੱਗੇ ਆਉਣ। ਡਾ. ਕਟਾਰੀਆ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਡਿਗਰੀਆਂ ਹਾਸਲ ਕਰਨਾ ਨਹੀਂ, ਬਲਕਿ ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੇਸ਼ ਦੇ ਜਿੰਮੇਵਾਰ ਨਾਗਰਿਕ ਬਣਨ ਦਾ ਸੱਦਾ ਦਿੱਤਾ। ਐਨ.ਐੱਸ.ਐੱਸ. ਅਫ਼ਸਰ ਡਾ. ਪਰਵੀਨ ਲਤਾ ਅਤੇ ਐੱਨ.ਸੀ.ਸੀ. (ਸੀ.ਟੀ.ਓ) ਗੁਰਵੀਰ ਸਿੰਘ ਬਰਾੜ ਵਲੋਂ ਵੀ ਸੰਬੋਧਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪਿੰਡ ਚੱਕ ਭਾਈਕਾ ਦਾ ‘ਤੀਆਂ ਦਾ ਮੇਲਾ’ ਅਗਲੀ ਖ਼ਬਰ ਮਾਂ ਮਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 22ਵੀਂ ਸਾਲਾਨਾ ਸ਼ੋਭਾ ਯਾਤਰਾ
Ad Position 24