21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਰੋਟਰੀ ਕਲੱਬ ਰਾਏਕੋਟ ਵਲੋਂ ਸਰਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਰਾਏਕੋਟ/ਲੋਹਟਬੱਦੀ, 21 ਅਗਸਤ (ਬਲਵਿੰਦਰ ਸਿੰਘ ਲਿੱਤਰ, ਕੁਲਵਿੰਦਰ ਸਿੰਘ ਡਾਂਗੋ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਛੀਨ ਵਿਖੇ ਰੋਟਰੀ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਹੋਕਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 22-08-2026
ਰਾਏਕੋਟ/ਲੋਹਟਬੱਦੀ, 21 ਅਗਸਤ (ਬਲਵਿੰਦਰ ਸਿੰਘ ਲਿੱਤਰ, ਕੁਲਵਿੰਦਰ ਸਿੰਘ ਡਾਂਗੋ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਛੀਨ ਵਿਖੇ ਰੋਟਰੀ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਹੋਕਾ ਦਿੱਤਾ ਗਿਆ। ਇਸ ਮੌਕੇ ਵਿੱਦਿਅਕ ਸ਼ੈਸ਼ਨ 2025-26 ਦੌਰਾਨ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਖੇਡਾਂ ਦੇ ਖੇਤਰ ਵਿਚ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵਿਦਿਆਰਥੀਆਂ ਵਿਚ ਅਗਵਾਈ ਦੇ ਗੁਣ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਸਕੂਲ ਵਿਚ ਇੰਟਰੈੱਕਟ ਕਲੱਬ ਦਾ ਗਠਨ ਕੀਤਾ ਗਿਆ। ਇਸ ਨਵੀਂ ਟੀਮ ਵਿਚ ਦਸਵੀਂ ਸ਼੍ਰੇਣੀ ਦੇ ਈਸ਼ਾਨ ਸ਼ਾਹ ਨੂੰ ਪ੍ਰਧਾਨ ਅਤੇ ਬਾਰ੍ਹਵੀਂ ਕਾਮਰਸ ਸ਼੍ਰੇਣੀ ਦੀ ਹਰਲੀਨ ਕੌਰ ਨੂੰ ਕਲੱਬ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ। ਇਸ ਸਮਾਗਮ ਦੌਰਾਨ ਰੋਟਰੀ ਕਲੱਬ ਦੇ ਪੋ੍ਰਜੈਕਟ ਚੇਅਰਮੈਨ ਅਤਰ ਸਿੰਘ ਚੱਢਾ ਨੇ ਵਾਤਾਵਰਨ ਅਤੇ ਪਾਣੀ ਦੀ ਬੱਚਤ ਵਰਗੇ ਗੰਭੀਰ ਮੁੱਦਿਆਂ ’ਤੇ ਆਪਣੇ ਵਿਚਾਰ ਸ਼ਾਂਝੇ ਕੀਤੇ। ਉਨ੍ਹਾਂ ਨੇ ਪੰਜਾਬ ਵਿਚ ਹਰ ਸਾਲ ਹੜ੍ਹਾਂ ਰਾਹੀਂ ਹੋਣ ਵਾਲੇ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਹੜ੍ਹਾਂ ਦੇ ਪਾਣੀ ਦੀ ਵਰਤੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਾਲੇ ਮਾਡਲ ਰਾਹੀਂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਸਕੂਲ ਕੰਪਲੈਕਸ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।ਸਕੂਲ ਭਲਾਈ ਕਮੇਟੀ ਦੇ ਮੈਂਬਰ ਜਸਵਿੰਦਰ ਸਿੰਘ ਨੇ ਕੁਦਰਤ ਅਤੇ ਰੁੱਖਾਂ ਦੀ ਸੰਭਾਲ ਨੂੰ ਅੱਜ ਦੇ ਸਮੇਂ ਦੀ ਮੁੱਖ ਲੋੜ ਦੱਸਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਇੰਚਾਰਜ ਨਰਿੰਦਰ ਸਿੰਘ ਨੇ ਰੋਟਰੀ ਕਲੱਬ ਰਾਏਕੋਟ ਵਲੋਂ ਇਲਾਕੇ ਅਤੇ ਸਕੂਲ ਦੀ ਭਲਾਈ ਲਈ ਪਾਏ ਜਾ ਰਹੇ ਯੋਗਦਾਨ ਦੀ ਪੁਰਜ਼ੋਰ ਸ਼ਲਾਘਾ ਕੀਤੀ। ਸਮਾਗਮ ਦੇ ਅਖ਼ੀਰ ਵਿਚ ਪ੍ਰਿੰਸੀਪਲ ਇੰਚਾਰਜ ਨਰਿੰਦਰ ਸਿੰਘ ਵਲੋਂ ਆਏ ਹੋਏ ਸਮੁੱਚੇ ਮਹਿਮਾਨਾਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿਚ ਰੋਟਰੀ ਕਲੱਬ ਦੇ ਪੋ੍ਰਜੈਕਟ ਚੇਅਰਮੈਨ ਅਤਰ ਸਿੰਘ ਚੱਢਾ, ਰੋਟਰੀ ਕਲੱਬ ਦੇ ਪ੍ਰਧਾਨ ਹਰਮਿੰਦਰ ਸਿੰਘ ਰਾਣਾ ਛੱਜਾਵਾਲੀਆ, ਸੀਨੀਅਰ ਮੀਤ ਪ੍ਰਧਾਨ ਲਛਮਣ ਸਿੰਘ, ਕਲੱਬ ਮੈਂਬਰ ਜਸਪਾਲ ਸਿੰਘ ਕੁਤਬਾ, ਐਸ.ਐੱਮ.ਸੀ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ, ਵਾਈਸ ਚੇਅਰਮੈਨ ਹਰਮਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਸ਼ਾਮਿਲ ਹੋਏ। ਸਕੂਲ ਸਟਾਫ਼ ਵਲੋਂ ਧੀਰਜ ਕੁਮਾਰ, ਮਨਮੋਹਿਤ ਸਿੰਘ, ਗਗਨਦੀਪ ਸਿੰਘ, ਕਿਰਨਦੀਪ ਸਿੰਘ, ਜਗਦੀਸ਼ ਸਿੰਘ, ਮੈਡਮ ਸ਼ਬਨਮ ਕੌਰ ਸੋਹੀ, ਬੇਅੰਤ ਕੌਰ, ਸੰਦੀਪ ਕੌਰ, ਸੁਖਦੀਪ ਕੌਰ, ਕਮਲਜੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਮੁੱਲਾਂਪੁਰ-ਦਾਖਾ ’ਚ ਬੰਦ ਨੂੰ ਭਰਵਾਂ ਹੁੰਗਾਰਾ! ਦੁਕਾਨਾਂ, ਵਪਾਰਕ ਅਦਾਰੇ, ਨਿੱਜੀ ਸਕੂਲ-ਕਾਲਜ ਰਹੇ ਬੰਦ ਅਗਲੀ ਖ਼ਬਰ ਸਤਲੁਜ ਦਰਿਆ ਵਾਲੀਆਂ ਨਾਜਾਇਜ਼ ਖੱਡਾਂ ਵਿੱਚ ਪਾਣੀ ਭਰਿਆ ਲੋਕਾਂ ਵੱਲੋਂ ਪਹਿਲਾਂ ਹੀ ਡੂੰਘਾਈ ਵਾਲੇ ਰਕਬੇ ਨੂੰ ਨਾਜਾਇਜ਼ ਮ...
Ad Position 24