20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਿੰਡ ਮੋਰਕਰੀਮਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਪ੍ਰਕਾਰ ਦੇ ਸਜਾਵਟੀ ਬੂਟੇ ਵੰਡੇ

ਚੌਂਕੀਮਾਨ, 20 ਅਗਸਤ (ਤੇਜਿੰਦਰ ਸਿੰਘ ਚੱਢਾ)-ਡਾ: ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਰਮਿੰਦਰ ਸਿੰਘ ਖੇਤੀਬਾੜੀ ਅਫ਼ਸਰ ਸਿੱਧਵਾਂ ਬੇਟ ਦੇ ਅਗਵਾਈ ਹੇਠ ਪਿੰਡ ਮੋਰਕਰੀਮਾਂ ਸਰਕਲ ਸਵੱਦੀ ਕਲਾਂ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾਂ ਸਮਾਗਮ ਤਹਿਤ ਵੱਖ - ਵੱਖ ਪ੍ਰਕਾਰ ਦੇ ਛਾਂਦਾਰ, ਫਲਦਾਰ ਅਤੇ ਸਜਾਵਟੀ ਬੂਟੇ ਵੰਡੇ ਗਏ। ਡਾਕਟਰ ਪ੍ਰਿਅੰਕਾ ਖੇਤੀਬਾੜੀ ਵਿਕਾਸ ਅਫ਼ਸਰ ਸਰਕਲ ਸਵੱਦੀ ਕਲਾਂ ਵੱਲੋਂ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਅਤੇ ਮੌਕੇ ਦੇ ਖੇਤੀ ਰੁਝੇਵਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ ਨਾਲ ਹੀ ਬੂਟਿਆਂ ਦੀ ਮਹੱਤਤਾ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਕਿਸਾਨ ਆਈ.

Ad Position 21
No active advertisement
ਅਜੀਤ ਡੈਸਕ 21-08-2026
ਚੌਂਕੀਮਾਨ, 20 ਅਗਸਤ (ਤੇਜਿੰਦਰ ਸਿੰਘ ਚੱਢਾ)-ਡਾ: ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਰਮਿੰਦਰ ਸਿੰਘ ਖੇਤੀਬਾੜੀ ਅਫ਼ਸਰ ਸਿੱਧਵਾਂ ਬੇਟ ਦੇ ਅਗਵਾਈ ਹੇਠ ਪਿੰਡ ਮੋਰਕਰੀਮਾਂ ਸਰਕਲ ਸਵੱਦੀ ਕਲਾਂ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾਂ ਸਮਾਗਮ ਤਹਿਤ ਵੱਖ - ਵੱਖ ਪ੍ਰਕਾਰ ਦੇ ਛਾਂਦਾਰ, ਫਲਦਾਰ ਅਤੇ ਸਜਾਵਟੀ ਬੂਟੇ ਵੰਡੇ ਗਏ। ਡਾਕਟਰ ਪ੍ਰਿਅੰਕਾ ਖੇਤੀਬਾੜੀ ਵਿਕਾਸ ਅਫ਼ਸਰ ਸਰਕਲ ਸਵੱਦੀ ਕਲਾਂ ਵੱਲੋਂ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਅਤੇ ਮੌਕੇ ਦੇ ਖੇਤੀ ਰੁਝੇਵਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ ਨਾਲ ਹੀ ਬੂਟਿਆਂ ਦੀ ਮਹੱਤਤਾ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਕਿਸਾਨ ਆਈ.ਡੀ. ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਮੈਡਮ ਦਵਿੰਦਰਜੀਤ ਕੌਰ ਇੰਸਪੈਕਟਰ ਸਹਿਕਾਰੀ ਸਭਾਵਾਂ ਤਲਵੰਡੀ ਕਲਾਂ, ਨਵਦੀਪ ਸਿੰਘ ਸਕੱਤਰ ਤਲਵੰਡੀ ਕਲਾਂ ਸੁਸਾਇਟੀ ਵੱਲੋਂ ਔਰਤਾਂ ਨੂੰ ਸੈਲਫ ਹੈਲਪ ਗਰੁੱਪ ਬਣਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਸਿਕੰਦਰ ਸਿੰਘ ਸਰਪੰਚ ਵੱਲੋਂ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸਭਾ ਦਾ ਧੰਨਵਾਦ ਕੀਤਾ ਗਿਆ ਅਤੇ ਬੂਟਿਆਂ ਦੀ ਸਾਂਭ -ਸੰਭਾਲ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਮਨਜਿੰਦਰ ਸਿੰਘ ਮੋਰਕਰੀਮਾਂ ਵੱਲੋਂ ਨਗਰ ਨਿਵਾਸੀਆਂ ਨੂੰ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁੱਖਵਿੰਦਰ ਸਿੰਘ, ਬਲਜਿੰਦਰ ਕੌਰ, ਸ਼ਿੰਦਰ ਕੌਰ (ਮੈਂਬਰ ਪੰਚਾਇਤ), ਹਰਭਜਨ ਕੌਰ ਸਾਬਕਾ ਮੈਂਬਰ ਪੰਚਾਇਤ, ਲਛਮਣ ਸਿੰਘ, ਰਣਜੀਤ ਸਿੰਘ, ਜੱਸਾ ਧਾਲੀਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ 2027 ’ਚ ਕਾਂਗਰਸ ਸਰਕਾਰ ਬਣੇਗੀ-ਕੈਪਟਨ ਸੰਦੀਪ ਸੰਧੂ ਅਗਲੀ ਖ਼ਬਰ ਸਾਹਿਤ ਸਭਾ ਜਗਰਾਉਂ ਦੀ ਇਕੱਤਰਤਾ
Ad Position 24