22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੋਟਾਂ ਕਾਲਜ ਵਿਖੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਬੀਜਾ, 22 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੀ ਅਗਵਾਈ ਵਿਚ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਦੋ ਸਾਲਾਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਵਿਦਿਆਰਥੀਆਂ ਨੂੰ ਅੰਕ ਬਿਉਰਾ ਕਾਰਡ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਾਲ ਦੂਜੇ ਨਾਲ ਸੰਬੰਧਿਤ ਪੁਸਤਕਾਂ ਅਤੇ ਪ੍ਰਸ਼ਨੋਤਰੀ ਦੀਆਂ ਕਾਪੀਆਂ ਵੀ ਦਿੱਤੀਆਂ ਗਈਆਂ।

Ad Position 21
No active advertisement
ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਮੌਕੇ ਦਾ ਦ੍ਰਿਸ਼। ਤਸਵੀਰ : ਕਸ਼ਮੀਰਾ ਸਿੰਘ ਬਗ਼ਲੀ 23-08-2026
ਬੀਜਾ, 22 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੀ ਅਗਵਾਈ ਵਿਚ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਦੋ ਸਾਲਾਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਵਿਦਿਆਰਥੀਆਂ ਨੂੰ ਅੰਕ ਬਿਉਰਾ ਕਾਰਡ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਾਲ ਦੂਜੇ ਨਾਲ ਸੰਬੰਧਿਤ ਪੁਸਤਕਾਂ ਅਤੇ ਪ੍ਰਸ਼ਨੋਤਰੀ ਦੀਆਂ ਕਾਪੀਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾਨੇ ਆਖਿਆ ਕਿ ਅਜਿਹੇ ਉੱਦਮ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹਨ। ਇਨ੍ਹਾਂ ਪ੍ਰੀਖਿਆਵਾਂ ਤਾਂ ਮਨੋਰਥ ਵਿਦਿਆਰਥੀ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂਨੂੰ ਗੁਰਮਤਿ ਜੀਵਨ ਦੇ ਪਾਂਧੀ ਵੀ ਬਣਾਉਣਾ ਹੈ। ਵਿਦਿਆਰਥੀਆਂ ਨੂੰ ਇਸ ਯੋਜਨਾ ਦਾ ਭਰਪੂਰ ਫ਼ਾਇਦਾ ਲੈਣਾ ਚਾਹੀਦਾ ਹੈ। ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿੱਦਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਸਮੇਂ-ਸਮੇਂ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਜਾਂਦੇ ਹਨ। ਵਿਦਿਆਰਥੀ ਇਨ੍ਹਾਂ ਮੌਕਿਆਂ ਦਾ ਲਾਹਾ ਪ੍ਰਾਪਤ ਕਰ ਕੇ ਆਪਣੇ ਜੀਵਨ ਨੂੰ ਹੋਰ ਚੰਗਾ ਬਣਾਉਣ ਦਾ ਯਤਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੋ ਸਾਲਾਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਅਤੇ ਧਾਰਮਿਕ ਪ੍ਰੀਖਿਆ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5100, 4100, 3100 ਰੁਪਏ ਦਿੱਤੇ ਜਾਂਦੇ ਹਨ। 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1100 ਰੁਪਏ ਸਨਮਾਨ ਵਜੋਂ ਦਿੱਤੇ ਜਾਂਦੇ ਹਨ। ਸਾਲਾਨਾ ਧਾਰਮਿਕ ਪ੍ਰੀਖਿਆ ਵਿਚੋਂ 70 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਦਰਜਾ ਪਹਿਲਾ ਨੂੰ 1100 ਰੁਪਏ, ਦਰਜਾ ਦੂਜਾ ਨੂੰ 2100 ਰੁਪਏ, ਦਰਜਾ ਤੀਜਾ ਨੂੰ 3100 ਅਤੇ ਦਰਜਾ ਚੌਥਾ ਨੂੰ 4100 ਰੁਪਏ ਪ੍ਰਤੀ ਵਿਦਿਆਰਥੀ ਸਨਮਾਨ ਰਾਸ਼ੀ ਦਿੱਤੀ ਜਾਂਦੀ ਹੈ। ਕਾਲਜ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਅੰਮ੍ਰਿ ਤਧਾਰੀ ਵਿਦਿਆਰਥੀਆਂ ਲਈ 5500 ਰੁਪਏ ਸਾਲਾਨਾ, ਗ੍ਰੈਜੂਏਟ ਵਿਦਿਆਰਥੀਆਂ ਲਈ 8500 ਰੁਪਏ, ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 10,500 ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫ਼ਾ ਦਿੱਤਾ ਜਾਂਦਾ ਹੈ। ਅੰਮ੍ਰਿਤਧਾਰੀ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਲੋਂ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਹਤ ਕਾਮਿਆਂ ਵਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਲਈ ਕੀਤੀ ਹੜਤਾਲ, ਸ਼ਹਿਰ ਵਿਚ ਕੀਤਾ ਰੋਸ ਮਾ... ਅਗਲੀ ਖ਼ਬਰ ਪੰਜਾਬ ਬੰਦ ਦੇ ਸਮਰਥਨ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੁਹਾੜਾ ਵਿਖੇ ਕੀਤੀ ਨਾਅਰੇਬਾਜ਼ੀ
Ad Position 24