ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਹੰਬੜਾਂ ਇਲਾਕੇ ’ਚ ਬੰਦ ਨੂੰ ਮਿਲਿਆ ਭਰਵਾਂ ਸਮਰਥਨ
ਹੰਬੜਾਂ, 21 ਅਗਸਤ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਕੌਮੀ ਇਨਸਾਫ਼ ਮੋਰਚੇ ਅਤੇ ਹੋਰ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਪੰਜਾਬ ਬੰਦ ਦੀ ਕਾਲ ਦੌਰਾਨ ਕਸਬਾ ਹੰਬੜਾਂ ਸਮੇਤ ਇਲਾਕੇ ’ਚ ਬੰਦ ਨੂੰ ਭਰਵਾਂ ਸਮਰਥਨ ਮਿਲਿਆ ਤੇ ਕਸਬਾ ਹੰਬੜਾਂ ਦਾ ਬਜ਼ਾਰ ਪੂਰੀ ਤਰ੍ਹਾਂ ਬੰਦ ਰਿਹਾ ਤੇ ਆਵਾਜਾਈ ਠੱਪ ਰਹੀ ਉੱਥੇ ਬੱਸਾਂ ਵੀ ਬੰਦ ਰਹੀਆਂ। ਕਸਬਾ ਹੰਬੜਾਂ ਦੇ ਮੁੱਖ ਚੌਂਕ ’ਚ ਭਾਰਤੀ ਕਿਸਾਨ ਯੂਨੀਅਨ ਖੋਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਹੋਰ ਜੱਥੇਬੰਦੀਆਂ ਵੱਲੋਂ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਅਤੇ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਹੰਬੜਾਂ, 21 ਅਗਸਤ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਕੌਮੀ ਇਨਸਾਫ਼ ਮੋਰਚੇ ਅਤੇ ਹੋਰ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਪੰਜਾਬ ਬੰਦ ਦੀ ਕਾਲ ਦੌਰਾਨ ਕਸਬਾ ਹੰਬੜਾਂ ਸਮੇਤ ਇਲਾਕੇ ’ਚ ਬੰਦ ਨੂੰ ਭਰਵਾਂ ਸਮਰਥਨ ਮਿਲਿਆ ਤੇ ਕਸਬਾ ਹੰਬੜਾਂ ਦਾ ਬਜ਼ਾਰ ਪੂਰੀ ਤਰ੍ਹਾਂ ਬੰਦ ਰਿਹਾ ਤੇ ਆਵਾਜਾਈ ਠੱਪ ਰਹੀ ਉੱਥੇ ਬੱਸਾਂ ਵੀ ਬੰਦ ਰਹੀਆਂ। ਕਸਬਾ ਹੰਬੜਾਂ ਦੇ ਮੁੱਖ ਚੌਂਕ ’ਚ ਭਾਰਤੀ ਕਿਸਾਨ ਯੂਨੀਅਨ ਖੋਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਹੋਰ ਜੱਥੇਬੰਦੀਆਂ ਵੱਲੋਂ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਅਤੇ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ, ਬਲਾਕ ਪ੍ਰਧਾਨ ਬੇਅੰਤ ਸਿੰਘ ਸੰਧੂ ਬਾਣੀਏਵਾਲ, ਹਰਬੰਸ ਸਿੰਘ ਬੀਰਮੀ, ਬੀਕਿਯੂ ਖੋਸਾ ਜਥੇਬੰਦੀ ਦੇ ਜ਼ਿਲ੍ਹਾ ਆਗੂ ਧਿਆਨ ਸਿੰਘ ਗਿੱਲ ਗੌਂਸਪੁਰ, ਬਲਾਕ ਆਗੂ ਬਲਵਿੰਦਰ ਸਿੰਘ ਭੈਰੋਮੁੰਨਾਂ, ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਲਕੀਤ ਸਿੰਘ ਬੱਲ ਅਤੇ ਮਨਜੀਤ ਸਿੰਘ ਭੈਰੋਮੁੰਨਾਂ ਨੇ ਆਪਣੇ ਸੰਬੋਧਨ ਜਿੱਥੇ ਸੂਬਾ ਸਰਕਾਰ ਦੀਆਂ ਦੂਹਰੀਆਂ ਨੀਤੀਆਂ ਦੀ ਨਿੰਦਾ ਕੀਤੀ ਉੱਥੇ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਸੌੜੀ ਨੀਤੀ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਤੇ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨੀ ਮਸਲਿਆਂ ਨੂੰ ਸਰਕਾਰਾਂ ਅਣਗੌਲਿਆਂ ਕਰ ਰਹੀਆਂ ਹਨ ਜੋ ਕਿ ਸਰਕਾਰਾਂ ਦੀ ਪੰਜਾਬ ਵਿਰੋਧੀ ਸੋਚ ਦਾ ਨਤੀਜਾ ਹੈ ਜਦੋਂ ਕਿ ਕਤਲ ਦੇ ਕੇਸਾਂ ’ਚ ਬੰਦ ਲੋਕਾਂ ਨੂੰ ਪੈਰੋਲ ’ਤੇ ਰਿਹਾਅ ਕੀਤਾ ਜਾ ਰਿਹਾ ਹੈ ਪਰ ਸਿੱਖਾਂ ਨਾਲ ਵਿਤਕਰਾ ਸਰਕਾਰ ਦੀ ਪੰਜਾਬ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ। ਇਸ ਮੌਕੇ ਜਿੱਥੇ ਦੁਕਾਨਦਾਰਾਂ ਨੇ ਬੰਦ ਨੂੰ ਭਰਵਾਂ ਹੁੰਗਾਰਾਂ ਦਿੱਤਾ ਉੱਥੇ ਜਥੇਬੰਦੀਆਂ ਦੇ ਵੱਡੀ ਗਿਣਤੀ ’ਚ ਨੁਮਾਇੰਦਿਆਂ ਨੇ ਰੋਸ ਧਰਨੇ ’ਚ ਹਾਜ਼ਰੀ ਭਰੀ। ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਹੰਬੜਾਂ, ਰਤਨ ਸਿੰਘ ਰੰਧਾਵਾ ਸਲੇਮਪੁਰ, ਨੰਦ ਸਿੰਘ ਹਾਂਸ, ਜਸਪਾਲ ਸਿੰਘ ਧਾਲੀਵਾਲ, ਅਮਰ ਸਿੰਘ ਪੱਪੂ, ਮਨਜੀਤ ਸਿੰਘ ਖ਼ਾਲਸਾ, ਹਰਦੀਪ ਸਿੰਘ ਗਿੱਲ ਸਲੇਮਪੁਰ, ਪ੍ਰੇਮ ਸਿੰਘ ਘਮਣੇਵਾਲ, ਮਾਰਕੀਟ ਹੰਬੜਾਂ ਦੇ ਪ੍ਰਧਾਨ ਰਮਨਦੀਪ ਸਿੰਘ ਰਿੱਕੀ ਚੌਹਾਨ, ਪੰਚ ਸੁਖਜੀਤ ਸਿੰਘ ਬਾਠ, ਪੰਚ ਖੁਸ਼ਪ੍ਰੀਤ ਸਿੰਘ ਖੁਸ਼ ਥਿੰਦ, ਮਨੀ ਗੌਂਸਪੁਰ ਮਨਪ੍ਰੀਤ ਸਿੰਘ, ਲੇਖ ਰਾਜ ਭੱਠਾਧੂਹਾ, ਪ੍ਰੇਮ ਸਿੰਘ ਰਾਣਕੇ, ਮਨਦੀਪ ਸਿੰਘ ਵਲੀਪੁਰ ਸਮੇਤ ਹੋਰ ਦੁਕਾਨਦਾਰ ਤੇ ਜੱਥੇਬੰਦੀ ਦੇ ਆਗੂ ਵੱਡੀ ਗਿਣਤੀ ’ਚ ਮੌਜੂਦ ਸਨ।