ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ- ਕਮੇਟੀ ਆਗੂ
ਜਗਰਾਉਂ, 23 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)- ਪਾਵਰਕਾਮ ਆਊਟਸੋਰਸਡ ਮੁਲਾਜ਼ਮਾਂ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ’ਚ ਕਿਹਾ ਕਿ ਜੇਕਰ ਮੈਨੇਜਮੈਂਟ- ਸਰਕਾਰ ਸਟੋਰਾਂ ਦਾ ਨੋਟੀਫਿਕੇਸ਼ਨ ਨਹੀਂ ਜਾਰੀ ਕਰਦੀ ਤਾਂ ਮਜ਼ਬੂਰਨ ਪਟਿਆਲਾ ਹੈੱਡ ਆਫ਼ਿਸ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਲਾਇਆ ਜਾਵੇਗਾ। ਇਸ ਸਮੇਂ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਸੇਖੋਂ ਅਤੇ ਮਨਦੀਪ ਸਿੰਘ ਨੇ ਜਗਰਾਉਂ ਵਿਖੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਵਿਚ ਸੈਕੜੇ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ’ਤੇ ਵੱਖ-ਵੱਖ ਪੋਸਟਾਂ ’ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇ ਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।
ਜਗਰਾਉਂ, 23 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)- ਪਾਵਰਕਾਮ ਆਊਟਸੋਰਸਡ ਮੁਲਾਜ਼ਮਾਂ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ’ਚ ਕਿਹਾ ਕਿ ਜੇਕਰ ਮੈਨੇਜਮੈਂਟ- ਸਰਕਾਰ ਸਟੋਰਾਂ ਦਾ ਨੋਟੀਫਿਕੇਸ਼ਨ ਨਹੀਂ ਜਾਰੀ ਕਰਦੀ ਤਾਂ ਮਜ਼ਬੂਰਨ ਪਟਿਆਲਾ ਹੈੱਡ ਆਫ਼ਿਸ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਲਾਇਆ ਜਾਵੇਗਾ। ਇਸ ਸਮੇਂ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਸੇਖੋਂ ਅਤੇ ਮਨਦੀਪ ਸਿੰਘ ਨੇ ਜਗਰਾਉਂ ਵਿਖੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਵਿਚ ਸੈਕੜੇ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ’ਤੇ ਵੱਖ-ਵੱਖ ਪੋਸਟਾਂ ’ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇ ਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਇਸ ਸਮੇਂ ਜਸਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ 13 ਅਗਸਤ ਨੂੰ ਬਿਜਲੀ ਮੰਤਰੀ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਦੀ ਚੰਡੀਗੜ੍ਹ ਵਿਖੇ ‘ਤਾਲਮੇਲ ਕਮੇਟੀ’ ਦੇ ਸੂਬਾਈ ਆਗੂਆਂ ਨਾਲ ਮੀਟਿੰਗ ਹੋਈ ਸੀ, ਜਿਸ ਦੌਰਾਨ ਪੈਨਲ ਨੇ 10 ਦਿਨ ਦਾ ਸਮਾਂ ਮੰਗਿਆ ਸੀ, ਵਿਭਾਗ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਲਿਖਤੀ ਸਮਝੌਤਾ ਕੀਤਾ ਸੀ, ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿਚ ਕੀਤੇ ਲਿਖ਼ਤੀ ਸਮਝੌਤੇ ਤੋਂ ਭੰਜ ਰਹੀ ਹੈ। ਜਿਸ ਦੇ ਵਿਰੋਧ ਵਜੋਂ ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ।