ਪੀ. ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਖੰਨਾ, 23 ਅਗਸਤ ( ਲਾਲ)-ਰਘਵੀਰ ਸਿੰਘ ਫਰੀਡਮ ਫਾਈਟਰ ਪੀ. ਐੱਮ.
ਖੰਨਾ, 23 ਅਗਸਤ ( ਲਾਲ)-ਰਘਵੀਰ ਸਿੰਘ ਫਰੀਡਮ ਫਾਈਟਰ ਪੀ. ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿਖੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸਮਰਪਿਤ ‘ਤੀਆਂ’ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਹੈੱਡਮਾਸਟਰ ਬਲਵਿੰਦਰ ਸਿੰਘ ਅਤੇ ਤੀਜ ਨੋਡਲ ਇੰਚਾਰਜ ਜੋਤੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿੱਚ ਲਾਰਜ ਸਕੇਲ ਇੰਡਸਟਰੀਜ਼ ਪੰਜਾਬ ਦੇ ਚੇਅਰਮੈਨ ਅਤੇ ਐਜੂਕੇਸ਼ਨ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਹਰਜੀਤ ਸਿੰਘ ਮਾਂਗਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਜੂਕੇਸ਼ਨ ਕੋਆਰਡੀਨੇਟਰ ਸਵਰਨ ਸਿੰਘ ਛਿੱਬਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਮੁਖੀ ਬਲਵਿੰਦਰ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪੰਜਾਬੀ ਰਵਾਇਤੀ ਪਹਿਰਾਵੇ ਵਿਚ ਸੱਜ-ਧੱਜ ਕੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥਣਾਂ ਦੇ ਗਿੱਧੇ, ਬੋਲੀਆਂ ਅਤੇ ਪੰਜਾਬੀ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਂ ਬੰਨ੍ਹ ਦਿੱਤਾ। ਇਸ ਮੌਕੇ ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਜਿਵੇਂ ਕਿ ਮਹਿੰਦੀ ਲਗਾਉਣਾ, ‘ਮਿਸ ਤੀਜ’ ਆਦਿ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥਣਾਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚੋਂ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਚੇਅਰਮੈਨ ਹਰਜੀਤ ਸਿੰਘ ਮਾਂਗਟ ਵਲੋਂ ਵਿਸ਼ੇਸ਼ ਤੌਰ ’ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਸ਼ਾਲੂ ਚੱਢਾ, ਕਮਲਜੀਤ ਕੌਰ, ਰਮਨਦੀਪ ਕੌਰ, ਅਨੁਪਮਾ ਸਚਦੇਵਾ, ਗ਼ਜ਼ਾਲਾ ਸੇਠੀ, ਮਨਜੋਤ ਕੌਰ, ਮਨਜੀਤ ਕੌਰ, ਮਨੀਲਾ, ਰਾਜੀਵ ਹੋਰੀ ਜੂਨੀਅਰ ਸਹਾਇਕ ਰੋਹਨ ਜਸ ਸੇਫ ਰਤਨ ਸਿੰਘ ਦਵਿੰਦਰ ਸਿੰਘ ਜਸਪਾਲ ਸਿੰਘ ਨੈਬ ਸਿੰਘ ਮੇਜਰ ਸਿੰਘ ਸਵਰਨਜੀਤ ਕੌਰ ਸਮੇਤ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ। ਅਖੀਰ ਵਿੱਚ ਹੈੱਡਮਾਸਟਰ ਬਲਵਿੰਦਰ ਸਿੰਘ ਨੇ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।