20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਨੇ ਕੀਤੀ ਮੁਲਾਕਾਤ

ਜਗਰਾਉਂ, 19 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅਹਿਮ ਮੀਟਿੰਗ ਕੀਤੀ। ਇਸ ਮੌਕੇ ਸਿਸੋਦੀਆ ਨੇ ਬੀਬੀ ਮਾਣੂੰਕੇ ਵਲੋਂ ਹਲਕੇ ’ਚ ਕਰਵਾਏ ਕੰਮਾਂ ਤੋਂ ਖੁਸ਼ ਹੋ ਕੇ ਥਾਪੜਾ ਦਿੰਦਿਆਂ ਹਲਕੇ ’ਚ ਹੋਰ ਜੋਸ਼ ਨਾਲ ਕੰਮ ਕਰਨ ਲਈ ਕਿਹਾ।

Ad Position 21
No active advertisement
ਅਜੀਤ ਡੈਸਕ 20-08-2026
ਜਗਰਾਉਂ, 19 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅਹਿਮ ਮੀਟਿੰਗ ਕੀਤੀ। ਇਸ ਮੌਕੇ ਸਿਸੋਦੀਆ ਨੇ ਬੀਬੀ ਮਾਣੂੰਕੇ ਵਲੋਂ ਹਲਕੇ ’ਚ ਕਰਵਾਏ ਕੰਮਾਂ ਤੋਂ ਖੁਸ਼ ਹੋ ਕੇ ਥਾਪੜਾ ਦਿੰਦਿਆਂ ਹਲਕੇ ’ਚ ਹੋਰ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਦੋਵਾਂ ਆਗੂਆਂ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਅਤੇ ਸਮਾਜਿਕ ਹਾਲਾਤਾਂ ਸਮੇਤ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਲੋਕ-ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਦੀ ਭੂਮਿਕਾ ਨੂੰ ਹੋਰ ਸਰਗਰਮ ਬਣਾਉਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਬਾਰੇ ਵੀ ਚਰਚਾ ਕੀਤੀ। ਇਸ ਸਮੇਂ ਦੋਵਾਂ ਆਗੂਆਂ ਨੇ ਕਿਹਾ ਕਿ ਕਿਸੇ ਵੀ ਮਜ਼ਬੂਤ ਸੰਗਠਨ ਦੀ ਬੁਨਿਆਦ ਲੋਕਾਂ ਨਾਲ ਲਗਾਤਾਰ ਜੁੜਾਅ ਅਤੇ ਵਰਕਰਾਂ ਦੀ ਮਿਹਨਤ ਹੁੰਦੀ ਹੈ। ਮੀਟਿੰਗ ਦੌਰਾਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ, ਵਿਕਾਸ ਅਤੇ ਲੋਕਾਂ ਦੇ ਹਿੱਤਾਂ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ, ਸਮਰਪਿਤ ਵਰਕਰਾਂ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਦੇ ਸਹਾਰੇ ਪੰਜਾਬ ਨੂੰ ਹੋਰ ਬਿਹਤਰ ਬਣਾਉਣ ਲਈ ਸਾਂਝੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਜਗਰਾਉਂ ਹਲਕੇ ’ਚ ਹੋਏ ਕੰਮਾਂ ਅਤੇ ਚੱਲ ਰਹੇ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਬੀਬੀ ਮਾਣੂੰਕੇ ਵਲੋਂ ਇੰਚਾਰਜ ਸਿਸੋਦੀਆ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਖ਼ਾਲਸਾ ਵ­ਲੋਂ ਪਾਏ ਯੋਗਦਾਨ ਨਾਲ ਕਈ ਪਿੰਡਾਂ ਦੇ ਲੋਕਾਂ ਨੂੰ ਹੋਵੇਗਾ ਫਾਇਦਾ-ਵਿਧਾਇਕ ਇਯਾਲੀ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪਿੰਡ ਚੱਕ ਭਾਈਕਾ ਦਾ ‘ਤੀਆਂ ਦਾ ਮੇਲਾ’
Ad Position 24