23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

3 ਰੋਜ਼ਾ ਧਾਰਮਿਕ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ-ਬਾਬਾ ਜਗਨ ਨਾਥ

ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਡੇਰਾ ਬਾਬਾ ਦਿਲਵਰ ਨਾਥ ਜੀ ਪਿੰਡ ਨੂਰਪੁਰਾ ਦਾ 50ਵਾਂ ਸਾਲਾਨਾ ਬਰਸੀ ਸਮਾਗਮ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਦੇਖ-ਰੇਖ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਅਤੇ ਮਾ.

Ad Position 21
No active advertisement
ਬਾਬਾ ਦਿਲਵਰ ਨਾਥ ਦੀ ਤਸਵੀਰ। 23-08-2026
ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਡੇਰਾ ਬਾਬਾ ਦਿਲਵਰ ਨਾਥ ਜੀ ਪਿੰਡ ਨੂਰਪੁਰਾ ਦਾ 50ਵਾਂ ਸਾਲਾਨਾ ਬਰਸੀ ਸਮਾਗਮ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਦੇਖ-ਰੇਖ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਅਤੇ ਮਾ.ਸ਼ਿਵਦੇਵ ਸਿੰਘ ਨੂਰਪੁਰਾ ਨੇ ਦੱਸਿਆ ਕਿ ਇਹ ਸਾਲਾਨਾ ਬਰਸੀ ਸਮਾਗਮ ਮਿਤੀ 26, 27 ਅਤੇ 28 ਅਗਸਤ ਨੂੰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 26 ਅਗਸਤ ਨੂੰ ਸ੍ਰੀ ਗੁਰੂ ਗਰੀਬ ਦਾਸ ਜੀ ਦੀ ਬਾਣੀ ਦੇ ਪਾਠ ਆਰੰਭ ਕੀਤੇ ਜਾਣਗੇ, ਮਿਤੀ 28 ਅਗਸਤ ਨੂੰ ਭੋਗ ਪਾਏ ਜਾਣਗੇ। ਭੋਗ ਉਪਰੰਤ ਢਾਡੀ ਦਰਬਾਰ ਸਜਾਇਆ ਜਾਵੇਗਾ, ਜਿਸ ਵਿਚ ਪ੍ਰਸਿੱਧ ਢਾਡੀ-ਕਵੀਸ਼ਰ ਹਾਜ਼ਰੀ ਭਰਨਗੇ ।
Ad Position 22
No active advertisement
ਪਿਛਲੀ ਖ਼ਬਰ ਸਨਮਤੀ ਸਕੂਲ ਦੇ ਯੂ.ਕੇ.ਜੀ. ਦੇ ਬੱਚਿਆਂ ਨੇ ਕੁਇਜ਼ ਮੁਕਾਬਲੇ ਵਿੱਚ ਦਿਖਾਈ ਆਪਣੀ ਪ੍ਰਤਿਭਾ ਅਗਲੀ ਖ਼ਬਰ ‘ ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਰਾਏਕੋਟ ਵਿਖੇ ਆਮਦ ਮੌਕੇ ਸਵਾਗਤ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ
Ad Position 24