21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਫ਼ਾਈ ਵਿਚ ਹੀ ਖੁਦਾਈ ਹੈ- ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 20 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨੂੰ ਲੈ ਕੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਚੌਗਿਰਦੇ ਅਤੇ ਇਮਾਰਤਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਹ ਸੇਵਾ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਸੰਗਤਾਂ ਨੂੰ ਨਾਲ ਲੈ ਕੇ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 21-08-2026
ਜਗਰਾਉਂ, 20 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨੂੰ ਲੈ ਕੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਚੌਗਿਰਦੇ ਅਤੇ ਇਮਾਰਤਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਹ ਸੇਵਾ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਸੰਗਤਾਂ ਨੂੰ ਨਾਲ ਲੈ ਕੇ ਕੀਤੀ ਜਾ ਰਹੀ ਹੈ। ਇਸ ਮੌਕੇ ਸੰਤ ਨਾਨਕਸਰ ਵਾਲਿਆਂ ਨੇ ਕਿਹਾ ਕਿ ਸਫ਼ਾਈ ਵਿਚ ਹੀ ਖੁਦਾਈ ਹੈ। ਉਨ੍ਹਾਂ ਕਿਹਾ ਕਿ ਸ਼ੁੱਧ ਵਾਤਾਵਰਣ ਬਣਾਉਣ ਲਈ ਬਰਸੀ ਸਮਾਗਮਾਂ ਨੂੰ ਦੇਖਦਿਆਂ ਨਾਨਕਸਰ ਦੇ ਚਾਰੇ ਪਾਸਿਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਵਲੋਂ ਪਾਠੀ ਸਿੰਘਾਂ ਦੇ ਲੰਗਰ ਹਾਲ, ਰਿਹਾਇਸ਼ ਇਮਾਰਤ ਦੀ ਸਫ਼ਾਈ ਕਰਕੇ ਰੰਗ ਰੋਗਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸੇਵਾ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਵਲੋਂ ਸ਼ੁਰੂ ਕੀਤੀ ਸੀ ਜੋ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਹੈ। ਇਸ ਮੌਕੇ ਅਵਤਾਰ ਸਿੰਘ ਬਿੱਟਾ, ਪਰਮਜੀਤ ਸਿੰਘ ਲੁਧਿਆਣਾ, ਪਾਰਸ ਸਿੰਘ, ਬਲਜੀਤ ਸਿੰਘ, ਮਨਿੰਦਰ ਸਿੰਘ ਕੈਲਪੁਰ, ਦਲੇਰ ਸਿੰਘ ਲੁਧਿਆਣਾ, ਜਗਦੀਪ ਸਿੰਘ ਕਾਉਂਕੇ, ਰਜਿੰਦਰ ਸਿੰਘ, ਜਰਨੈਲ ਸਿੰਘ, ਹਰਬੰਸ ਸਿੰਘ, ਗੁਰਸਿਮਰਨ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗੁਰਮੁੱਖ ਸਿੰਘ, ਗੌਰਵ ਕਪੂਰ, ਰਵੀ ਕਪੂਰ, ਦੇਵਦੱਤ ਕਪੂਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਨੈਣਾ ਦੇਵੀ ਦੇ ਦਰਬਾਰ ’ਤੇ ਲਗਾਇਆ 38ਵਾਂ ਵਿਸ਼ਾਲ ਭੰਡਾਰਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਸਹਿਬਾਜ਼ਪੁਰਾ ਤੇ ਜੌਹਲਾਂ ਵਿਖੇ ਖੇਡ ਕਿੱਟਾਂ ਵੰ...
Ad Position 24