ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਹਲਵਾਰਾ, 22 ਅਗਸਤ (ਮਨਦੀਪ ਸਿੰਘ ਉੱਭੀ)-ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਹਿੰਦੀ, ਨੇਲ ਆਰਟ, ਹੇਅਰ ਸਟਾਈਲ, ਗਿੱਧਾ, ਬੋਲੀਆਂ, ਟੱਪੇ, ਸਿੱਠਣੀਆਂ ਆਦਿ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿੱਚ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਭਾਗ ਲਿਆ।
ਗ
ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਕਰਵਾਏ ਤੀਜ ਮੇਲੇ ਉਪਰੰਤ ਹਾਜ਼ਰੀਨ। ਅਜੀਤ ਤਸਵੀਰ
23-08-2026
ਹਲਵਾਰਾ, 22 ਅਗਸਤ (ਮਨਦੀਪ ਸਿੰਘ ਉੱਭੀ)-ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਹਿੰਦੀ, ਨੇਲ ਆਰਟ, ਹੇਅਰ ਸਟਾਈਲ, ਗਿੱਧਾ, ਬੋਲੀਆਂ, ਟੱਪੇ, ਸਿੱਠਣੀਆਂ ਆਦਿ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿੱਚ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਜੋਤੀ ਗੁਪਤਾ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ ਗਈ। ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬੀ.ਸੀ.ਏ. ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੂੰ ‘ਮਿਸ ਤੀਜ’ ਚੁਣਿਆ ਗਿਆ ਅਤੇ ਫੁਲਕਾਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਗੁਰਪਿੰਦਰਜੀ ਤ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਕਾਮਨਾ ਕੀਤੀ।