ਹਥਿਆਰ ਬੰਦ ਲੁਟੇਰੇ ਰੇਲਵੇ ਮੁਲਾਜ਼ਮ ਨੂੰ ਲੁੱਟ ਕੇ ਹੋਏ ਫਰਾਰ
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਲਮੋਹਲ ਹੋਟਲ ਨੇੜੇ ਚਾਰ ਮੋਟਰਸਾਈਕਲ ਸਵਾਰ ਲੁਟੇਰੇ ਰੇਲਵੇ ਮੁਲਾਜ਼ਮ ਪਾਸੋਂ ਨਗਦੀ ਅਤੇ ਹੋਰ ਕੀਮਤੀ ਸਮਾਨ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਰੇਲਵੇ ਮੁਲਾਜ਼ਮ ਵਿਜੇ ਸਿੰਘ ਯਾਦਵ ਵਾਸੀ ਰਾਮ ਗਲੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਲਮੋਹਲ ਹੋਟਲ ਨੇੜੇ ਚਾਰ ਮੋਟਰਸਾਈਕਲ ਸਵਾਰ ਲੁਟੇਰੇ ਰੇਲਵੇ ਮੁਲਾਜ਼ਮ ਪਾਸੋਂ ਨਗਦੀ ਅਤੇ ਹੋਰ ਕੀਮਤੀ ਸਮਾਨ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਰੇਲਵੇ ਮੁਲਾਜ਼ਮ ਵਿਜੇ ਸਿੰਘ ਯਾਦਵ ਵਾਸੀ ਰਾਮ ਗਲੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਰੇਲਵੇ ਮਹਿਕਮੇ ਵਿਚ ਲੋਕੋ ਪਾਇਲਟ ਦੀ ਨੌਕਰੀ ਕਰਦਾ ਹੈ ਅਤੇ ਬੀਤੇ ਦਿਨ ਉਹ ਆਪਣੀ ਡਿਊਟੀ ਖਤਮ ਕਰਕੇ ਘਰ ਵਾਪਸ ਜਾ ਰਿਹਾ ਸੀ, ਜਦੋਂ ਉਹ ਗੁਲਮੋਹਲ ਹੋਟਲ ਨੇੜੇ ਪਹੁੰਚਿਆ ਤਾਂ ਚਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ। ਜਦੋਂ ਉਸ ਨੇ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਲੁਟੇਰੇ ਉਸ ਨਾਲ ਉਲਝ ਪਏ ਅਤੇ ਉਸ ਪਾਸੋਂ ਮੋਬਾਈਲ, ਹਜ਼ਾਰਾਂ ਰੁਪਏ ਦੀ ਨਗਦੀ, ਵਾਕੀ ਟਾਕੀ, ਸ਼ਨਾਖਤੀ ਕਾਰਡ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।