23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਰਾੜਾ ਸਾਹਿਬ ਵਿਖੇ 24 ਤੇ 25 ਅਗਸਤ ਨੂੰ ਲੱਗੇਗਾ ਦਸਤਾਰ ਕੈਂਪ

ਰਾੜਾ ਸਾਹਿਬ, 22 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਰਾੜਾ ਸਾਹਿਬ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ 24 ਅਤੇ 25 ਅਗਸਤ ਨੂੰ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਚਲਾਈ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਪਤਿਤ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ੇਸ਼ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੌਰਾਨ ਜੋ ਬੱਚੇ ਗੁਰਬਾਣੀ ਤੇ ਇਤਿਹਾਸ ਸੰਬੰਧੀ ਜਾਣਕਾਰੀ ਦੇਣਗੇ।

Ad Position 21
No active advertisement
ਰਾੜਾ ਸਾਹਿਬ ਵਿਖੇ ਲਗਾਏ ਜਾ ਰਹੇ ਦਸਤਾਰ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਤੇ ਹੋਰ। ਤਸਵੀਰ : ਸੁਖਵੀਰ ਸਿੰਘ ਚਣਕੋਈਆਂ 23-08-2026
ਰਾੜਾ ਸਾਹਿਬ, 22 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਰਾੜਾ ਸਾਹਿਬ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ 24 ਅਤੇ 25 ਅਗਸਤ ਨੂੰ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਚਲਾਈ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਪਤਿਤ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ੇਸ਼ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੌਰਾਨ ਜੋ ਬੱਚੇ ਗੁਰਬਾਣੀ ਤੇ ਇਤਿਹਾਸ ਸੰਬੰਧੀ ਜਾਣਕਾਰੀ ਦੇਣਗੇ। ਉਹਨਾਂ ਨੂੰ ਦਸਤਾਰਾਂ ਮੈਡਲ ਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ ਨਾਲ ਹੀ ਜਿਹੜੇ ਨੌਜਵਾਨ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਤੇ ਪੱਕੇ ਤੌਰ ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨਗੇ। ਉਨ੍ਹਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸੋਹਣੀ ਦਸਤਾਰ ਸਜਾਈ ਜਾਵੇਗੀ। ਇਸ ਦਸਤਾਰ ਕੈਂਪ ਦੌਰਾਨ ਇੰਟਰਨੈਸ਼ਨਲ ਤੇ ਨੈਸ਼ਨਲ ਪੱਧਰ ਦੇ ਦਸਤਾਰ ਕੋਚ ਦਸਤਾਰ ਸਿਖਲਾਈ ਦੇਣ ਦੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ ਚੀਫ ਐਡਵਾਈਜਰ ਅਮਨਦੀਪ ਸਿੰਘ ਰਤਨ ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ ਸੁਖਚੈਨ ਸਿੰਘ ਭੈਣੀ, ਹਰਪ੍ਰੀਤ ਸਿੰਘ ਚੀਮਾਂ, ਧਰਮਪ੍ਰੀਤ ਸਿੰਘ ਦੁਲਮਾ, ਤਰਨਵੀਰ ਸਿੰਘ ਅਲੀਪੁਰ, ਗੁਰਵਿੰਦਰ ਸਿੰਘ ਸਿਆੜ, ਜੀ.ਡੀ ਸਿੰਘ ਘਵੱਦੀ, ਪ੍ਰਚਾਰਕ ਪ੍ਰਦੀਪ ਸਿੰਘ ਬਦੀਨਪੁਰ, ਪ੍ਰਭਪਿੰਦਰ ਸਿੰਘ ਬਾਠਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਦਸਤਾਰ ਕੋਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੇਂਦਰ ਅਤੇ ਸੂਬਾ ਸਰਕਾਰ ਨੇ ਜਨਤਾ ਨੂੰ ਲੁੱਟਣ ਲਈ ਵੱਡੇ ਵਪਾਰੀਆਂ ਨੂੰ ਪੂਰੀ ਖੁੱਲ੍ਹ ਦਿੱਤੀ-ਰਾਜੇਸ਼ਇੰਦਰ ਸਿੱਧੂ
Ad Position 24