ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਨੈਸ਼ਨਲ ਸਪੇਸ ਦਿਵਸ ਮਨਾਇਆ
ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਲੇਖ ਲਿਖਣ ਮੁਕਾਬਲੇ ਕਰਵਾਏ
ਜਗਰਾਉਂ, 22 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਕਾਲਜ ਦੇ ਡਾਇਰੈਕਟਰ ਡਾ. ਸੁਮੀਤ ਬਰਾੜ ਰੰਧਾਵਾ ਦੀ ਅਗਵਾਈ ਹੇਠ ਨੈਸ਼ਨਲ ਸਪੇਸ ਦਿਵਸ ਮਨਾਇਆ ਗਿਆ।
ਜਗਰਾਉਂ, 22 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਕਾਲਜ ਦੇ ਡਾਇਰੈਕਟਰ ਡਾ. ਸੁਮੀਤ ਬਰਾੜ ਰੰਧਾਵਾ ਦੀ ਅਗਵਾਈ ਹੇਠ ਨੈਸ਼ਨਲ ਸਪੇਸ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਪੁਲਾੜ ਵਿਗਿਆਨ ਪ੍ਰਤੀ ਰੁਚੀ, ਵਿਗਿਆਨਕ ਸੋਚ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਪੋਸਟਰ ਮੇਕਿੰਗ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਸ ਸਾਲ ਦੇ ਤੀਜੇ ਨੈਸ਼ਨਲ ਸਪੇਸ ਡੇ ਦਾ ਵਿਸ਼ਾ ‘ਵਿਕਸਤ ਭਾਰਤ ਵੱਲ: ਨਵੀਨਤਾ, ਸਹਿਯੋਗ ਅਤੇ ਗਲੋਬਲ ਸਪੇਸ ਲੀਡਰਸ਼ਿਪ ਦੀ ਇੱਛਾ’ ਹੈ, ਜੋ ਭਾਰਤ ਦੀ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੀਨਤਾ, ਸਹਿਯੋਗ ਅਤੇ ਵਿਸ਼ਵ ਪੱਧਰ ’ਤੇ ਵਧ ਰਹੀ ਪੁਲਾੜ ਅਗਵਾਈ ਨੂੰ ਦਰਸਾਉਂਦਾ ਹੈ। ਇਹ ਪ੍ਰੋਗਰਾਮ ਇੰਚਾਰਜ ਅਤੇ ਭੌਤਿਕ ਵਿਗਿਆਨ ਵਿਭਾਗ ਦੀ ਮੁਖੀ ਪ੍ਰੋ. ਡਾ. ਸਰਬਦੀਪ ਕੌਰ ਸਿੱਧੂ ਅਤੇ ਪ੍ਰੋ. ਆਕਾਸ਼ਦੀਪ ਕੌਰ ਵੱਲੋਂ ਆਯੋਜਿਤ ਕੀਤਾ ਗਿਆ। ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤ ਦੀਆਂ ਪੁਲਾੜ ਪ੍ਰਾਪਤੀਆਂ, ਪੁਲਾੜ ਖੋਜ, ਨਵੀਨਤਮ ਤਕਨਾਲੋਜੀ ਅਤੇ ਭਵਿੱਖੀ ਪੁਲਾੜ ਮਿਸ਼ਨਾਂ ਸਬੰਧੀ ਆਪਣੇ ਵਿਚਾਰਾਂ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਭੁਪਿੰਦਰ ਸਿੰਘ ਤੇ ਪਾਰਸ ਠਾਕਰ, ਬੀ.ਐੱਸ.ਸੀ. ਦੂਜਾ ਸਾਲ ਅਤੇ ਜਸ਼ਸਵੀ ਭਾਟੀਆ ਤੇ ਅਨਮੋਲਦੀਪ ਕੌਰ ਬੀ.ਐੱਸ.ਸੀ . ਤੀਜਾ ਸਾਲ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਪ੍ਰਾਪਤ ਕੀਤਾ। ਦੂਜਾ ਸਥਾਨ ਜੈਸਮੀਨ ਕੌਰ ਤੇ ਅੰਜਲੀ ਬੀ.ਐੱਸ.ਸੀ. ਦੂਜਾ ਸਾਲ, ਅਤੇ ਰਜਨੀ ਸ਼ਰਮਾ ਤੇ ਨੈਨਾ ਮਸੀਹ ਬੀ.ਐੱਸ.ਸੀ. ਦੂਜਾ ਸਾਲ ਨੇ ਪ੍ਰਾਪਤ ਕੀਤਾ। ਤੀਜਾ ਸਥਾਨ ਰਮਨਜੋਤ ਕੌਰ ਤੇ ਖੁਸ਼ਵੀਰ ਕੌਰ, ਜੈਸਮੀਨ ਤੇ ਅੰਜਲੀ,ਬੀ.ਐੱਸ.ਸੀ. ਪਹਿਲਾ ਸਾਲ ਨਾਨ-ਮੈਡੀਕਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬੀ.ਐੱਸ.ਸੀ. ਪਹਿਲਾ ਸਾਲ ਦੇ ਵਿਦਿਆਰਥੀਆਂ ਮੇਘਾ, ਸ਼ਵੇਤਾ, ਸਿਮਰਨ, ਜਸਪ੍ਰੀਤ, ਸੁਖਪ੍ਰੀਤ ਅਤੇ ਵੰਸ਼ਿਕਾ ਵੱਲੋਂ ਤਿਆਰ ਕੀਤੇ ਪੋਸਟਰ ਵੀ ਆਪਣੀ ਰਚਨਾਤਮਕਤਾ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਵਿਸ਼ੇ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਲਈ ਵਿਸ਼ੇਸ਼ ਤੌਰ ’ਤੇ ਸ਼ਲਾਘਾਯੋਗ ਰਹੇ। ਲੇਖ ਲਿਖਣ ਮੁਕਾਬਲੇ ਵਿੱਚ ਗੁਰਨੂਰ ਕੌਰ ਨੇ ਪਹਿਲਾ ਸਥਾਨ, ਕਰਮਜੀਤ ਕੌਰ ਨੇ ਦੂਜਾ ਸਥਾਨ ਅਤੇ ਅੰਜਲੀ ਗੁਪਤਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੁਖਰਾਜ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਭਾਗੀਦਾਰੀ ਅਤੇ ਯਤਨਾਂ ਲਈ ਹੌਂਸਲਾ-ਅਫ਼ਜ਼ਾਈ ਇਨਾਮ ਪ੍ਰਦਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਸੁਮੀਤ ਬਰਾੜ ਰੰਧਾਵਾ ਨੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵਿਗਿਆਨਕ ਅਤੇ ਖੋਜ-ਅਧਾਰਿਤ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਮਿਤ ਸੋਨੀ, ਸੁਰਿੰਦਰ ਸ਼ਰਮਾ ਅਤੇ ਕਰਨੈਲ ਸਿੰਘ ਵੀ ਹਾਜ਼ਰ ਸਨ।