21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਸਹਿਬਾਜ਼ਪੁਰਾ ਤੇ ਜੌਹਲਾਂ ਵਿਖੇ ਖੇਡ ਕਿੱਟਾਂ ਵੰਡੀਆਂ

ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਦਲ-ਦਲ ਤੋਂ ਦੂਰ ਰੱਖਣ ਅਤੇ ਖੇਡ ਮੈਦਾਨਾਂ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ‘ਆਪ’ ਪਾਰਟੀ ਦੇ ਯੂਥ ਵਿੰਗ ਹਲਕਾ ਰਾਏਕੋਟ ਵਲੋਂ ਪਿੰਡ ਸਹਿਬਾਜ਼ਪੁਰਾ ਅਤੇ ਪਿੰਡ ਜੌਹਲਾਂ ਵਿਖੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਯੂਥ ਕਲੱਬਾਂ ਨੂੰ ਫੁੱਟਬਾਲ, ਕ੍ਰਿਕਟ ਅਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 21-08-2026
ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਦਲ-ਦਲ ਤੋਂ ਦੂਰ ਰੱਖਣ ਅਤੇ ਖੇਡ ਮੈਦਾਨਾਂ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ‘ਆਪ’ ਪਾਰਟੀ ਦੇ ਯੂਥ ਵਿੰਗ ਹਲਕਾ ਰਾਏਕੋਟ ਵਲੋਂ ਪਿੰਡ ਸਹਿਬਾਜ਼ਪੁਰਾ ਅਤੇ ਪਿੰਡ ਜੌਹਲਾਂ ਵਿਖੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਯੂਥ ਕਲੱਬਾਂ ਨੂੰ ਫੁੱਟਬਾਲ, ਕ੍ਰਿਕਟ ਅਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਜੌਹਲਾਂ ਅਤੇ ਹਲਕਾ ਰਾਏਕੋਟ ਦੇ ਪ੍ਰਧਾਨ ਕਰਮਜੀਤ ਸਿੰਘ ਲੋਹਟਬੱਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸੋਚ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡ ਮੈਦਾਨਾਂ ਨਾਲ ਜੁੜਨਗੇ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣਗੇ, ਜਿਸ ਨਾਲ ਨਸ਼ਿਆਂ ਵਰਗੀਆਂ ਬੁਰਾਈਆਂ ਦਾ ਖ਼ਾਤਮਾ ਆਪਣੇ ਆਪ ਹੋ ਜਾਵੇਗਾ। ਆਗੂਆਂ ਨੇ ਦੱਸਿਆ ਕਿ ਹਲਕਾ ਰਾਏਕੋਟ ਦੇ ਹਰ ਪਿੰਡ ਵਿਚ ਨੌਜਵਾਨਾਂ ਨੂੰ ਖੇਡਾਂ ਦਾ ਵਧੀਆ ਸਾਮਾਨ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੂਥ ਵਿੰਗ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਕਲੱਬ ਆਗੂਆਂ ਨੇ ਆਮ ਆਦਮੀ ਪਾਰਟੀ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਖੇਡ ਕਿੱਟਾਂ ਦੀ ਵੰਡ ਸਮਾਰੋਹ ਦੌਰਾਨ ‘ਆਪ’ ਯੂਥ ਵਿੰਗ ਦੇ ਵਾਈਸ ਪ੍ਰਧਾਨ ਗੁਰਮੁੱਖ ਸਿੰਘ ਹਿੱਸੋਵਾਲ, ਬਲਾਕ ਪ੍ਰਧਾਨ ਬੇਅੰਤ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਕਰਨ ਕੁਮਾਰ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਜੌਹਲਾਂ, ਵਿਪਨ ਡਾਬਰ, ਅਜਮੇਰ ਸਿੰਘ ਸਹਿਬਾਜ਼ਪੁਰਾ, ਸਰਪੰਚ ਡਾ: ਬਲਜੀਤ ਸਿੰਘ ਸਹਿਬਾਜ਼ਪੁਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਯੂਥ ਕਲੱਬ ਦੇ ਪ੍ਰਧਾਨ ਜਸਕਰਨ ਸਿੰਘ, ਜਤਿੰਦਰ ਸਿੰਘ, ਬਲਦੀਪ ਸਿੰਘ, ਹਰਜੀਤ ਸਿੰਘ, ਭਗਵੰਤ ਸਿੰਘ, ਹਾਕਮ ਸਿੰਘ, ਜੱਗੀ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਵਿਚ ਹੀ ਖੁਦਾਈ ਹੈ- ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਸੁਖਵਿੰਦਰ ਕੌਰ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ
Ad Position 24