22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅੱਜ ਮੁੱਖ ਮੰਤਰੀ ਦੇ ਪਿੰਡ ਸਤੌਜ ਲਈ ਬੀ. ਐੱਡ. ਅਧਿਆਪਕ ਫ਼ਰੰਟ ਦਾ ਵੱਡਾ ਕਾਫ਼ਲਾ ਜਾਵੇਗਾ-ਮੰਡਿਆਲਾ, ਕੱਦੋਂ

ਬੀਜਾ, 22 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਬੀ. ਐੱਡ.

Ad Position 21
No active advertisement
ਗੱਲਬਾਤ ਕਰਦੇ ਹੋਏ ਬੀ. ਐੱਡ. ਅਧਿਆਪਕ ਫ਼ਰੰਟ ਦੇ ਬਲਾਕ ਪੱਧਰੀ ਆਗੂ। ਤਸਵੀਰ : ਕਸ਼ਮੀਰਾ ਸਿੰਘ ਬਗ਼ਲੀ 23-08-2026
ਬੀਜਾ, 22 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਬੀ. ਐੱਡ. ਅਧਿਆਪਕ ਫ਼ਰੰਟ ਦੀ ਇੱਕ ਬਲਾਕ ਪੱਧਰੀ ਮੀਟਿੰਗ ਮੰਜੀ ਸਾਹਿਬ ਕੋਟਾਂ ਵਿਖੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਮੰਡਿਆਲਾ ਅਤੇ ਸੂਬਾ ਵਿੱਤ ਸਕੱਤਰ ਬਿਕਰਮਜੀਤ ਸਿੰਘ ਕੱਦੋਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਬਲਵਿੰਦਰ ਸਿੰਘ ਮੰਡਿਆਲਾ ਨੇ ਵਿਚਾਰ ਰੱਖਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵਲੋਂ 2022 ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਮੁਲਾਜ਼ਮਾਂ ਨਾਲ਼ ਕੀਤਾ ਜਿਸ ‘ਤੇ ਭਰੋਸਾ ਕਰਦਿਆਂ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੇ ਆਪ ਸਰਕਾਰ ਬਣਾਉਣ ਲਈ ਪੂਰਾ ਜੋਰ ਲਗਾ ਦਿੱਤਾ। ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਟਾਲ ਮਟੋਲ ਦੀ ਨੀਤੀ ਅਪਣਾਉਂਦਿਆਂ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ, ਜਿਸ ਕਾਰਨ ਗ਼ੁੱਸੇ ਵਿਚ ਵਿਚਰ ਰਹੇ ਐਨ. ਪੀ. ਐੱਸ. ਮੁਲਾਜ਼ਮ 23ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਦੇ ਪਿੰਡ ਦਾ ਘਿਰਾਓ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਿਕਰਮਜੀਤ ਸਿੰਘ ਕੱਦੋਂ ਨੇ ਆਖਿਆ ਕਿ ਮੁੱਖ ਮੰਤਰੀ ਆਏ ਦਿਨ ਪਿੰਡਾਂ ਦੀਆਂ ਸੱਥਾਂ ਵਿਚ ਲੋਕ ਮਿਲਣੀ ਦਾ ਡਰਾਮਾ ਕਰਦਾ ਰਹਿੰਦਾ ਹੈ। ਪ੍ਰੰਤੂ ਸਰਕਾਰੀ ਮੁਲਾਜ਼ਮਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਸੋ ਹੁਣ ਮੁਲਾਜ਼ਮਾਂ ਕੋਲ਼ ਆਪਣੀ ਗੱਲ ਸਤੌਜ ਜਾ ਕੇ ਰੱਖਣ ਤੋਂ ਬਿਨਾਂ ਕੋਈ ਚਾਰਾ ਨਹੀਂ। ਮੀਟਿੰਗ ਵਿਚ ਵਿਚਾਰ ਰੱਖਦਿਆਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਰਾਮਪੁਰ ਨੇ ਕਿਹਾ ਕਿ ਵਾਅਦੇ ਤੋਂ ਮੁਕਰਨ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀ ਗੱਲ ਨਾ ਸੁਣੀ ਤਾਂ 2027 ਦੀਆਂ ਚੋਣਾਂ ਵਿਚ ਆਪ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੇਅੰਤ ਸਿੰਘ ਅਤੇ ਸੁਖਵੰਤ ਸਿੰਘ ਨੇ ਕਿਹਾ ਕਿ ਸਰਕਾਰ ਕੋਲ਼ ਅਜੇ ਵੀ ਮੌਕਾ ਹੈ ਕਿ ਪੁਰਾਣੀ ਪੈਨਸ਼ਨ ਬਹਾਲ ਕਰ ਕੇ ਐਨ. ਪੀ. ਐੱਸ. ਮੁਲਾਜ਼ਮਾਂ ਦੀ ਬਾਂਹ ਫੜੇ। ਮੀਡੀਆ ਇੰਚਾਰਜ ਸੰਦੀਪ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੀਤਾ ਵਾਅਦਾ ਪੂਰਾ ਨਾ ਕੀਤਾ ਤਾਂ ਮੀਡੀਆ ਰਾਹੀਂ ਸੱਤਾ ਵਿਚ ਆਈ ਸਰਕਾਰ ਨੂੰ ਮੀਡੀਆ ਰਾਹੀਂ ਹੀ ਸੱਤਾ ਤੋਂ ਬਾਹਰ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਨਸਰਾਲੀ, ਕੁਲਦੀਪ ਸਿੰਘ ਜੈਪੁਰਾ ਅਤੇ ਰੁਪਿੰਦਰਜੀਤ ਸਿੰਘ ਬਿਲਗਾ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਅੱਖੋਂ ਪਰੋਖੇ ਕਰਨ ਵਾਲੀ ਸਰਕਾਰ ਦੇ ਘਰ ਵਿਚ ਜਾ ਕੇ ਸਰਕਾਰ ਨੂੰ ਕੁੰਭਕਰਨੀ ਨੀਂਦ ਵਿਚੋਂ ਜਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸਮਰਥਨ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੁਹਾੜਾ ਵਿਖੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸੰਗਤਾਂ ਵਲੋਂ ਲਗਾਇਆ ਗਿਆ ਲੰਗਰ
Ad Position 24