24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

‘ ਆਪ’ ਸਰਕਾਰ ਵਿਕਾਸ ਪ੍ਰੋਜੈਕਟ ਪੂਰੇ ਕਰਵਾਉਣ ਲਈ ਵਚਨਬੱਧ- ਵਿਧਾਇਕ ਠੇਕੇਦਾਰ ਹਾਕਮ ਸਿੰਘ

ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ) ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਰਾਏਕੋਟ ਅੰਦਰ ਅਧੂਰੇ ਵਿਕਾਸ ਪੋ੍ਜੈਕਟਾਂ ਨੂੰ ਜਲਦ ਨੇਪਰੇ ਚਾੜਕੇ ਲੋਕਾਂ ਲਈ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜੋ ਲੜੀਵਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਯਤਨਸ਼ੀਲ ਹੈ।

Ad Position 21
No active advertisement
ਵਿਧਾਇਕ ਠੇਕੇਦਾਰ ਹਾਕਮ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 24-08-2026
ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ) ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਰਾਏਕੋਟ ਅੰਦਰ ਅਧੂਰੇ ਵਿਕਾਸ ਪੋ੍ਜੈਕਟਾਂ ਨੂੰ ਜਲਦ ਨੇਪਰੇ ਚਾੜਕੇ ਲੋਕਾਂ ਲਈ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜੋ ਲੜੀਵਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਯਤਨਸ਼ੀਲ ਹੈ।ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਅੱਗੇ ਦੱਸਿਆ ਕਿ ਰਾਏਕੋਟ ਸ਼ਹਿਰ ਅਤੇ ਹਲਕੇ ਦੀਆਂ ਖਸਤਾ ਹਾਲਤ ਸੜਕਾਂ, ਗਲੀਆਂ-ਨਾਲੀਆਂ ਦੇ ਉੱਚਿਤ ਪ੍ਰਬੰਧ, ਸਟਰੀਟ ਲਾਈਟ ਸਿਸਟਮ ਆਦਿ ਪ੍ਰਬੰਧਾਂ ’ਚ ਸੁਧਾਰ ਲਿਆਉਣ ਲਈ ਵੱਖ-ਵੱਖ ਵਿਕਾਸ ਕਾਰਜ਼ ਜੰਗੀਂ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਉਨ੍ਹਾਂ ਵੱਲੋਂ ਖ਼ੁਦ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਪ੍ਰਬੰਧਾਂ ਵਿਚ ਕੋਈ ਗੜਬੜੀ ਦੀ ਸ਼ਿਕਾਇਤ ਨਾ ਆ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ‘ਆਪ’ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਰਾਏਕੋਟ ਸ਼ਹਿਰ ਦੀ ਨੁਹਾਰ ਬਦਲਕੇ ਲੋਕਾਂ ਨੂੰ ਉੱਚਿਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਵਿਜੇ ਵਿਕਟਰ ਜਾਂਗਪੁਰ ਤੇ ਪਰਮਿੰਦਰ ਸਿੱਧੂ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਜੈ ਜਗਦੰਬੇ ਕਲੱਬ ਜਗਰਾਉਂ ਵਲੋਂ ਮਾਤਾ ਜਵਾਲਾ ਜੀ ਵਿਖ਼ੇ ਸਾਲਾਨਾ 4 ਰੋਜ਼ਾ 33 ਵਾਂ ਭੰਡਾਰਾ ਲਗਾਇਆ
Ad Position 24