ਸਿੱਧਵਾਂ ਕਾਲਜ ਵਿਖੇ ‘ਸੱਤਿਆ ਸਕਾਲਰਸ਼ਿਪ’ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਚੌਕੀਮਾਨ, 19 ਅਗਸਤ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰ: ਡਾ. ਸਤਿੰਦਰ ਕੌਰ ਦੀ ਅਗਵਾਈ ਅਧੀਨ ਸੱਤਿਆ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।
ਚੌਕੀਮਾਨ, 19 ਅਗਸਤ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰ: ਡਾ. ਸਤਿੰਦਰ ਕੌਰ ਦੀ ਅਗਵਾਈ ਅਧੀਨ ਸੱਤਿਆ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਆਰਥਿਕ ਤੌਰ ’ ਤੇ ਕਮਜ਼ੋਰ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਜੀਫ਼ੇ ਪ੍ਰਦਾਨ ਕਰਕੇ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਬਡੀ ਸਟੱਡੀ ਦੇ ‘ਸੀਨੀਅਰ ਮਾਰਕੀਟਿੰਗ ਐਂਡ ਕਮਿੂਨੀਕੇਸ਼ਨ’ ਅਧਿਕਾਰੀ ਰਾਗਵੇਂਦਰ ਜੋਸ਼ੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਬੁਲਾਰੇ ਰਾਗਵੇਂਦਰ ਜੋਸ਼ੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸੱਤਿਆ ਸਕਾਲਰਸ਼ਿਪ ਦੀ ਯੋਗਤਾ, ਲਾਭ, ਅਰਜ਼ੀ ਪ੍ਰਕਿਰਿਆ ਅਤੇ ਲੋਂੜੀਦੇ ਦਸਤਾਵੇਜ਼ਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਦੱਸਿਆ ਗਿਆ ਕਿ ਇਸ ਸਕਾਲਰਸ਼ਿਪ ਤਹਿਤ ਯੋਗ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਕੋਰਸ ਫ਼ੀਸ ਦੀ 100 ਫ਼ੀਸਦੀ ਤੱਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਮੁੱਖ ਬੁਲਾਰੇ ਰਾਗਵੇਂਦਰ ਜੋਸ਼ੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਣਾਂ ਨੂੰ ਉੱਚ ਸਿੱਖਿਆ ਲਈ ਉੱਪਲੱਬਧ ਸਕਾਲਰਸ਼ਿਪ ਦੇ ਮੌਕਿਆਂ ਤੋਂ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਵਿੱਤੀ ਸਹਾਇਤਾ ਨਾਲ ਉਹ ਨਿਸ਼ਚਿਤ ਤੌਰ ’ਤੇ ਆਪਣੀ ਪੜ੍ਹਾਈ ਨੂੰ ਪੂਰਾ ਕਰ ਸਕਣ। ਸਟੇਜ਼ ਸੰਚਾਲਕ ਦੀ ਭੂਮਿਕਾ ਪ੍ਰੋ. ਹਰਦੀਪ ਕੌਰ (ਸਕਾਲਰਸ਼ਿਪ ਇੰਚਾਰਜ) ਨੇ ਨਿਭਾਈ।