21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਖਾੜਾ ਦੀਆਂ ਧੀਆਂ ਨੇ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਮਾਰੀਆਂ ਮੱਲਾਂ

ਜਗਰਾਉਂ, 20 ਅਗਸਤ (ਗੁਰਦੀਪ ਸਿੰਘ ਮਲਕ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ 2026-27 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿੰਡ ਅਖਾੜਾ ਦੀਆਂ ਧੀਆਂ ਨੇ ਆਪਣੇ ਪਿੰਡ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਗਰਾਉਂ ਜ਼ੋਨ ਵੱਲੋਂ ਖੇਡਦਿਆਂ ਪੀ.

Ad Position 21
No active advertisement
ਅਜੀਤ ਡੈਸਕ 21-08-2026
ਜਗਰਾਉਂ, 20 ਅਗਸਤ (ਗੁਰਦੀਪ ਸਿੰਘ ਮਲਕ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ 2026-27 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿੰਡ ਅਖਾੜਾ ਦੀਆਂ ਧੀਆਂ ਨੇ ਆਪਣੇ ਪਿੰਡ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਗਰਾਉਂ ਜ਼ੋਨ ਵੱਲੋਂ ਖੇਡਦਿਆਂ ਪੀ.ਏ.ਯੂ. ਲੁਧਿਆਣਾ ਵਿਖੇ ਹੋਏ ਹਾਕੀ ਦੇ ਮੁਕਾਬਲਿਆਂ ਵਿੱਚ ਅੰਡਰ-14 ਅਤੇ ਅੰਡਰ-17 ਵਰਗ ਵਿੱਚ ਸੋਨੇ ਦੇ ਤਗਮੇ ਜਿੱਤੇ ਹਨ, ਜਦਕਿ ਅੰਡਰ-19 ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਸਰਕਾਰੀ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਸਰਬਦੀਪ ਕੌਰ ਚੌਕੀਮਾਨ ਨੇ ਕਿਹਾ ਕਿ ਖਿਡਾਰਨਾਂ ਦੀ ਇਸ ਮਾਣਮੱਤੀ ਪ੍ਰਾਪਤੀ ਪਿੱਛੇ ਕੋਚ ਕੁਲਵਿੰਦਰ ਸਿੰਘ ਸਮਰਾ ਦੀ ਮਿਹਨਤ, ਸੁਚੱਜੀ ਅਗਵਾਈ ਅਤੇ ਲਗਾਤਾਰ ਸਿਖਲਾਈ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਖਿਡਾਰਨਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਰਪੰਚ ਜਸਵੀਰ ਸਿੰਘ ਲੋਹਟ ਨੇ ਪਿੰਡ ਦੀਆਂ ਧੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਪਲੱਬਧੀ ਸਮੁੱਚੇ ਪਿੰਡ ਲਈ ਅਥਾਹ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਧੀਆਂ ਨੇ ਖੇਡ ਮੈਦਾਨ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਅਖਾੜਾ ਦਾ ਨਾਮ ਜ਼ਿਲ੍ਹੇ ਪੱਧਰ ’ਤੇ ਰੌਸ਼ਨ ਕੀਤਾ ਹੈ। ਪਿੰਡ ਵਾਸੀਆਂ ਨੇ ਵੀ ਹੋਣਹਾਰ ਖਿਡਾਰਨਾਂ, ਸਕੂਲ ਦੀ ਪ੍ਰਿੰਸੀਪਲ ਅਤੇ ਕੋਚ ਕੁਲਵਿੰਦਰ ਸਿੰਘ ਸਮਰਾ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਇਹ ਧੀਆਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀਆਂ ਮੱਲਾਂ ਮਾਰ ਕੇ ਪਿੰਡ, ਜਗਰਾਉਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੀਆਂ। ਇਸ ਮੌਕੇ ਬਲਵਿੰਦਰ ਕੌਰ, ਜਗਰੂਪ ਸਿੰਘ, ਟੀਮ ਇੰਚਾਰਜ ਕਮਲਜੀਤ ਕੌਰ, ਮਨਪ੍ਰੀਤ ਕੌਰ, ਗੁਰਦੀਪ ਸਿੰਘ, ਨਿਧੀ ਜਿੰਦਲ, ਅੰਮ੍ਰਿਤਪਾਲ ਸਿੰਘ, ਰਮਨ ਸੂਦ, ਜਸਪ੍ਰੀਤ ਸਿੰਘ, ਦੀਪ ਸਿੰਘ, ਹਰਮੀਤ ਸਿੰਘ, ਦੀਪਕ ਕੁਮਾਰ ਅਤੇ ਮਨਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਦੇ ਮੁਕਤ ਵਪਾਰ ਸਮਝੌਤੇ ਨਾਲ ਦੇਸ਼ ਵਿਚ ਮਹਿੰਗਾਈ ਵਧ ਜਾਵੇਗੀ-ਕਿਸਾਨ ਆਗੂ ਅਗਲੀ ਖ਼ਬਰ 2 ਕਿਸਾਨਾਂ ਦੀਆਂ 5 ਮੱਝਾਂ ਚੋਰੀ, ਪੁਲਿਸ ਕਰ ਰਹੀ ਹੈ ਜਾਂਚ
Ad Position 24