20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਭਾਰਤ-ਅਮਰੀਕਾ ਵਪਾਰ ਵਾਰਤਾ ਰੱਦ ਕਰਨ ਸੰਬੰਧੀ ਕਨਵੈਨਸ਼ਨ

ਮਲੌਦ, 19 ਅਗਸਤ (ਨਿਜ਼ਾਮਪੁਰ)-ਪਿੰਡ ਸਿਹੌੜਾ ਦੇ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੌਦ ਵਲੋਂ ਭਾਰਤ-ਅਮਰੀਕਾ ਵਪਾਰ ਵਾਰਤਾ ਰੱਦ ਕਰੋ ਦੀ ਮੰਗ ਨੂੰ ਲੈ ਕੇ ਕਨਵੈਨਸ਼ਨ ਕਰਵਾਈ ਗਈ। ਜਿਸ ਵਿਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਐੱਸ.ਪੀ. ਸੰਜੀਵ ਕੁਮਾਰ 20-08-2026
ਮਲੌਦ, 19 ਅਗਸਤ (ਨਿਜ਼ਾਮਪੁਰ)-ਪਿੰਡ ਸਿਹੌੜਾ ਦੇ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੌਦ ਵਲੋਂ ਭਾਰਤ-ਅਮਰੀਕਾ ਵਪਾਰ ਵਾਰਤਾ ਰੱਦ ਕਰੋ ਦੀ ਮੰਗ ਨੂੰ ਲੈ ਕੇ ਕਨਵੈਨਸ਼ਨ ਕਰਵਾਈ ਗਈ। ਜਿਸ ਵਿਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਲੋਕ ਮੋਰਚਾ ਪੰਜਾਬ ਦੇ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਅਮਰੀਕਾ ਸਮੇਤ ਹੋਰ ਸਾਮਰਾਜੀ ਦੇਸ਼ਾਂ ਨਾਲ ਹੋਣ ਵਾਲੇ ਅਣਸੁਖਾਵੇ ਵਪਾਰਕ ਸਮਝੌਤਿਆਂ ਨਾਲ ਭਾਰਤ ਦੀ ਖੇਤੀ, ਰੁਜ਼ਗਾਰ, ਛੋਟੀ-ਦਰਮਿਆਨੀ ਸਨਅਤ ਅਤੇ ਪ੍ਰਚੂਨ ਵਪਾਰ ਨੂੰ ਭਾਰੀ ਨੁਕਸਾਨ ਹੋਵੇਗਾ ਅਤੇ ਮਹਿੰਗਾਈ ਤੇ ਬੇਰੁਜ਼ਗਾਰੀ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਮਿਹਨਤਕਸ਼ ਵਰਗ ਦੀ ਵਿਸ਼ਾਲ ਏਕਤਾ ਅਤੇ ਲੰਮੇ ਸੰਘਰਸ਼ਾਂ ਦੀ ਲੋੜ ’ਤੇ ਜ਼ੋਰ ਦਿੱਤਾ। ਕਨਵੈਨਸ਼ਨ ਦੀ ਸਟੇਜ ਸਕੱਤਰ ਦੀ ਭੂਮਿਕਾ ਨਾਜਰ ਸਿੰਘ ਸਿਆੜ ਨੇ ਨਿਭਾਈ। ਇਸ ਮੌਕੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ, ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕੁਲਾਹੜ, ਲਖਵਿੰਦਰ ਸਿੰਘ ਲਾਡੀ ਉਕਸੀ, ਪਾਵੇਲ ਸਿਹੌੜਾ, ਸੈਰੀ ਸਿਹੌੜਾ, ਹਰਜਿੰਦਰ ਸਿੰਘ, ਜਗਦੇਵ ਸਿੰਘ ਦੇਬੀ, ਚਰਨ ਸਿੰਘ ਸਿਹੌੜਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਦੀ ਅੰਡਰ-14 ਕੁੜੀਆਂ ਦੀ ਬੀਚ ਵਾਲੀਬਾਲ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਸਮਾਗਮ
Ad Position 24